Image default
About us

ਪੰਜਾਬ ਵਿੱਚ ਤੋੜੀ ਜਾਵੇਗੀ ਆਪ ਦੀ ਸਰਕਾਰ ? ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੀਤਾ ਸਪੱਸ਼ਟ

ਪੰਜਾਬ ਵਿੱਚ ਤੋੜੀ ਜਾਵੇਗੀ ਆਪ ਦੀ ਸਰਕਾਰ ? ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੀਤਾ ਸਪੱਸ਼ਟ

 

 

 

Advertisement

ਚੰਡੀਗੜ੍ਹ, 28 ਅਗਸਤ (ਏਬੀਪੀ ਸਾਂਝਾ)- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁੱਖ ਮੰਤਰੀਆਂ ਨੇ ਝੂਠ ਬੋਲਣ ਦਾ ਠੇਕਾ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦੋਵੇਂ ਮੁੱਖ ਮੰਤਰੀ ਖ਼ਬਰਾਂ ‘ਚ ਬਣੇ ਰਹਿਣ ਲਈ ਦੋਸ਼ ਲਗਾਉਂਦੇ ਹਨ। ਪੰਜਾਬ ਵਿੱਚ ਸੰਵਿਧਾਨਕ ਸੰਸਥਾਵਾਂ ਦਾ ਵੀ ਘਾਣ ਕੀਤਾ ਜਾ ਰਿਹਾ ਹੈ। ਦਿੱਲੀ ‘ਚ LG ਅਤੇ ਪੰਜਾਬ ‘ਚ ਰਾਜਪਾਲ ‘ਤੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ ਜਨਤਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਵਿਧਾਨ ਸਭਾ ਦੀ ਦੁਰਵਰਤੋਂ ਕਰਕੇ ਗਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੂੰ ਬਦਲਣ ਚਾਹੀਦਾ ਹੈ ਵਤੀਰਾ
ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਆਪਣਾ ਵਿਵਹਾਰ ਸੁਧਾਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਆਪਣਾ ਅਜਿਹਾ ਅਕਸ ਨਾ ਬਣਾਉਣ, ਜਿਸ ਨਾਲ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਪਾਰਟੀ ਦਾ ਹੀ ਨੁਕਸਾਨ ਹੋਵੇ।

ਸਰਕਾਰ ਤੋੜਨ ਦੇ ਸਵਾਲ ‘ਤੇ ਬੋਲੇ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਵਿੱਚ ਕਿਸੇ ਵੀ ਸਿਆਸੀ ਪਾਰਟੀ ਕੋਲ ਸਰਕਾਰ ਤੋੜਨ ਦੀ ਗਿਣਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਨੂੰ ਤੋੜਨ ਵਿੱਚ ਵਿਸ਼ਵਾਸ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਲੋਕਾਂ ਨੂੰ ਗੁੰਮਰਾਹ ਕਰਦੇ ਹਨ। ਜਦਕਿ ਆਪਣੇ ਕੰਮ ਦੀਆਂ ਕਮੀਆਂ ਨੂੰ ਨਹੀਂ ਸੁਧਾਰਦੇ।

Advertisement

ਖਿਡਾਰੀਆਂ ‘ਤੇ ਖਰਚ ਕਰਨ ‘ਚ ਲਾਪਰਵਾਹੀ
ਖੇਡਾਂ ‘ਚ ਪੰਜਾਬ ਦੇ ਪਛੜਨ ਦੇ ਸਵਾਲ ‘ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਸ਼ਤਿਹਾਰਾਂ ਦਾ ਬਜਟ 600 ਕਰੋੜ ਦਾ ਹੋ ਰਿਹਾ ਹੈ, ਪਰ ਸਰਕਾਰਾਂ ਖਿਡਾਰੀਆਂ ‘ਤੇ ਪੈਸਾ ਖਰਚ ਕਰਨ ‘ਚ ਲਾਪਰਵਾਹੀ ਕਰ ਰਹੀਆਂ ਹਨ। ਕੇਂਦਰੀ ਮੰਤਰੀ ਨੇ ਰਾਜ ਸਰਕਾਰਾਂ ਨੂੰ ਖੇਡਾਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਰਗਾ ਸੂਬਾ ਖੇਡਾਂ ਵਿੱਚ ਪਛੜਿਆ ਹੋਇਆ ਹੈ ਇਹ ਬੜੀ ਚਿੰਤਾ ਦੀ ਗੱਲ ਹੈ।

Related posts

ਸ਼ਹੀਦ ਹਰਕ੍ਰਿਸ਼ਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਨੇ ਭੇਟ ਕੀਤਾ ਇਕ ਕਰੋੜ ਦਾ ਚੈੱਕ

punjabdiary

ਵਾਈਸ ਚਾਂਸਲਰ ਡਾ.ਰਾਜੀਵ ਸੂਦ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਨੇ ਆਪਣੀ ਓਪੀਡੀ ਕੀਤੀ ਸ਼ੁਰੂ

punjabdiary

ਭਾਸ਼ਾ ਵਿਭਾਗ ਵੱਲੋਂ ਕਰਵਾਇਆ ਗਿਆ `ਕੁਇਜ਼ ਮੁਕਾਬਲਾ`

punjabdiary

Leave a Comment