Image default
About us

ਪੰਜਾਬ ਵਿਚ ਫਿਰ ਹੜ੍ਹ ਵਰਗੇ ਹਾਲਾਤ: ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਵਿਚ ਵੜਿਆ ਪਾਣੀ

ਪੰਜਾਬ ਵਿਚ ਫਿਰ ਹੜ੍ਹ ਵਰਗੇ ਹਾਲਾਤ: ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਵਿਚ ਵੜਿਆ ਪਾਣੀ

 

 

 

Advertisement

 

 

ਚੰਡੀਗੜ੍ਹ, 16 ਅਗਸਤ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿਚ ਇਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਬਣਿਆ ਦੇਸ਼ ਦਾ ਦੂਜਾ ਸੱਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਬਣੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਏ ਹਨ। ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹ ਦਿਤੇ ਗਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਭਾਖੜਾ ਡੈਮ ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤਕ ਖੋਲ੍ਹੇ ਗਏ ਸਨ। ਐਤਵਾਰ ਨੂੰ ਪਾਣੀ ਦਾ ਪੱਧਰ 1678 ਫੁੱਟ ਤਕ ਪਹੁੰਚ ਗਿਆ ਸੀ, ਜੋ ਸੋਮਵਾਰ ਨੂੰ ਫਲੱਡ ਗੇਟ ਖੋਲ੍ਹਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਰਹਿ ਗਿਆ। ਜਿਸ ਤੋਂ ਬਾਅਦ ਰਾਤ ਕਰੀਬ 9 ਵਜੇ ਫਲੱਡ ਗੇਟ ਦਾ ਪੱਧਰ ਘੱਟ ਗਿਆ। ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਹੋ ਰਹੀ ਬਰਸਾਤ ਦੇ ਚੱਲਦਿਆਂ ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1777,70 ਫੁੱਟ ‘ਤੇ ਪਹੁੰਚ ਗਿਆ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਹੇਠਾਂ ਹੈ।
ਕੈਬਨਿਟ ਮੰਤਰੀ ਹਰਜੋਤ ਬੈਂਸ ਖੁਦ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਪਹੁੰਚ ਕੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡਾਂ ਵਿਚ ਰਾਤ ਵੇਲੇ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋ ਗਿਆ ਹੈ। ਪਰ ਹਰਸਾ ਬੇਲਾ ਵਿਚ ਸਥਿਤੀ ਮਾੜੀ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਐਨ.ਡੀ.ਆਰ.ਐਫ, ਫੌਜ ਅਤੇ ਹਵਾਈ ਸੈਨਾ ਦੀ ਮਦਦ ਲਈ ਜਾ ਰਹੀ ਹੈ।
ਉਧਰ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸਪੈਸ਼ਲ ਡਿਊਟੀਆਂ ਲਾਈਆਂ ਹਨ, ਜੋ ਕਿ ਪਿੰਡਾਂ ‘ਚ ਤੈਅ ਸਮੇਂ ਦੌਰਾਨ ਤੈਨਾਤ ਰਹਿਣਗੇ। ਪਾਣੀ ਜ਼ਿਆਦਾ ਹੋਣ ਕਾਰਨ ਕਿਸ਼ਤੀ ਰਾਹੀਂ ਬਚਾਅ ਕਾਰਜ ਚਲਾਉਣ ‘ਚ ਮੁਸ਼ਕਲ ਆ ਰਹੀ ਹੈ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਰੋਪੜ ਵਲੋਂ ਬਚਾਅ ਕਾਰਜਾਂ ਲਈ ਹੈਲੀਕਾਪਟਰ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਨੂੰ ਫੌਜ ਤੋਂ ਇਹ ਸਹਾਇਤਾ ਲੈਣ ਲਈ ਲਿਖਿਆ ਗਿਆ ਹੈ।

Advertisement

Related posts

ਫਰੀਦਕੋਟ ਜ਼ਿਲ੍ਹੇ ‘ਚ 09 ਸਤੰਬਰ 2023 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

punjabdiary

ਐਡਵੋਕੇਟ ਬੀਰਇੰਦਰ ਅਤੇ ਸਪੀਕਰ ਸੰਧਵਾਂ ਦੇ ਪੀ.ਆਰ.ਓ ਮਨਪ੍ਰੀਤ ਧਾਲੀਵਾਲ ਨੇ ਪੀ.ਡਬਲਿਊ.ਡੀ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

punjabdiary

Breaking- ਹੁਣ ਇਮਾਨਦਾਰ ਸਰਕਾਰ ਦੇ ਰਾਜ ਵਿੱਚ ਸਿਫ਼ਾਰਸ਼ਾਂ ਨਹੀਂ ਕਾਨੂੰਨ ਦੀ ਮਰਜ਼ੀ ਚੱਲੇਗੀ – ਕੈਬਨਿਟ ਮੰਤਰੀ

punjabdiary

Leave a Comment