ਬਾਬਾ ਫ਼ਰੀਦ ਆਗਮਨ-ਪੁਰਬ ਸਮਾਗਮਾਂ ਮੌਕੇ ਸਿੰਘ ਸਾਹਿਬਾਨਾ ਨੇ ਕੀਰਤਨ-ਸਮਾਗਮ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ
ਫਰੀਦਕੋਟ, 25 ਸਤੰਬਰ (ਪੰਜਾਬ ਡਾਇਰੀ)- ਬਾਬਾ ਫ਼ਰੀਦ ਜੀ ਦੀ 850 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਆਗਮਨ-ਪੁਰਬ 2023 ਨੂੰ ਸਮਰਪਿਤ ਸਮਾਗਮਾਂ ਮੌਕੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਖ਼ਾਲਸਾ ਅਤੇ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਸਮੂਹ ਮੈਂਬਰ ਸਾਹਿਬਾਨ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮਾਂ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਰੂਹਾਨੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ।
ਇਸ ਮੌਕੇ ਸ. ਹਰਜੀਤ ਸਿੰਘ ਆਈ. ਪੀ. ਸੀ, ਐੱਸ. ਐੱਸ. ਪੀ ਅਤੇ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਂਨ ਇੰਪੂਰਵਮੈਂਟ ਟਰਸੱਟ ਨੇ ਵੀ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤਾ। ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਬਤੌਰ ਪ੍ਰਧਾਨ ਸੇਵਾ ਨਿਭਾ ਰਹੇ ਡਾ. ਗੁਰਇੰਦਰ ਮੋਹਨ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਸਤੰਬਰ ਸ਼ਾਮ ਦੇ ਸਮੇਂ ਗੁ ਗੋਦੜੀ ਸਾਹਿਬ ਵਿਖੇ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਨੇ ਆਪਣੇ ਰੂਹਾਨੀ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਪ੍ਰਿੰਸੀਪਲ ਸੁਖਵੰਤ ਸਿੰਘ ਜੀ, ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਜਵੱਦੀ ਟਕਸਾਲ ਵਾਲਿਆਂ ਨੇ ਵੀ ਕਥਾ-ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਿਆ। ਡਾ. ਗੁਰਇੰਦਰ ਮੋਹਨ ਸਿੰਘ ਜੀ ਵੱਲੋਂ ਸਿੰਘ ਸਹਿਬਾਨਾਂ ਨੂੰ ਸਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਮਾਗਮਾਂ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਬਾਬਾ ਫ਼ਰੀਦ ਜੀ ਦੇ ਪਾਵਨ ਅਸਥਾਨਾਂ ‘ਤੇ ਨਤਮਸਤਕ ਹੋਈਆਂ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ।