ਯੂਨੀਵਰਸਿਟੀ ਮੁਲਾਜ਼ਮ ਦੀ ਮੌਤ ਉਪਰੰਤ ਪਰਿਵਾਰਕ ਮੈਬਰਾਂ ਨੂੰ ਦਸ ਲੱਖ ਰੁਪਏ ਦਾ ਚੈੱਕ ਕੀਤਾ ਭੇਟ
ਫਰੀਦਕੋਟ, 14 ਸਤੰਬਰ (ਪੰਜਾਬ ਡਾਇਰੀ)- ਬਾਬਾ ਫ਼ਰੀਦ ਯੂਨੀਵਰਿਸਟੀ ਦੇ ਉਪ-ਕੁਲਪਤੀ ਪ੍ਰੋਫੈਸਰ (ਡਾ) ਰਾਜੀਵ ਸੂਦ ਨੇ ਅੱਜ ਯੂਨੀਵਰਸਿਟੀ ਵਿਖੇ ਕੁਝ ਸਮਾਂ ਪਹਿਲਾਂ ਸਦੀਵੀ ਵਿਛੋੜੇ ਦੇ ਗਏ ਯੂਨੀਵਰਸਿਟੀ ਦੇ ਮੁਲਾਜ਼ਮ ਸ੍ਰੀ ਗੁਰਜੰਟ ਸਿੰਘ, ਪੀ.ਏ. ਦੇ ਪਰਿਵਾਰਕ ਮੈਬਰਾਂ ਨੂੰ ਦਸ ਲੱਖ ਰੁਪਏ ਦਾ ਚੈੱਕ ਭੇਟ ਕੀਤਾ।
ਡਾ ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਵਰਸਿਟੀ ਵਲੋਂ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਐਲ.ਆਈ.ਸੀ. ਤੋਂ ਬੀਮਾਂ ਕਰਵਾਇਆ ਗਿਆ ਹੈ ਜਿਸ ਲਈ ਹਰ ਮੁਲਾਜਮ ਤੋਂ ਸਲਾਨਾ ਪ੍ਰੀਮੀਅਮ ਦੀ ਕਟੌਤੀ ਕੀਤੀ ਜਾਂਦੀ ਹੈ ਅਤੇ ਜੇਕਰ ਕਿਸੇ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਮ੍ਰਿਤਕ ਕਰਮਚਾਰੀ ਦੇ ਪ੍ਰੀਵਾਰ ਨੂੰ ਕਲੇਮ ਦੀ ਅਦਾਇਗੀ ਕੀਤੀ ਜਾਂਦੀ ਹੈ। ਉਪ-ਕੁਲਪਤੀ ਨੇ ਇਸ ਮੌਕੇ ਮਰਹੂਮ ਗੁਰਜੰਟ ਸਿੰਘ ਦੀ ਪਤਨੀ ਅਤੇ ਉਨ੍ਹਾਂ ਦੇ ਬੇਟੇ ਨੂੰ ਵਿਸਵਾਸ਼ ਦੁਆਇਆ ਕਿ ਯੂਨੀਵਰਸਿਟੀ ਵੱਲੋਂ ਉਨ੍ਹਾਂ ਦੇ ਰਹਿੰਦੇ ਲਾਭ ਵੀ ਜਲਦੀ ਹੀ ਦੇ ਦਿੱਤੇ ਜਾਣਗੇ।
ਇਸ ਮੌਕੇ ਐੱਲ.ਆਈ.ਸੀ ਦੇ ਅਧਿਕਾਰੀ ਸ਼੍ਰੀ ਰਾਜੇਸ਼ ਕੁਮਾਰ ਰਨਦੇਵ, ਬ੍ਰਾਂਚ ਮਨੇਜਰ ਅਤੇ ਮੈਡਮ ਤ੍ਰਿਪਤ ਕੌਰ ਵੀ ਹਾਜ਼ਰ ਸਨ ਜਿਨ੍ਹਾਂ ਵਲੋਂ ਯੂਨੀਚਰਸਿਟੀ ਮੁਲਾਜ਼ਮਾ ਨੂੰ ਐੱਲ.ਆਈ.ਸੀ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।