Image default
About us

ਪੰਜਾਬ ‘ਚ 3 ਦਿਨ ਰਹੇਗਾ ਚੱਕਾ ਜਾਮ, CM ਮਾਨ ਦਾ ਠੇਕਾ ਮੁਲਾਜ਼ਮ ਕਰਨਗੇ ਘਿਰਾਓ,

ਪੰਜਾਬ ‘ਚ 3 ਦਿਨ ਰਹੇਗਾ ਚੱਕਾ ਜਾਮ, CM ਮਾਨ ਦਾ ਠੇਕਾ ਮੁਲਾਜ਼ਮ ਕਰਨਗੇ ਘਿਰਾਓ

 

 

 

Advertisement

ਚੰਡੀਗੜ੍ਹ, 8 ਅਗਸਤ (ਏਬੀਪੀ ਸਾਂਝਾ)- ਜੇ ਤੁਸੀਂ ਪੰਜਾਬ ਦੀ ਸਰਕਾਰੀ ਬੱਸ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਪੰਜਾਬ ‘ਚ 3 ਦਿਨ ਚੱਕਾ ਜਾਮ ਰਹੇਗਾ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ‘ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।

ਕਈ ਵਾਰ ਮੀਟਿੰਗਾਂ ਕੀਤੀਆਂ ਗਈ ਪਰ ਨਹੀਂ ਮੰਨੀਆਂ ਗਈਆਂ ਮੰਗਾਂ
ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਜ਼ਰੂਰ ਮਿਲਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ, ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ।

ਸਰਕਾਰ ਨੇ ਠੇਕਾ ਮੁਲਾਜ਼ਮਾਂ ਨਾਲ ਕੀਤੀ ਹੈ ਵਾਅਦਾ ਖ਼ਿਲਾਫ਼ੀ
ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਅਨੁਸਾਰ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ, ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਸੀ ਕਿ ਠੇਕੇ ਜਾਂ ਆਊਟਸੋਰਸ ਰਾਹੀਂ ਕੋਈ ਭਰਤੀ ਨਹੀਂ ਕੀਤੀ ਜਾਵੇਗੀ ਪਰ ਫਿਰ ਵੀ ਆਊਟਸੋਰਸ ‘ਤੇ ਮੁਲਾਜ਼ਮ ਰੱਖੇ ਜਾ ਰਹੇ ਹਨ।

6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਕੀਤਾ ਜਾਵੇ ਪੱਕਾ
ਯੂਨੀਅਨ ਦੇ ਮੀਤ ਪ੍ਰਧਾਨ ਚੰਨਣ ਸਿੰਘ ਨੇ ਕਿਹਾ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਅਧਿਕਾਰੀਆਂ ਦੀ ਮਨਮਰਜ਼ੀ ‘ਤੇ ਲਗਾਮ ਲਾ ਕੇ ਮੁਲਾਜ਼ਮਾਂ ਦੀਆਂ ਡਿਊਟੀਆਂ ਨਾਲ ਸਬੰਧਤ ਹਾਲਤਾਂ ਨੂੰ ਵੀ ਸੁਧਾਰਨਾ ਚਾਹੀਦਾ ਹੈ। 400 ਦੇ ਕਰੀਬ ਮੁਲਾਜ਼ਮਾਂ ਦੀਆਂ ਸੂਚੀਆਂ, ਜਿਨ੍ਹਾਂ ਦੀਆਂ ਸੂਚੀਆਂ ਵਿਭਾਗ ਨੂੰ ਮੁਹੱਈਆ ਕਰਵਾਈਆਂ ਗਈਆਂ ਸਨ, ਨੂੰ ਬਹਾਲ ਕੀਤਾ ਜਾਵੇ

Advertisement

Related posts

Breaking- ਸੂਫੀ ਗਾਇਕ ਕੰਵਰ ਗਲੇਵਾਲ ਦੇ ਘਰ ਤੇ ਐਨ ਆਈ ਏ ਵੱਲੋਂ ਛਾਪੇਮਾਰੀ ਕੀਤੀ ਗਈ

punjabdiary

ਕਿਸਾਨਾਂ ਦੀ ਫਸਲ 24 ਘੰਟਿਆਂ ਵਿੱਚ ਖਰੀਦ ਕੇ ਦਿੱਤਾ ਜਾ ਰਿਹਾ ਹੈ ਮੁੱਲ

punjabdiary

ਬਾਬਾ ਫ਼ਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਨੀਟ-ਪ੍ਰੀਖਿਆ ਚ ਸ਼ਾਨਦਾਰ ਸਫਲਤਾ ਕੀਤੀ ਹਾਸਲ

punjabdiary

Leave a Comment