ਹਨੂੰਮਾਨ ਮੰਦਰ ਕੈਂਟ ਰੋਡ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਗਲੀ- ਵਿਧਾਇਕ ਸੇਖੋਂ
Advertisement
ਫ਼ਰੀਦਕੋਟ, 8 ਸਤੰਬਰ (ਪੰਜਾਬ ਡਾਇਰੀ)- ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸ਼ਹਿਰ ਵਿੱਚ ਹਨੂੰਮਾਨ ਮੰਦਰ ਕੈਂਟ ਰੋਡ ਵਿਖੇ ਇੱਕ ਗਲੀ ਦਾ ਕੰਮ ਸ਼ੁਰੂ ਕਰਵਾਇਆ। ਇਹ ਗਲੀ ਲਗਭਗ 70 ਲੱਖ ਰੁਪਏ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਗਲੀ ਦੀਆਂ ਜਿੰਨੀਆਂ ਵੀ ਬ੍ਰਾਂਚ ਗਲੀਆਂ ਹਨ ਉਹ ਨਾਲ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਿੰਨੇ ਕੰਮ ਅਧੂਰੇ ਪਏ ਹਨ ਜਾਂ ਸ਼ੁਰੂ ਹੋਣ ਵਾਲੇ ਉਹਨਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।
ਵਿਧਾਇਕ ਸੇਖੋਂ ਨੇ ਕਿਹਾ ਕਿ ਉਹ ਫਰੀਦਕੋਟ ਸ਼ਹਿਰ ਦੇ ਵਿਕਾਸ ਪ੍ਰਤੀ ਵਚਨਬੱਧ ਹਨ ਅਤੇ ਉਹ ਸ਼ਹਿਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਗੇ ਅਤੇ ਸਮੇਂ-ਸਮੇਂ ਤੇ ਲੋਕਾਂ ਦੀਆਂ ਜੋ ਵੀ ਸਮੱਸਿਆਵਾਂ ਉਹਨਾਂ ਦੇ ਧਿਆਨ ਵਿੱਚ ਆਇਆ ਕਰਨਗੀਆਂ ਉਹਨਾਂ ਦਾ ਨਿਪਟਾਰਾ ਉਹ ਪਹਿਲ ਦੇ ਆਧਾਰ ਤੇ ਕਰਨਗੇ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।