Image default
About us

ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਅਗਸਤ ਮਹੀਨੇ ਦੇ ਪਹਿਲੇ ਹਫਤੇ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਕੈਂਪ

ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਅਗਸਤ ਮਹੀਨੇ ਦੇ ਪਹਿਲੇ ਹਫਤੇ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਕੈਂਪ

 

 

 

Advertisement

ਫਰੀਦਕੋਟ, 19 ਜੁਲਾਈ (ਪੰਜਾਬ ਡਾਇਰੀ)- ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਕਮ-ਚੇਅਰਮੈਂਨ ਡੀ.ਬੀ.ਈ.ਈ, ਫਰੀਦਕੋਟ ਅਤੇ ਵਧੀਕ ਡਿਪਟੀ ਕਮਿਸ਼ਨਰ ਕਮ-ਸੀ.ਈ.ਓ, ਡੀ.ਬੀ.ਈ.ਈ, ਫਰੀਦਕੋਟ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਿਖੇ ਅਗਸਤ 2023 ਦੇ ਪਹਿਲੇ ਹਫਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਇਸ ਸਵੈ-ਰੋਜ਼ਗਾਰ ਕੈਂਪ ਦਾ ਮੁੱਖ ਮਕਸਦ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਅਤੇ ਸਵੈ-ਰੋਜ਼ਗਾਰ ਲਈ ਪੰਜਾਬ ਦੇ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਲਾਭ ਦੇਣਾ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਨੂੰ ਅਪੀਲ ਕੀਤੀ ਕਿ ਉਹ ਇਸ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜ਼ੋ ਉਨ੍ਹਾਂ ਨੂੰ ਰੋਜਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਵੈ-ਰੋਜਗਾਰ ਕਰਨ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਇਸ ਲਿੰਕ ਤੇ https://forms.gle/CYUNnwNRW8RGFwBK9 31-07-2023 ਤੋਂ ਪਹਿਲਾਂ ਰਜਿਸਟ੍ਹੇਸ਼ਨ ਕਰਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫਰੀਦਕੋਟ ਵਿਖੇ ਆਪਣੇ ਅਸਲ ਦਸਤਾਵੇਜ਼ ਅਤੇ ਫੋਟ ਕਾਪੀਆਂ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਰੀਜਿਊਮ ਲੈ ਕੇ ਕਿਸੇ ਵੀ ਦਫਤਰੀ ਕੰਮ ਵਾਲੇ ਦਿਨ, ਦਫਤਰੀ ਸਮੇਂ ਤੇ ਪਹੁੰਚ ਸਕਦੇ ਹਨ।

Related posts

Breaking News – ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਨਵ ਨਿਯੁਕਤ ਢਿੱਲਵਾਂ ਨੇ ਸੰਭਾਲਿਆ ਚਾਰਜ

punjabdiary

ਨਾਨਕਸਰ ਬਸਤੀ ਫਰੀਦਕੋਟ ਵਿਖੇ ਅਨੀਮੀਆਂ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਨ

punjabdiary

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ

punjabdiary

Leave a Comment