Image default
About us

ਕਿਸਾਨ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਸੁਚੇਤ ਰਹਿਣ – ਡਾ. ਗਿੱਲ

ਕਿਸਾਨ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਸੁਚੇਤ ਰਹਿਣ – ਡਾ. ਗਿੱਲ

 

 

 

Advertisement

ਫਰੀਦਕੋਟ, 26 ਅਗਸਤ (ਪੰਜਾਬ ਡਾਇਰੀ)- ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋਂ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰ, ਬਲਾਕ-ਪੱਧਰ, ਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ (ਹਰ ਮੰਗਲਵਾਰ ਅਤੇ ਵੀਰਵਾਰ) ਕਰ ਰਹੀਆਂ ਹਨ।

ਨਰਮੇ/ਕਪਾਹ ਵਿੱਚ ਕੀੜੇ-ਮਕੌੜਿਆਂ ਦੀ ਸਰਬਪੱਖੀ ਰੋਕਥਾਮ ਲਈ ਪਿੰਡ ਪੱਧਰ ਉਪਰ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।

ਇਸ ਲੜੀ ਤਹਿਤ ਸਮੂਹ ਸਰਵੇਖਣ ਟੀਮਾਂ ਵੱਲੋ ਵੱਖ ਵੱਖ ਪਿੰਡਾਂ ਵਿੱਚ ਗੁਲਾਬੀ ਸੁੰਡੀ ਅਤੇ ਹੋਰ ਕੀੜੇ ਮਕੌੜਿਆਂ ਦੇ ਹਮਲੇ ਸਬੰਧੀ ਸਰਵੇਖਣ ਕੀਤਾ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਗੁਲਾਬੀ ਸੁੰਡੀ ਫੁੱਲ ਡੋਡੀਆਂ, ਫੁੱਲਾਂ ਅਤੇ ਟੀਡਿਆਂ ਦਾ ਨੁਕਸਾਨ ਕਰਦੀ ਹੈ। ਹਮਲੇ ਵਾਲੇ ਫੁੱਲ ਭੰਬੀਰੀਆਂ ਬਣ ਜਾਂਦੇ ਹਨ, ਜਿੰਨ੍ਹਾਂ ਵਿੱਚ ਪ੍ਰਾਗਣ ਨਾਲ ਲੱਥ ਪੱਥ ਗੁਲਾਬੀ ਸੁੰਡੀਆਂ ਪਈਆਂ ਨਜਰ ਆਉਂਦੀਆਂ ਹਨ।

ਸੁੰਡੀਆਂ ਟੀਡੇ ਵਿੱਚ ਬਣ ਰਹੇ ਬੀਜ਼ਾਂ ਨੂੰ ਖਾਂਦੀਆਂ ਹਨ ਜਿਸ ਕਰਕੇ ਟੀਡੇ ਵਿੱਚ ਬਣ ਰਹੀ ਰੂੰ ਵੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋਂ ਘਬਰਾਉਣ ਦੀ ਲੋੜ ਨਹੀ ਹੈ, ਬਲਕਿ ਇਸ ਕੀੜੇ ਦੀ ਰੋਕਥਾਮ ਲਈ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਸੁੰਡੀ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਸ਼ ਕੀਟ ਨਾਸ਼ਕਾਂ ਦੀ ਸਪਰੇਅ ਹੀ ਕਰਨ।

Advertisement

ਜਿਲ੍ਹਾ ਪੱਧਰੀ ਟੀਮ ਇੰਚਾਰਜ ਡਾ. ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ 42 ਸਪਾਟ ਉਪਰ ਸਰਵੇਖਣ ਕੀਤਾ ਗਿਆ ਅਤੇ ਇਸ ਸਰਵੇਖਣ ਦੌਰਾਨ ਰਸ ਚੂਸਣ ਵਾਲੇ ਕੀੜਿਆਂ (ਹਰਾ ਤੇਲਾ, ਚਿੱਟਾ ਮੱਛਰ ਅਤੇ ਭੂਰੀ ਜੂੰ) ਅਤੇ ਗੁਲਾਬੀ ਸੁੰਡੀ ਦਾ ਹਮਲਾ ਕਿਤੇ ਕਿਤੇ ਦੇਖਣ ਨੂੰ ਮਿਲਿਆ ਹੈ ਪਰ ਆਰਥਿਕ ਕਗਾਰ ਤੋ ਘੱਟ ਹੈ। ਸੋ ਸਬੰਧਤ ਕਿਸਾਨਾਂ ਨੂੰ ਇਸ ਦੀ ਰੋਕਥਾਮ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਦਾ ਸਰਵੇਖਣ ਲਗਾਤਾਰ ਕਰਦੇ ਰਹਿਣ ਅਤੇ ਜੇਕਰ ਗੁਲਾਬੀ ਸੁੰਡੀ ਦਾ ਹਮਲਾ ਖੇਤਾਂ ਵਿੱਚ ਦੇਖਣ ਨੂੰ ਆਉਂਦਾ ਹੈ ਤਾਂ ਕਿਸਾਨ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

Related posts

AC ਤੇ ਫਰਿੱਜ ਘੁਟਾਲੇ ‘ਚ ਫਸੀ AAP ਵਿਧਾਇਕਾ ! ਖਰੀਦੇ ਸੀ ਹਸਪਤਾਲ ਲਈ, ਬਿੱਲ ਆਇਆ ਪਰ ਸਾਮਾਨ ਗਾਇਬ

punjabdiary

ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ- ਆਪ

punjabdiary

Breaking- ਵੱਡੀ ਖ਼ਬਰ – ਸਰਕਾਰ ਸਿੱਧੂ ਨੂੰ ਇਸ ਲਈ ਰਿਹਾਅ ਨਹੀਂ ਕਰ ਰਹੀ ਕਿਉਂਕਿ ਸਿੱਧੂ ਇੱਕ ਖੂੰਖਾਰ ਜਨਵਰ ਦੀ ਕੈਟਾਗਰੀ ਵਿੱਚ ਆਉਂਦੇ ਹੈ – ਨਵਜੋਤ ਕੌਰ ਸਿੱਧੂ

punjabdiary

Leave a Comment