Image default
About us

ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ”

ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ”

 

 

 

Advertisement

ਜਲੰਧਰ, 26 ਸਤੰਬਰ (ਡੇਲੀ ਪੋਸਟ ਪੰਜਾਬੀ)- ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੀ ਵਾਇਰਲ ਵੀਡੀਓ ਮਾਮਲੇ ਵਿੱਚ ਇੱਕ ਇੱਕ ਨਵਾਂ ਮੋੜ ਆਇਆ ਹੈ। ਦਰਅਸਲ, ਸਹਿਜ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਸਨੇ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਦੇ ਸਾਥ ਦੀ ਮੰਗ ਕੀਤੀ ਹੈ। ਉਸਨੇ ਲਿਖਿਆ ਕਿ ਬਹੁਤ ਹੋ ਗਿਆ। ਉਨ੍ਹਾਂ ਨੂੰ ਬਦਨਾਮ ਕਰਨ ਲਈ ਬਿਆਨਬਾਜ਼ੀ ਕਰਵਾਈ ਜਾ ਰਹੀ ਹੈ ਉਨ੍ਹਾਂ ਦੇ ਗਲਤ ਇਲਜ਼ਾਮ ਲਗਾਏ ਜਾ ਰਹੇ ਹਨ।


ਸਹਿਜ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਨ੍ਹਾਂ ਦੀ ਪਤਨੀ ਦੀ ਹਾਲਤ ਬਹੁਤ ਖਰਾਬ ਹੈ। ਉਹ ਡਿਪ੍ਰੈਸ਼ਨ ਵਿੱਚ ਹੈ। ਰਬ ਦੇ ਲਈ ਸਾਨੂੰ ਬਖਸ਼ ਦਿਓ, ਸਮਾਜ ਵਿੱਚ ਦੁਬਾਰਾ ਆਉਣ ਦਿਓ ਤੇ ਇਹ ਸਭ ਤੁਹਾਡੇ ਸਾਥ ਦੇ ਨਾਲ ਹੀ ਹੋ ਸਕਦਾ ਹੈ। ਇਸ ਲਈ ਸਾਰੇ ਸਾਡੇ ਬਾਰੇ ਪਾਜ਼ਿਟਿਵਿਟੀ ਫੈਲਾਓ। ਉਨ੍ਹਾਂ ਨੇ ਮੀਡੀਆ ਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਿੰਮਤ ਨਹੀਂ ਹੋ ਰਹੀ ਹੈ ਕਿ ਉਹ ਵਾਰ-ਵਾਰ ਇੰਟਰਵਿਊ ਦੇਣ ਜਾਂ ਫਿਰ ਵੀਡੀਓ ਬਣਾ ਕੇ ਪਾਉਣ।

ਇਸ ਤੋਂ ਇਲਾਵਾ ਉਸਨੇ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਕਿਹਾ ਕਿ ਬਿਨ੍ਹਾਂ ਕਿਸੇ ਸਬੂਤ ਦੇ ਉਹ ਕੋਈ ਝੂਠੀ ਬਿਆਨਬਾਜ਼ੀ ਨਾ ਕਰਨ। ਪੁਲਿਸ ਆਪਣਾ ਕੰਮ ਕਰ ਰਹੀ ਹੈ। ਉਸਨੇ ਕਿਹਾ ਕਿ ਵੀਡੀਓ ਵਾਇਰਲ ਨੂੰ ਲੈ ਕੇ ਉਸਦੇ ਕੋਲ ਸਾਰੇ ਸਬੂਤ ਹਨ। ਸਾਨੂ ਰਾਜ਼ੀਨਾਮੇ ਲਈ ਕਿਹਾ ਜਾ ਰਿਹਾ ਹੈ। ਇੰਟਰਨੈੱਟ ਤੋਂ ਵੀਡੀਓ ਹਟਾਉਣ ਤੇ ਇਨਸਾਫ ਦੀ ਇਸ ਲੜਾਈ ਵਿੱਚ ਸਾਨੂੰ ਤੁਹਾਡੇ ਸਭ ਦੇ ਸਾਥ ਦੀ ਲੋੜ ਹੈ।

Advertisement

Related posts

ਜਿਲੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਲਈ 11 ਨੋਡਲ ਅਫਸਰ ਨਿਯੁਕਤ-ਡਿਪਟੀ ਕਮਿਸ਼ਨਰ

punjabdiary

ਇੰਦਰਜੀਤ ਨਿੱਕੂ ਦੇ ਮੌਤ ਦੀ ਅਫਵਾਹ, ਸਿੰਗਰ ਨੇ ਵੀਡੀਓ ਜਾਰੀ ਕਰ ਕਿਹਾ, ‘ਮੈਂ ਬਿਲਕੁਲ ਠੀਕ ਹਾਂ’

punjabdiary

ਚੰਨੀ ਨੂੰ ਦਿੱਤਾ ਅਲਟੀਮੇਟਮ ਖਤਮ ਹੋਣ ਮਗਰੋਂ ਸੀਐਮ ਮਾਨ ਨੇ ਕੀਤਾ ਵੱਡਾ ਧਮਾਕਾ, ਲੋਕਾਂ ਸਾਹਮਣੇ ਲਿਆਂਦਾ ਕ੍ਰਿਕਟਰ

punjabdiary

Leave a Comment