Image default
ਅਪਰਾਧ

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਅਜੇ ਤਕ ਅਦਾਲਤ ਵਿਚ ਪੇਸ਼ ਨਹੀਂ ਹੋਏ ਭਰਤ ਇੰਦਰ ਚਾਹਲ

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਅਜੇ ਤਕ ਅਦਾਲਤ ਵਿਚ ਪੇਸ਼ ਨਹੀਂ ਹੋਏ ਭਰਤ ਇੰਦਰ ਚਾਹਲ

 

 

 

Advertisement

 

ਚੰਡੀਗੜ੍ਹ, 19 ਅਗਸਤ (ਰੋਜਾਨਾ ਸਪੋਕਸਮੈਨ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਜੇ ਤਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਵਿਜੀਲੈਂਸ ਦੀ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਪਰ ਉਹ ਅਜੇ ਵੀ ਵਿਜੀਲੈਂਸ ਦੀ ਗ੍ਰਿਫ਼ਤਾਰੀ ਤੋਂ ਦੂਰ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਚਹਿਲ ਨੇ ਇਕ ਵਾਰ ਫਿਰ ਪਟਿਆਲਾ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀ ਤੀ ਹੈ, ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਟੀਮ ਵਲੋਂ ਜਿਥੇ ਹੁਣ ਭਰਤ ਇੰਦਰ ਚਾਹਲ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਉਨ੍ਹਾਂ ਨੂੰ ਕਈ ਵਾਰ ਸੰਮਨ ਭੇਜ ਕੇ ਪੁਛਗਿਛ ਵੀ ਕੀਤੀ ਜਾ ਚੁੱਕੀ ਹੈ। ਵਾਰ-ਵਾਰ ਬੁਲਾਉਣ ‘ਤੇ ਵੀ ਭਰਤ ਇੰਦਰ ਚਾਹਲ ਅਦਾਲਤ ‘ਚ ਪੇਸ਼ ਨਹੀਂ ਹੋਏ, ਜਦਕਿ ਇਕ ਵਾਰ ਵਿਜੀਲੈਂਸ ਦੀ ਟੀਮ ਨੇ ਕਈ ਘੰਟੇ ਪੁਛਗਿਛ ਤੋਂ ਬਾਅਦ ਮਾਮਲਾ ਦਰਜ ਕਰ ਲਿਆ |

Advertisement

ਹੁਣ ਵਿਜੀਲੈਂਸ ਟੀਮ ਨੇ ਚਾਹਲ ਦੇ ਸੰਭਾਵੀ ਟਿਕਾਣਿਆਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿਤੀ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਛਾਪੇਮਾਰੀ ਜਾਰੀ ਰਹੇਗੀ।

ਦੱਸ ਦੇਈਏ ਕਿ ਭਰਤ ਇੰਦਰ ਚਾਹਲ ’ਤੇ ਆਮਦਨ ਦੇ ਜਾਣੂ ਸਰੋਤਾਂ ਤੋਂ 305% ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ। ਵਿਜੀਲੈਂਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜਾਣੂ ਸਰੋਤਾਂ ਤੋਂ ਲਗਭਗ 305 ਫ਼ੀ ਸਦੀ ਵੱਧ ਹਨ।

Related posts

ਲੁਧਿਆਣਾ ਪੁਲਿਸ ਨੇ 12 ਘੰਟਿਆਂ ‘ਚ ਸੁਲਝਾਇਆ ਟ੍ਰਿਪਲ ਮਰਡਰ ਕੇਸ, ਗੁਆਂਢੀ ਹੀ ਨਿਕਲਿਆ ਕਾ.ਤਲ’

punjabdiary

Breaking- ਗ੍ਰਿਫਤਾਰ ਗਏ ਨੌਜਵਾਨਾਂ ਕੋਲੋ ਹੈਰੋਇਨ ਦੇ 10 ਪੈਕਟ, 02 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਪੁਲਿਸ ਨੇ ਬਰਾਮਦ ਕੀਤੇ

punjabdiary

ਔਰਤ ਦਾ ਸਿਰ ਵੱਢ ਕੇ ਕਤਲ, ਲਾਸ਼ ਨੂੰ ਅੱਗ ਲਗਾ ਕੇ ਸੜਕ ‘ਤੇ ਸੁੱਟਿਆ

punjabdiary

Leave a Comment