Image default
About us

ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਵਰੇਜ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ

ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਵਰੇਜ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ

 

 

 

Advertisement

 

* ਕੋਟਕਪੂਰਾ ਦੇ ਸੀਵਰੇਜ਼ ਸਿਸਟਮ ਦੇ ਸੁਧਾਰ ਅਤੇ ਸਮੇਂ ਸਿਰ ਸਫ਼ਾਈ ਕਰਨੀ ਯਕੀਨੀ ਬਣਾਉਣ ਲਈ ਕਿਹਾ*
ਫਰੀਦਕੋਟ, 27 ਜੁਲਾਈ (ਪੰਜਾਬ ਡਾਇਰੀ)- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਪੁਰਾਣੇ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਅਤੇ ਸ਼ਹਿਰ ਵਿੱਚ ਸਫ਼ਾਈ ਆਦਿ ਸਬੰਧੀ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦੇ ਸੁਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ, ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਸ. ਸੰਧਵਾਂ ਨੇ ਸਬੰਧਤ ਅਧਿਕਾਰੀਆਂ ਨਾਲ ਕੋਟਕਪੂਰਾ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ ਅਤੇ ਕੋਟਕਪੂਰਾ ਦੇ ਸੀਵਰੇਜ਼ ਸਿਸਟਮ ਦੀ ਰੱਖ-ਰਖਾਅ ਅਤੇ ਸਫ਼ਾਈ ਆਦਿ ਦੇ ਸਮੁੱਚੇ ਕਾਰਜ ਸਮੇਂ ਸਿਰ ਕਰਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਗੁਜਰਾਤ ਗੈਸ ਪਾਈਪ ਕੰਪਨੀ ਦੇ ਅਧਿਕਾਰੀਆਂ ਨੂੰ ਕੋਟਕਪੂਰਾ ਸ਼ਹਿਰ ਵਿਚਲੀਆਂ ਸੜਕਾਂ ਤੇ ਗਲੀਆਂ ਦੇ ਪਾਈਪ ਪਾਉਣ ਮਗਰੋਂ ਸਮਝੌਤੇ ਤਹਿਤ ਖੱਡਿਆਂ ਆਦਿ ਨੂੰ ਭਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਵੇਂ ਥਾਂ ‘ਤੇ ਕਾਰਜ ਉਦੋਂ ਹੀ ਸ਼ੁਰੂ ਕੀਤੇ ਜਾਣ ਜਦੋਂ ਪਹਿਲਾਂ ਜਾਰੀ ਕਾਰਜ ਸਹੀ ਢੰਗ ਨਾਲ ਮੁਕੰਮਲ ਕਰ ਲਏ ਜਾਣ।
ਸ. ਸੰਧਵਾਂ ਨੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਕੋਟਕਪੂਰਾ ਸ਼ਹਿਰ ਦੀ ਸਫ਼ਾਈ ਆਦਿ ਦੇ ਕੰਮ ਸਹੀ ਢੰਗ ਨਾਲ ਨਾ ਕਰਨ ਵਾਲੀ ਪ੍ਰਾਈਵੇਟ ਕੰਪਨੀ ਵਿਰੁੱਧ ਬਣਦਾ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਕੀਤੇ ਅਗਾਂਊਂ ਸਮਝੌਤੇ ਅਨੁਸਾਰ ਤੈਅ ਸੇਵਾਵਾਂ ਦੇਣ ਤੋਂ ਨਹੀਂ ਭੱਜ ਸਕਦੀਆਂ।
ਸ. ਸੰਧਵਾਂ ਨੇ ਕੋਟਕਪੂਰਾ ਵਾਸੀਆਂ ਨੂੰ ਸਫ਼ਾਈ ਅਭਿਆਨ ‘ਚ ਹਿੱਸਾ ਪਾਉਣ ਲਈ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਸਬੰਧੀ ਇੱਕ ਮੋਟੀਵੇਸ਼ਨ ਕੰਪੇਨ ਚਲਾਈ ਜਾਵੇ ਅਤੇ ਸ਼ਹਿਰ ਵਾਸੀਆਂ ਨੂੰ ਪੌਲੀਥੀਨ ਤੇ ਹੋਰ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਸਬੰਧੀ ਜਾਗਰੂਕ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆਪੋ-ਆਪਣੇ ਘਰਾਂ ਦੇ ਬਾਹਰ ਸੀਵਰੇਜ਼ ਪਾਈਪ ‘ਚ ਜਾਲੀ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪੌਲੀਥੀਨ ਤੇ ਹੋਰ ਠੋਸ ਰਹਿੰਦ-ਖੂੰਹਦ ਸੀਵਰੇਜ਼ ਪਾਈਪ ‘ਚ ਨਾ ਜਾ ਸਕੇ।
ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਡਾ. ਸਨੀ ਆਹਲੂਵਾਲੀਆ, ਸੀ.ਈ.ਓ. ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਸ. ਮਾਲਵਿੰਦਰ ਸਿੰਘ ਜੱਗੀ,ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪਬਲਿਕ ਰਿਲੇਸ਼ਨ ਅਫ਼ਸਰ ਸਪੀਕਰ ਪੰਜਾਬ ਵਿਧਾਨ ਸਭਾ,ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਫਰੀਦਕੋਟ ਜਯੋਤੀ ਬਾਲਾ, ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ, ਸਕੱਤਰ ਰੈਡ ਕਰਾਸ ਫਰੀਦਕੋਟ ਮਨਦੀਪ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਕੋਟਰਪੂਰਾ ਅਮਰਿੰਦਰ ਸਿੰਘ, ਸੁਰਿੰਦਰ ਸਿੰਘ ਮੋਤੀ ਸੈਕਟਰੀ ਸਪੀਕਰ ਸਾਹਿਬ, ਸੁਖਦੀਪ ਸਿੰਘ ਜੇ.ਈ. ਨਗਰ ਕੌਂਸਲ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Related posts

ਸਿਹਤ ਮੰਤਰੀ ਨੇ ਫ਼ਰੀਦਕੋਟ ਦੇ ਹਸਪਤਾਲ ਦਾ ਕੀਤਾ ਨਿਰੀਖਣ, ਕਿਹਾ- 1 ਜੁਲਾਈ ਤੋਂ ਡਾਕਟਰਾਂ ਦੀ ਘਾਟ ਹੋਵੇਗੀ ਦੂਰ

punjabdiary

Breaking- ਮੁਫ਼ਤ ਪ੍ਰੀ ਡਾਇਗਨੌਸਟਿਕ ਆਈਲੈਟਸ ਟੈੱਸਟ 4 ਨਵੰਬਰ ਨੂੰ

punjabdiary

ਜਰਮਨੀ ਦੇ ਤੱਟ ’ਤੇ ਦੋ ਜਹਾਜ਼ ਟਕਰਾਏ, ਕਈ ਲੋਕ ਲਾਪਤਾ

punjabdiary

Leave a Comment