Image default
About us

ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

 

 

* ਕਈ ਜਥੇਬੰਦੀਆਂ ਆਈਆਂ ਇੱਕ ਮੰਚ ‘ਤੇ
ਗੁਰਦਾਸਪੁਰ ,19 ਜੁਲਾਈ (ਬਾਬੂਸ਼ਾਹੀ)- ਬੀਤੇ ਦਿਨ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਕਸਬਾ ਬਹਿਰਾਮਪੁਰ ਵਿਖੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋਹ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤਹਿਤ ਦੇਰ ਰਾਤ ਤੱਕ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ ਜਿਸ ਵਿਚ ਇਹ ਫੈਸਲਾ ਕੀਤਾ ਗਿਆ ਕਿ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਆਰੰਭ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਨੂੰ ਤਿੰਨ ਦਿਨਾਂ ਦਾ ਦੋਸ਼ੀ ਵਿਅਕਤੀਆਂ ਨੂੰ ਫੜਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਸ ਤੋਂ ਉਪਰੰਤ ਨਵਾਂ ਫੈਸਲਾ ਲਿਆ ਜਾਵੇਗਾ।
ਉਧਰ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਪੂਰੇ ਇਲਾਕੇ ਅੰਦਰ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਬਾਕੀ ਜਲਦ ਹੀ ਆਰੋਪੀ ਨੂੰ ਫੜਕੇ ਸਲਾਖਾਂ ਪਿੱਛੇ ਕੀਤਾ ਜਾਵੇਗਾ।

Advertisement

Related posts

ਸਿਹਤ ਪ੍ਰੋਗਰਾਮਾਂ ਦਾ ਜਾਇਜਾ ਲੈਣ ਲਈ ਮੀਟਿੰਗ ਕੀਤੀ

punjabdiary

ਹਸਪਤਾਲ ‘ਚ ਵੱਡੀ ਲਾਪ੍ਰਵਾਹੀ, ਖ਼ੂਨ ਚੜ੍ਹਾਉਣ ਦੇ ਬਾਅਦ 14 ਬੱਚਿਆਂ ਨੂੰ ਐਚਆਈਵੀ, ਏਡਜ਼ ਤੇ ਹੈਪੇਟਾਈਟਸ

punjabdiary

ਪੰਜਾਬ-ਹਰਿਆਣਾ ਹਾਈਕੋਰਟ ‘ਚ ਅੱਜ ਕੰਮ ਮੁਅੱਤਲ, ਵਕੀਲ ਸ਼ੰਭੂ ਸ਼ਰਮਾ ਦੇ ਦਿਹਾਂਤ ਕਾਰਨ ਲਿਆ ਗਿਆ ਫੈਸਲਾ

punjabdiary

Leave a Comment