Online Gaming ‘ਤੇ 1 ਅਕਤੂਬਰ ਤੋਂ 28% GST ਹੋਵੇਗਾ ਲਾਗੂ, ਨੋਟੀਫਿਕੇਸ਼ਨ ਹੋਇਆ ਜਾਰੀ
ਨਵੀਂ ਦਿੱਲੀ, 30 ਸਤੰਬਰ (ਡੇਲੀ ਪੋਸਟ ਪੰਜਾਬੀ)- ਨਵੀਂ GST ਦਰਾਂ ਪਹਿਲੀ ਅਕਤੂਬਰ ਤੋਂ ਆਨਲਾਈਨ ਗੇਮਿੰਗ, ਕੈਸੀਨੋ ਅਤੇ ਹੌਰਸ ਰਾਈਡਿੰਗ ‘ਤੇ ਲਾਗੂ ਹੋਣਗੀਆਂ। ਇਸ ਤੋਂ ਬਾਅਦ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਟੈਕਸ ਦੇਣਾ ਪਵੇਗਾ। ਵਿੱਤ ਮੰਤਰਾਲੇ ਵੱਲੋਂ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਔਨਲਾਈਨ ਗੇਮਿੰਗ , ਕੈਸੀਨੋ ਅਤੇ ਹੌਰਸ ਰਾਈਡਿੰਗ’ਤੇ ਜੀਐਸਟੀ ਦਰ ਬਾਰੇ ਰਾਜ ਸਰਕਾਰਾਂ ਅਤੇ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਤੋਂ ਬਾਅਦ ਇਸ ਦੇ ਲਈ ਕੇਂਦਰੀ ਜੀਐਸਟੀ ਐਕਟ ਵਿੱਚ ਵੀ ਬਦਲਾਅ ਕੀਤੇ ਗਏ ਹਨ। ਇਸ ਤੋਂ ਇਲਾਵਾ ਆਈਜੀਐਸਟੀ ਐਕਟ ਵਿੱਚ ਵੀ ਸੋਧਾਂ ਕੀਤੀਆਂ ਗਈਆਂ ਹਨ। ਇਸ ਦੇ ਲਈ, ਭਾਰਤ ਵਿੱਚ ਆਨਲਾਈਨ ਗੇਮਿੰਗ ਆਦਿ ਦਾ ਕਾਰੋਬਾਰ ਕਰਨ ਲਈ ਕਿਸੇ ਵੀ ਬਾਹਰੀ ਕੰਪਨੀ ਨੂੰ ਰਜਿਸਟਰ ਕਰਨਾ ਜ਼ਰੂਰੀ ਹੋਵੇਗਾ। ਜੁਲਾਈ ਅਤੇ ਅਗਸਤ ਵਿਚ ਹੋਈ GST ਕੌਂਸਲ ਦੀ ਮੀਟਿੰਗ ਵਿਚ ਇਸ ਸਬੰਧੀ ਕੀਤੀਆਂ ਸੋਧਾਂ ਨੂੰ ਵੀ ਪਿਛਲੇ ਮਹੀਨੇ ਹੀ ਸੰਸਦ ਵੱਲੋਂ ਪਾਸ ਕੀਤਾ ਜਾ ਚੁੱਕਾ ਹੈ। ਇਸ ਤੋਂ ਬਾਅਦ ਹੀ ਵਿੱਤ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।