Image default
About us

ਪੰਜਾਬ ਸਰਕਾਰ ਵੱਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਨੂੰ ਕੀਤਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਨੂੰ ਕੀਤਾ ਸਨਮਾਨਿਤ

 

 

ਬੜੂ ਸਾਹਿਬ, 28 ਜੁਲਾਈ (ਬਾਬੂਸ਼ਾਹੀ)- ਪਿਛਲੇ ਕੁੱਝ ਦਿਨਾਂ ਤੋਂ ਸਤਲੁਜ ਅਤੇ ਘੱਗਰ ਦੇ ਬੰਨ੍ਹ ਟੁੱਟਣ ਕਰਕੇ ਪੰਜਾਬ ਪ੍ਰਦੇਸ਼ ਵਿੱਚ ਹੜ੍ਹ ਆਏ ਹੋਏ ਹਨ। ਪੰਜਾਬ ਦੇ ਮਾਝਾ, ਮਾਲਵਾ ਅਤੇ ਦੋਆਬਾ ਖੇਤਰ ਵਿੱਚ ਹੜ੍ਹ ਵਾਲ਼ੀ ਸਥਿਤੀ ਬਣੀ ਹੋਈ ਹੈ, ਉਸੇ ਤਹਿਤ ਪਟਿਆਲਾ, ਸੰਗਰੂਰ ਅਤੇ ਮਾਨਸਾ ਅਤੇ ਜਲੰਧਰ ਅਤੇ ਤਰਨ-ਤਾਰਨ ਜ਼ਿਲ੍ਹੇ ਦੇ ਕਈ ਪਿੰਡਾਂ ‘ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ। ਜਿਸ ਤਰ੍ਹਾਂ ਬੀਤੇ ਸਮੇ ਵਿੱਚ ਆਏ ਹੜ੍ਹ ਕਾਰਨ ਪ੍ਰਵਾਭਿਤ ਖੇਤਰਾਂ ਵਿੱਚ ਕਲਗੀਧਰ ਸੋਸਾਇਟੀ ਬੜੂ ਸਾਹਿਬ ਵੱਲੋਂ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਰਾਹਤ ਕਿੱਟਾਂ, ਦਵਾਈਆਂ, ਪਸ਼ੂਆਂ ਲਈ ਚਾਰਾ, ਘਰ ਦਾ ਜਰੂਰੀ ਰਾਸ਼ਨ ਨੂੰ ਬੇੜੀਆਂ ਰਾਹੀਂ ਵੰਡਿਆ ਗਿਆ, ਮੈਡੀਕਲ ਕੈਂਪ ਲਗਾਏ ਗਏ ਅਤੇ ਨਾਲ ਹੀ ਲੋਕਾਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਸਥਾਨਾਂ ਤੇ ਪਹੁੰਚਾਇਆ ਗਿਆ।
ਲੋਕ ਭਲਾਈ ਲਈ ਕੀਤੇ ਇਹਨਾਂ ਰਾਹਤ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਮਾਨਯੋਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਆਯੋਜਿਤ ਸਮਾਰੋਹ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ, ਐਮ.ਐਲ.ਏ. ਸ.ਅਜੀਤਪਾਲ ਸਿੰਘ ਕੋਹਲੀ, ਹਲਕਾ ਰਾਜਪੁਰਾ ਦੇ ਐਮ.ਐਲ.ਏ. ਨੀਨਾ ਮਿੱਤਲ, ਏ.ਡੀ.ਸੀ. ਸ.ਗੁਰਪ੍ਰੀਤ ਸਿੰਘ ਥਿੰਦ ਅਤੇ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ.ਭੂਰਾ ਸਿੰਘ ਘੁੰਮਣ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਨੂੰ ਸਨਮਾਨਿਤ ਕੀਤਾ ਗਿਆ। ਜਾਣਕਾਰੀ ਦਿੰਦਿਆਂ ਕਲਗੀਧਰ ਟਰੱਸਟ ਦੇ ਵਾਈਸ ਪ੍ਰਧਾਨ ਜਗਜੀਤ ਸਿੰਘ ਜੀ ਨੇ ਕਿਹਾ ਕਲਗੀਧਰ ਸੋਸਾਇਟੀ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋ ਵੀ ਦੇਸ਼ ਵਿੱਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਕਲਗੀਧਰ ਸੋਸਾਇਟੀ ਦੇ ਸੇਵਾਦਾਰਾਂ ਨੇ ਮੱਦਦ ਲਈ ਅੱਗੇ ਹੋ ਕੇ ਆਪਣੀ ਜਿੰਮੇਵਾਰੀ ਨਿਭਾਈ ਹੈ। ਕਲਗੀਧਰ ਸੋਸਾਇਟੀ ਵੱਲੋਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕਰਦੇ ਹਾਂ।

Advertisement

Related posts

ਪੰਜਾਬੀਆਂ ਨੂੰ ਮਿਲੇਗੀ ਇੱਕ ਹੋਰ ਸੁਗਾਤ ! ਅਗਲੇ ਮਹੀਨੇ ਤੋਂ ਸ਼ੁਰੂ ਹੋਵੇਗਾ ਆਦਮਪੁਰ ਦਾ ਸਿਵਲ ਹਵਾਈ ਅੱਡਾ

punjabdiary

Breaking- ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਦੀ ਟਰਾਸਪੋਰਟ ਮੰਤਰੀ ਨਾਲ ਨਹੀਂ ਹੋਈ ਮੀਟਿੰਗ-ਰੇਸ਼ਮ ਸਿੰਘ ਗਿੱਲ

punjabdiary

ਅਫ਼ਗਾਨਿਸਤਾਨ ‘ਚ ਫਿਰ 6.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ, ਇਸੇ ਹਫ਼ਤੇ ਗਈਆਂ ਸਨ ਹਜ਼ਾਰਾਂ ਜਾਨਾਂ

punjabdiary

Leave a Comment