Image default
About us

PM ਮੋਦੀ ਨੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ-‘ਅੱਜ ਦਾ ਦਿਨ ਦੇਸ਼ ਲਈ ਵੀ ਇਤਿਹਾਸਕ’

PM ਮੋਦੀ ਨੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ-‘ਅੱਜ ਦਾ ਦਿਨ ਦੇਸ਼ ਲਈ ਵੀ ਇਤਿਹਾਸਕ’

 

 

ਦਿੱਲੀ, 22 ਜੁਲਾਈ (ਡੇਲੀ ਪੋਸਟ ਪੰਜਾਬੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੌਕਰੀ ਮੇਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਭਰਤੀ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਹੋਈ ਹੈ। ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਜਦੋਂ ਦੇਸ਼ ਵਿਕਾਸ ਦੇ ਟੀਚੇ ‘ਤੇ ਕੰਮ ਕਰ ਰਿਹਾ ਹੈ, ਤੁਹਾਡੇ ਲਈ ਸਰਕਾਰੀ ਨੌਕਰੀ ਵਿੱਚ ਸ਼ਾਮਲ ਹੋਣਾ ਬਹੁਤ ਵੱਡਾ ਮੌਕਾ ਹੈ। ਇਹ ਤੁਹਾਡੀ ਮਿਹਨਤ ਦਾ ਨਤੀਜਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਕਿਹਾ ਕਿ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਲਈ ਇਹ ਇੱਕ ਯਾਦਗਾਰ ਦਿਨ ਹੈ, ਪਰ ਇਸ ਦੇ ਨਾਲ ਹੀ ਇਹ ਦੇਸ਼ ਲਈ ਇੱਕ ਬਹੁਤ ਹੀ ਇਤਿਹਾਸਕ ਦਿਨ ਵੀ ਹੈ, ਕਿਉਂਕਿ ਇਸ ਦਿਨ (22 ਜੁਲਾਈ) ਨੂੰ 1947 ਵਿੱਚ ਤਿਰੰਗੇ ਨੂੰ ਇਸ ਦੇ ਮੌਜੂਦਾ ਰੂਪ ਵਿੱਚ ਸੰਵਿਧਾਨ ਸਭਾ ਵੱਲੋਂ ਵਰਤਮਾਨ ਸਵਰੂਪ ਵਿੱਚ ਸਵੀਕਾਰ ਕੀਤਾ ਗਿਆ ਸੀ।
ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਭਾਰਤ ਸਿਰਫ 9 ਸਾਲਾਂ ਵਿੱਚ ਦੁਨੀਆ ਦੀ 10ਵੀਂ ਅਰਥਵਿਵਸਥਾ ਤੋਂ 5ਵੇਂ ਨੰਬਰ ਦੀ ਅਰਥਵਿਵਸਥਾ ਬਣ ਗਿਆ ਹੈ। ਅੱਜ ਹਰ ਮਾਹਰ ਕਹਿ ਰਿਹਾ ਹੈ ਕਿ ਕੁਝ ਸਾਲਾਂ ਵਿੱਚ ਭਾਰਤ ਦੁਨੀਆ ਦੀ ਟਾਪ 3 ਅਰਥਵਿਵਸਥਾ ਵਿੱਚ ਸ਼ਾਮਿਲ ਹੋ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਭਾਰਤ ਲਈ ਇੱਕ ਅਸਾਧਾਰਨ ਪ੍ਰਾਪਤੀ ਹੋਣ ਜਾ ਰਹੀ ਹੈ। ਇਸ ਦਾ ਮਤਲਬ ਹਰ ਖੇਤਰ ਵਿੱਚ ਰੁਜ਼ਗਾਰ ਵਧਣ ਵਾਲਾ ਹੈ ਅਤੇ ਹਰ ਵਿਅਕਤੀ ਦੀ ਆਮਦਨ ਵੀ ਵਧਣ ਵਾਲੀ ਹੈ।
ਇਸ ਤੋਂ ਅੱਗੇ ਪੀਐੱਮ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ ਅੰਮ੍ਰਿਤਕਾਲ ਵਿੱਚ ਸਾਰੇ ਦੇਸ਼ਵਾਸੀਆਂ ਨੇ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ ਲਿਆ ਹੈ। ਜਿਵੇਂ ਤੁਹਾਡੀ ਜ਼ਿੰਦਗੀ ਵਿੱਚ ਅਗਲੇ 25 ਸਾਲ ਮਹੱਤਵਪੂਰਨ ਹਨ ਉਸੇ ਤਰ੍ਹਾਂ ਭਾਰਤ ਦੇ ਲਈ ਅਗਲੇ 25 ਸਾਲ ਬਹੁਤ ਹੀ ਅਹਿਮ ਹਨ। ਪੀਐੱਮ ਨੇ ਕਿਹਾ ਕਿ ਅੱਜ ਦੁਨੀਆ ਵਿੱਚ ਭਾਰਤ ਦੇ ਪ੍ਰਤੀ ਜੋ ਵਿਸ਼ਵਾਸ ਤੇ ਐਕਸ਼ਨ ਬਣਿਆ ਹੈ, ਭਾਰਤ ਦੀ ਮਹੱਤਵਤਾ ਬਣੀ ਹੈ, ਸਾਨੂ ਸਾਰਿਆਂ ਨੂੰ ਮਿਲ ਕੇ ਇਸਦਾ ਪੂਰਾ ਲਾਭ ਚੁੱਕਣਾ ਹੈ।

Advertisement

Related posts

ਪੰਜਾਬ ਸਟੂਡੈਂਟਸ ਯੂਨੀਅਨ ਦੀ ਬ੍ਰਿਜਿੰਦਰਾ ਕਾਲਜ ਕਮੇਟੀ ਦੀ ਚੋਣ ਹੋਈ

punjabdiary

ਟੀ.ਵੀ. ਨਿਊਜ਼ ਚੈਨਲਾਂ ਦਾ ਸਵੈ-ਰੈਗੂਲੇਸ਼ਨ ਤੰਤਰ ਹੋਰ ‘ਸਖ਼ਤ’ ਹੋਵੇ : ਸੁਪਰੀਮ ਕੋਰਟ

punjabdiary

Breaking- 5 ਜੀ ਸੇਵਾ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 1 ਅਕਤੂਬਰ ਨੂੰ ਕੀਤਾ ਜਾਵੇਗਾ

punjabdiary

Leave a Comment