Image default
About us

ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਬਚਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ

ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਬਚਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ

 

 

 

Advertisement

ਫਰੀਦਕੋਟ, 7 ਅਗਸਤ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਯੋਤੀ ਬਾਲਾ ਦੀ ਅਗਵਾਈ ਹੇਠ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਬਚਾਉਣ ਲਈ ਐਨ.ਸੀ.ਪੀ.ਸੀ.ਆਰ ਵੱਲੋਂ ਭੇਜੇ ਗਏ ਜੁਆਇੰਟ ਐਕਸ਼ਨ ਪਲਾਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ ।
ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਰ ਨੇ ਕਿਹਾ ਕਿ ਬੱਚਿਆਂ ਵਿੱਚ ਨਸ਼ਿਆਂ ਦੇ ਵਧਦੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਣਾਏ ਬੱਚਿਆਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਅਤੇ ਨਾਜਾਇਜ਼ ਤਸਕਰੀ ਦੀ ਰੋਕਥਾਮ ਬਾਰੇ ਸਾਂਝੀ ਕਾਰਜ ਯੋਜਨਾ ਅਨੁਸਾਰ ਆਮ ਜਨਤਾ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਜਿਲ੍ਹੇ ਵਿੱਚ ਬੱਚਿਆਂ ਵਿੱਚ ਨਸ਼ਿਆਂ ਦੇ ਵਧਦੇ ਮਾੜੇ ਪ੍ਰਭਾਵ ਨੂੰ ਰੋਕਿਆ ਜਾ ਸਕੇ। ਉਨਾਂ ਬੱਚਿਆਂ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਇਸ ਉਪਰੰਤ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਵੱਲੋ ਹੁਣ ਤੱਕ ਕੀਤੇ ਕੰਮਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ।
ਇਸ ਮੌਕੇ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਆਰ.ਬੀ.ਐਸ.ਕੇ ਅਤੇ ਡੀ.ਐਮ.ਐਚ.ਪੀ. ਅਧੀਨ ਸਕੂਲਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆ ਕੀਤੀਆ ਜਾਦੀਆ ਹਨ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ੇ ਦੀ ਵਰਤੋਂ ਤੋ ਹੋਣ ਵਾਲੇ ਦੁਸ਼ਪ੍ਰਭਾਵਾ ਬਾਰੇ ਜਾਣਕਾਰੀ ਦਿੱਤੀ ਜਾਦੀ ਹੈ ਅਤੇ ਪੈਂਫਲੇਟ ਵੀ ਵੰਡੇ ਜਾਦੇ ਹਨ। ਆਬਕਾਰੀ ਵਿਭਾਗ ਤੋਂ ਆਬਕਾਰੀ ਇੰਸਪੈਕਟਰ ਮਾਣਕ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿੱਚ ਸ਼ਰਾਬ ਦੇ ਹੋਲਸੇਲ ਅਦਾਰਿਆਂ ਉੱਪਰ ਕੈਮਰੇ ਲਗਾਏ ਗਏ ਹਨ ਅਤੇ ਸਮੂਹ ਸ਼ਰਾਬ ਦੇ ਲਾਇਸੰਸੀਆਂ ਨੂੰ ਹਦਾਇਤ ਵੀ ਦਿੱਤੀ ਗਈ ਹੈ ਕਿ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਸ਼ਰਾਬ ਨਾ ਵੇਚੀ ਜਾਵੇ ਅਤੇ ਸ਼ਰਾਬ ਦੀਆਂ ਦੁਕਾਨਾਂ ਉੱਪਰ ਇਸ ਸਬੰਧੀ ਲਿਖ ਕੇ ਵੀ ਲਗਾਉਣ ਦੀ ਹਦਾਇਤ ਵੀ ਕੀਤੀ ਗਈ ਹੈ। ਨੁਮਾਇੰਦਾ ਪੁਲਿਸ ਵਿਭਾਗ ਫਰੀਦਕੋਟ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਫਰੀਦਕੋਟ ਜਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਕੈਮਰੇ ਲਗਾਏ ਗਏ ਹਨ। ਐਕਸ਼ਨ ਪਲਾਨ ਅਨੁਸਾਰ ਜਿਲ੍ਹੇ ਦੇ ਕਿਸੇ ਵੀ ਸਕੂਲ ਦੀ ਬਿਲਡਿੰਗ ਦੇ 100 ਗਜ ਦੇ ਘੇਰੇ ਅੰਦਰ ਨਸ਼ੀਲੀ ਵਸਤੂ ਜਾਂ ਪਦਾਰਥ ਦੀ ਵਿਕਰੀ ਤੇ ਪੂਰਨ ਤੌਰ ਤੇ ਪਾਬੰਦੀ ਹੈ ਅਤੇ ਇਸ ਸਬੰਧੀ ਲਗਾਤਾਰ ਚੈਕਿੰਗ ਵੀ ਕੀਤੀ ਜਾਂਦੀ ਹੈ।
ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ),ਫਰੀਦਕੋਟ ਨੇ ਵੱਖ ਵੱਖ ਵਿਭਾਗਾ ਦੇ ਨੁਮਾਇੰਦਿਆ ਨੂੰ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਣਾਏ ਜੁਆਇੰਟ ਐਕਸ਼ਨ ਪਲਾਨ ਅਨੁਸਾਰ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ।
ਇਸ ਮੌਕੇ ਅਮਨਦੀਪ ਸਿੰਘ ਸੋਢੀ ਡੀ,ਸੀ.ਪੀ.ਓ, ਫਰੀਦਕੋਟ, ਪ੍ਰਦੀਪ ਕੁਮਾਰ ਡਿਪਟੀ ਜਿਲ੍ਹਾ ਸਿੱਖਿਆ ਅਫਸਰ (ਸੈਕੰ.), ਸਰਬਜੀਤ ਸਿੰਘ ਰੀਡਰ ਡੀ.ਐਸ.ਪੀ, ਸ਼੍ਰੀਮਤੀ ਤਜਿੰਦਰਪਾਲ ਕੌਰ ਮੈਂਬਰ ਬਾਲ ਭਲਾਈ ਕਮੇਟੀ ਆਦਿ ਮੀਟਿੰਗ ਵਿੱਚ ਹਾਜਰ ਸਨ।

Related posts

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਅੰਤਰਰਾਸ਼ਟਰੀ ਥੈਲੇਸੀਮੀਆ ਦਿਵਸ ਮਨਾਇਆ

punjabdiary

Breaking- ਆਪ ਦੀ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤੀ ਅਸਤੀਫਾ

punjabdiary

ਐਮ.ਪੀ ਸਦੀਕ ਨੇ ਲੋਕ ਭਲਾਈ ਸਕੀਮਾਂ ਦੇ 17 ਏਜੰਡਿਆਂ ਤੇ ਕੀਤੀ ਵਿਸਥਾਰਪੂਰਵਕ ਚਰਚਾ

punjabdiary

Leave a Comment