ਆਮ ਆਦਮੀ ਪਾਰਟੀ ਦੇ ਵੱਖ ਵੱਖ ਅਹੁਦੇਦਾਰਾਂ ਵੱਲੋਂ ਪਾਰਟੀ ਸੰਗਠਨ ਨੂੰ ਮਜਬੂਤ ਕਰਨ ਹਿੱਤ ਬਲਾਕ ਪੱਧਰੀ ਮੀਟਿੰਗ ਦਾ ਆਯੋਜਨ
ਫਰੀਦਕੋਟ, 11 ਸਤੰਬਰ (ਪੰਜਾਬ ਡਾਇਰੀ)- ਅੱਜ ਆਮ ਆਦਮੀ ਪਾਰਟੀ ਦੇ ਵੱਖ ਵੱਖ ਅਹੁਦੇਦਾਰਾਂ ਵੱਲੋਂ ਪਾਰਟੀ ਦੇ ਸੰਗਠਨ ਨੂੰ ਮਜਬੂਤ ਕਰਨ ਸਬੰਧੀ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਦੀ ਪ੍ਰਧਾਨਗੀ ਹੇਠ ਪਿੰਡ ਮਚਾਕੀ ਮੱਲ ਸਿੰਘ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਸਰਕਲ ਪ੍ਰਧਾਨਾਂ, ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਪਾਰਟੀ ਸੰਗਠਨ ਦੀ ਮਜ਼ਬੂਤੀ ਅਤੇ ਆਉਣ ਵਾਲੇ ਪੰਚਾਇਤੀ, ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ ਚੋਣਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ ।
ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ, ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਕੈਬਨਿਟ ਨੇ ਪਹਿਲੇ ਦਿਨ ਹੀ ਇਹ ਫੈਸਲਾ ਕੀਤਾ ਸੀ ਕਿ ਪਾਰਟੀ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਕਿਸੇ ਨਾਲ ਵਿਤਕਰੇਬਾਜੀ ਨਹੀਂ ਕੀਤੀ ਜਾਵੇਗੀ ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਵਿਕਾਸ ਦੇ ਕੰਮ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ ।
ਇਸ ਮੌਕੇ ਕੁਆਰਡੀਨੇਟਰ ਹਰਪਾਲ ਸਿੰਘ ਢਿੱਲਵਾਂ, ਐਡਵੋਕੇਟ ਬੀਰ ਇੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਧਾਲੀਵਾਲ, ਬੱਬੂ ਸੰਧੂ ਸਿੱਖਾਂ ਵਾਲਾ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ ਹਾਜ਼ਰ ਸਨ।