Image default
ਅਪਰਾਧ

ਵਿਜੀਲੈਂਸ ਦੀ ਕਾਰਵਾਈ, BJP ਨੇਤਾ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ

ਵਿਜੀਲੈਂਸ ਦੀ ਕਾਰਵਾਈ, BJP ਨੇਤਾ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ

 

 

 

Advertisement

 

ਚੰਡੀਗੜ੍ਹ, 29 ਸਤੰਬਰ (ਡੇਲੀ ਪੋਸਟ ਪੰਜਾਬੀ)-ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ ਵਿਚ 6 ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਤੇ ਰਾਜਸਥਾਨ ਵਿਚ ਛਾਪੇਮਾਰੀ ਲਈ ਟੀਮ ਪਹੁੰਚੀ ਹੋਈ ਹੈ।

ਦੱਸ ਦੇਈਏ ਕਿ ਬਠਿੰਡਾ ਜ਼ਿਲ੍ਹੇ ਵਿਚ ਇਕ ਜਾਇਦਾਦ ਦੀ ਖਰੀਦ ਵਿਚ ਬੇਨਿਯਮੀਆਂ ਦੇ ਮਾਮਲੇ ਵਿਚ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਦੇ ਹੁਕਮ ‘ਤੇ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਦੇਸ਼ ਛੱਡ ਕੇ ਵਿਦੇਸ਼ ਜਾ ਸਕਦੇ ਹਨ। ਦੂਜੇ ਪਾਸੇ ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ

ਦੱਸ ਦੇਈਏ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ 2021 ਵਿਚ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਜਾਂਚ ਸ਼ੁਰੂ ਕੀਤੀ ਸੀ। ਮਾਡਲ ਟਾਊਨ ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਵਿਜੀਲੈਂਸ ਦੀ ਟੀਮ ਕਾਰਵਾਈ ਕਰ ਰਹੀ ਹੈ।
FIR ਦਰਜ ਹੋਣ ਦੇ ਬਾਅਦ ਵਿਜੀਲੈਂਸ ਟੀਮ ਮਨਪ੍ਰੀਤ ਬਾਦਲ ਦੀ ਭਾਲ ਵਿਚ ਲੱਗੀ ਹੋਈ ਹੈ। ਵਿਜੀਲੈਂਸ ਦੇ ਅਧਿਕਾਰੀ ਉਨ੍ਹਾਂ ਦੀ ਰਿਹਾਇਸ਼ ਸਣੇ ਕਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੇ ਹਨ ਪਰ ਉਨ੍ਹਾਂ ਹੱਥ ਕੁਝ ਨਹੀਂ ਲੱਗਾ।b

Advertisement

Related posts

Breaking News- ਡੀਸੀ ਦੇ ਘਰਾਂ ਵਿਚ ਚੋਰੀ ਕਰਨ ਵਾਲਾ, ਪਹਿਲਾ ਰਹਿ ਚੁੱਕਿਆ ਜੇਲ੍ਹ ਕਰਮਚਾਰੀ

punjabdiary

Breaking- ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਪੁੱਛ ਗਿੱਛ ਦੌਰਾਨ ਬਿਆਨ ਦਰਜ ਕੀਤੇ

punjabdiary

Breaking- ਵਿਜੀਲੈਂਸ ਨੇ ਰਿਸ਼ਵਤ ਲੈਂਦੇ ਹੋਏ ਪਟਵਾਰੀ ਨੂੰ ਰੰਗੀ ਹੱਥ ਫੜ੍ਹਿਆ

punjabdiary

Leave a Comment