Image default
About us

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਨਾਇਬ ਸੂਬੇਦਾਰ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਨਾਇਬ ਸੂਬੇਦਾਰ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਦਾ ਚੈੱਕ ਸੌਂਪਿਆ

 

 

 

Advertisement

* ਕਿਹਾ, ਪੂਰਾ ਦੇਸ਼ ਸ਼ਹੀਦ ਹੋਏ ਨਾਇਬ ਸੂਬੇਦਾਰ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ
* ਸ਼ਹੀਦ ਦੀ ਪਤਨੀ ਲਈ ਨੌਕਰੀ ਅਤੇ ਹੋਰ ਵਿਕਾਸ ਕਾਰਜ ਸ਼ਹੀਦਾਂ ਦੇ ਨਾਮ ‘ਤੇ ਕਰਨ ਦਾ ਐਲਾਨ
ਫਰੀਦਕੋਟ, 28 ਅਗਸਤ (ਪੰਜਾਬ ਡਾਇਰੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਨਾਇਬ ਸੂਬੇਦਾਰ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸ਼ਹੀਦ ਦੇ ਜੱਦੀ ਘਰ ਜਾਕੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਸ਼ਹੀਦ ਦੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।


ਮੁੱਖ ਮੰਤਰੀ ਨੇ ਸ਼ਹੀਦ ਦੇ ਪਿੰਡ ਸਰਸੜੀ (ਫ਼ਰੀਦਕੋਟ) ਵਿਖੇ ਪਹੁੰਚ ਕੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਮ ‘ਤੇ ਪਿੰਡ ਵਿੱਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਐਲਾਨ ਵੀ ਕੀਤਾ। ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦ ਨਾਇਬ ਸੂਬੇਦਾਰ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਅਤੇ ਉਸ ਦੇ ਪਰਿਵਾਰ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।

Advertisement

ਭਵੰਤ ਸਿੰਘ ਮਾਨ ਗਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਜਿੱਥੇ ਇੱਕ ਪਾਸੇ ਪਰਿਵਾਰ ਨੂੰ ਆਰਥਿਕ ਤੌਰ ‘ਤੇ ਚਿੰਤਾ ਮੁਕਤ ਕਰੇਗੀ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਹ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਨਿਰਸਵਾਰਥ ਢੰਗ ਨਾਲ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਸ.ਕੁਲਤਾਰ ਸਿੰਘ ਸੰਧਵਾ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਇੰਪਰੂਵਮੈਂਟ ਇੰਟਰਸਟ ਦਾ ਚੇਅਰਮੈਨ ਗੁਰਤੇਜ ਸਿੰਘ ਖੋਸਾ, ਡਿਪਟੀ ਕਮਿਸ਼ਨਰ ਵਿਨਿਤ ਕੁਮਾਰ, ਐਸ.ਐਸ.ਪੀ ਹਰਜੀਤ ਸਿੰਘ, ਡੀ.ਆਈ.ਜੀ ਸ੍ਰੀ ਅਜੇ ਮਲੂਜਾ, ਐਸ.ਡੀ.ਐਮ ਕੋਟਕਪੂਰਾ ਸ਼੍ਰੀਮਤੀ ਵੀਰਪਾਲ ਕੌਰ ਅਤੇ ਡੀ.ਪੀ.ਆਰ.ਓ ਫਰੀਦਕੋਟ ਵਿਸ਼ੇਸ਼ ਤੌਰ ਤੇ ਹਾਜਰ ਸਨ।

Related posts

ਪਹਿਲੀ ਵਾਰ ਸੂਬੇ ਦਾ ਮਾਲੀਆ ਹੋਇਆ 25,000 ਕਰੋੜ, GST ਤੋਂ ਸਰਕਾਰ ਨੂੰ ਹੋਇਆ 16.61 ਫੀਸਦੀ ਵਾਧਾ

punjabdiary

Breaking- ਵੱਡੀ ਖਬਰ – ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਕੁਝ ਲੋਕਾਂ ਵਲੋਂ ਹਮਲਾ ਕੀਤਾ ਗਿਆ, ਪੜ੍ਹੋ ਪੂਰੀ ਖ਼ਬਰ

punjabdiary

Breaking- ਜਿਲਾ ਮੈਜਿਸਟਰੇਟ ਨੇ 118 ਅਸਲਾ ਲਾਇਸੰਸ ਕੀਤੇ ਮੁੱਅਤਲ

punjabdiary

Leave a Comment