Image default
About us

‘PM, ਗ੍ਰਹਿ ਮੰਤਰੀ ਅਤੇ 28 ਰਾਜਪਾਲ ਹੀ ਚਲਾ ਰਹੇ ਪੂਰਾ ਦੇਸ਼, ਲੋਕਤੰਤਰ ‘ਚ ਇਹ ਖਤਰਨਾਕ ਰੁਝਾਨ’ : CM ਮਾਨ

‘PM, ਗ੍ਰਹਿ ਮੰਤਰੀ ਅਤੇ 28 ਰਾਜਪਾਲ ਹੀ ਚਲਾ ਰਹੇ ਪੂਰਾ ਦੇਸ਼, ਲੋਕਤੰਤਰ ‘ਚ ਇਹ ਖਤਰਨਾਕ ਰੁਝਾਨ’ : CM ਮਾਨ

 

 

 

Advertisement

ਚੰਡੀਗੜ੍ਹ, 28 ਜੁਲਾਈ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੋਦੀ ਐਂਡ ਕੰਪਨੀ ਦੇਸ਼ ਵਿਚ ਲੋਕਤੰਤਰ ਨੂੰ ਖਤਰੇ ਵਿਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਉਨ੍ਹਾਂ ਦੇ 28 ਰਾਜਪਾਲਾਂ ਨੇ ਹੀ ਚਲਾਉਣਾ ਹੈ ਤਾਂ ਚੋਣਾਂ ਕਰਾਉਣ ‘ਤੇ ਪੈਸਾ ਬਰਬਾਦ ਕਿਉਂ ਕੀਤਾ ਜਾਵੇ। ਇਹ ਲੋਕਤੰਤਰ ਵਿਚ ਖਤਰਨਾਕ ਰੁਝਾਨ ਹੈ ਜਿਸ ਨੂੰ ਤੁਰੰਤ ਰੋਕਣ ਦੀ ਲੋੜ ਹੈ।
ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਖਿਲਾਫ ਵਿਰੋਧੀ ਧਿਰ ਦੇ ਸਾਂਸਦਾਂ ਦੇ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਸੱਤਾਧਾਰੀ ਗਠਜੋੜ ਨੇ ਸਾਂਸਦਾਂ ਨੂੰ ਜਨਤਕ ਚਿੰਤਾ ਦੇ ਮੁੱਦੇ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ। ਮਨੀਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ ਭਾਜਪਾ ਦੀ ਵੰਡ ਅਤੇ ਨਫ਼ਰਤ ਦੀ ਨੀਤੀ ਦਾ ਨਤੀਜਾ ਹੈ। ਇਹ ਦੇਸ਼ ਅਤੇ ਜਨਤਾ ਦੇ ਹਿੱਤ ਵਿੱਚ ਨਹੀਂ ਹੈ ਕਿਉਂਕਿ ਇਸ ਦੇ ਬੁਰੇ ਨਤੀਜੇ ਨਿਕਲਣਗੇ।
ਮਣੀਪੁਰ ਵਿਚ ਕਾਨੂੰਨ ਵਿਵਸਥਾ ਖਰਾਬ ਹੋਣ ਕਾਰਨ ਤਤਕਾਲ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇ। ਰਾਜਪਾਲ ਮਣੀਪੁਰ ਵਿਚ ਉਦੋਂ ਕੀ ਕਰ ਰਹੇ ਸਨ, ਜਦੋਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਗਈ। ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੇ ਰਾਜਪਾਲ, ਸੂਬੇ ਦੇ ਰੋਜ਼ਾਨਾ ਦੇ ਮਾਮਲਿਆਂ ਵਿਚ ਗੈਰ-ਜ਼ਰੂਰੀ ਦਖਲ ਕਰ ਰਹੇ ਹਨ ਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕੰਮ ਨਹੀਂ ਕਰਨ ਦੇ ਰਹੇ ਹਨ।ਇਸ ਦੇ ਉਲਟ ਮਣੀਪੁਰ ਦੇ ਰਾਜਪਾਲ ਉਥੇ ਹੋ ਰਹੀਆਂ ਘਿਨਾਉਣੀਆਂ ਘਟਨਾਵਾਂ ਸਿਰਫ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ।
ਮੁੱਖ ਮੰਤਰੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਮਨੀਪੁਰ ਵਿਚ ਹੋ ਰਹੀ ਮੰਦਭਾਗੀ ਘਟਨਾ ਦਾ ਨੋਟਿਸ ਲੈਣ ਤੇ ਸੂਬੇ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਮਣੀਪੁਰ ਸੜ ਰਿਹਾ ਸੀ ਉਦੋਂ ਦੇਸ਼ ਦੇ ਪ੍ਰਧਾਨ ਮੰਤਰੀ ਦੂਜੇ ਦੇਸ਼ਾਂ ਦੀ ਯਾਤਰਾ ਦਾ ਆਨੰਦ ਲੈ ਰਹੇ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਸ ਸੰਕਟ ਨਾਲ ਨਿਪਟਣ ਪ੍ਰਤੀ ਮੋਦੀ ਸਰਕਾਰ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।

Related posts

Breaking- ਸਰਹੱਦ ਪਾਰ ਤੋਂ ਆਏ ਡ੍ਰੋਨ ਨੂੰ ਬੀ.ਐਸ.ਐਫ ਦੀਆਂ ਮਹਿਲਾਂ ਕਾਂਸਟੇਬਲਾਂ ਨੇ ਨਿਸ਼ਾਨਾ ਲਾ ਕੇ ਥੱਲੇ ਸੁੱਟਿਆ

punjabdiary

ਲੋਕਪਾਲ ਫਰੀਦਕੋਟ ਨੇ ਮਗਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਚੈਕ ਕਰਦੇ ਹੋਏ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ

punjabdiary

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

punjabdiary

Leave a Comment