ਪਿੰਡਾਂ ਦੇ ਵਿਕਾਸ ਕੰਮ ਠੱਪ ਹੋਣ ਦੇ ਆਸਾਰ ਬਣੇ
ਚੰਡੀਗੜ੍ਹ, 16 ਅਗਸਤ ਪੰਜਾਬ ਸਰਕਾਰ ਨੇ ਭੰਗ ਕੀਤੀਆਂ ਪੰਚਾਇਤਾਂ ਦੇ ਵਿੱਤੀ ਲੈਣ-ਦੇਣ ਤੋਂ ਰੋਕ ਲਗਾ ਦਿੱਤੀ ਹੈ ਜਿਸ ਨਾਲ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮ ਠੱਪ ਹੋਣ ਦੇ ਆਸਾਰ ਬਣ ਗਏ ਹਨ। ਇਸ ਫ਼ੈਸਲੇ ਮਗਰੋਂ ਸਰਪੰਚ ਕਸੂਤੇ ਫਸ ਗਏ ਹਨ ਜਿਨ੍ਹਾਂ ਵੱਲੋਂ ਪਿੰਡਾਂ ਵਿਚ ਵਿਕਾਸ ਕਾਰਜ ਕਰਾਏ ਜਾ ਰਹੇ ਸਨ।
ਨਵੇਂ ਫੈਸਲੇ ਪਿਛ ਹੁਣ ਕੋਈ ਵੀ ਗਰਾਮ ਪੰਚਾਇਤ ਕਈ ਦੇਣਦਾਰੀ ਨਹੀਂ ਤਾਰ ਸਕੇਗੀ। ਪੇ ਵਿਕਾਸ ਤੇ ਪੰਚਾਇਤ ਵਿਭਾਗ ਨੇ ਸਮੂਹ ਗਰਾਮ ਪੰਚਾਇਤਾ ਪੰਚਾਇਤ, ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ‘ ਕਰ ਦਿੱਤਾ ਹੈ ਅਤੇ 31 ਦਸੰਬਰ ਤੱਕ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਈਆਂ ਜਾਣੀਆਂ ਹਨ।
ਪੰਚਾਇਤ ਵਿਭਾਗ ਨੇ ਸਮੂਹ ਜ਼ਿਲ੍ਹਾ ਵਿਕਾਸ ਤੋਂ ਪੰਚਾਇਤ ਅਫਸਰਾਂ ਨੂੰ ਪੱਤਰ ਜਾਰੀ ਕਰ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਅਨੁਸ਼ਾਸਨੀ ਕਾਰਵਾਈ ਹੋਵੇਗੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਤਾੜਨਾ ਕੀਤੀ ਹੈ ਕਿ ਜੇਕਰ ਵਿੱਤੀ ਲੈਣਦੇਣ ਤੋਂ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਵਖਰੇ ਸੁਨੇਹੇ ਰਾਹੀਂ ਪੰਚਾਇਤ ਵਿਭਾਗ ਦੇ ਸੀਨੀਅਰ ਅਫਸਰਾਂ ਨੇ ਕਿਹਾ ਹੈ ਕਿ ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜਮ ਨੇ ਬਿਨ੍ਹਾਂ ਹਦਾਇਤਾਂ ਦੇ ਜਾਰੀ ਹੋਣ ਮਗਰੋਂ ਕਿਸੇ ਵੀ ਤਰ੍ਹਾਂ ਦੀ ਅਦਾਇਗੀ ਜਾਂ ਫਿਰ ਤੱਕ ਡੇਟ ਵਿਚ ਕੋਈ ਵਿੱਤੀ ਲੈਣ-ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਸ ਲਈ ਸਬੰਧਤ ਅਧਿਕਾਰੀ ਤੇ ਮੁਲਾਜ਼ਮ ਜ਼ਿੰਮੇਵਾਰ ਹੋਣਗੇ। ਦੱਸਣਯੋਗ ਹੈ ਕਿ ਇਸ ਵੇਲੇ 15ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਨਾਲ ਪਿੰਡਾਂ ਵਿਚ ਕੰਮ ਚੱਲ ਰਹੇ ਸਨ।