Image default
About us

ਪੰਜਾਬ ਸਰਕਾਰ ਨੇ ਮੰਨੀਆਂ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ ਮੰਗਾਂ; ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ

ਪੰਜਾਬ ਸਰਕਾਰ ਨੇ ਮੰਨੀਆਂ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ ਮੰਗਾਂ; ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ

 

 

 

Advertisement

 

ਚੰਡੀਗੜ੍ਹ, 2 ਅਕਤੂਬਰ (ਰੋਜਾਨਾ ਸਪੋਕਸਮੈਨ)- ਪੰਜਾਬ ਸਰਕਾਰ ਨੇ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ ਦੋ ਹੋਰ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ ਕਰਨ ਦਾ ਪੱਤਰ ਜਾਰੀ ਕਰ ਦਿਤਾ ਹੈ। ਇਸ ਦੇ ਨਾਲ ਹੀ ਬਾਹਰ ਕੱਢੇ ਗਏ 25-30 ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਬੁਲਾ ਲਿਆ ਗਿਆ ਹੈ। ਹੁਣ ਯੂਨੀਅਨ ਦੀ 4 ਅਕਤੂਬਰ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਹੋਵੇਗੀ। ਇਸ ਸਹਿਮਤੀ ਤੋਂ ਬਾਅਦ ਪੀਆਰਟੀਸੀ ਅਤੇ ਪਨਬੱਸ ਕਰਮਚਾਰੀ ਹੁਣ 2 ਅਕਤੂਬਰ (ਯਾਨੀ ਅੱਜ) ਨੂੰ ਮੁੱਖ ਮੰਤਰੀ ਵਿਰੁਧ ਰੋਸ ਪ੍ਰਦਰਸ਼ਨ ਨਹੀਂ ਕਰਨਗੇ।

ਪੰਜਾਬ ਰੋਡਵੇਜ਼-ਪਨਬੱਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਸਿਆ ਕਿ ਯੂਨੀਅਨ ਨੇ ਅਪਣੀਆਂ ਮੰਗਾਂ ਨੂੰ ਲੈ ਕੇ 20 ਸਤੰਬਰ ਨੂੰ ਹੜਤਾਲ ਕੀਤੀ ਸੀ। ਇਸ ਸਬੰਧੀ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ ਕਰਨ ਅਤੇ ਬਰਖ਼ਾਸਤ ਮੁਲਾਜ਼ਮਾਂ ਨੂੰ ਬਹਾਲ ਕਰਨ ਦੀਆਂ ਮੰਗਾਂ ਮੰਨ ਲਈਆਂ ਸਨ।
ਇਕ ਹਫ਼ਤੇ ਦੇ ਅੰਦਰ ਮੁੱਖ ਮੰਤਰੀ ਨਾਲ ਮੀਟਿੰਗ ਕਰਨ ‘ਤੇ ਸਹਿਮਤੀ ਬਣੀ ਪਰ ਇਨ੍ਹਾਂ ਗੱਲਾਂ ਨੂੰ ਟਾਲਿਆ ਜਾ ਰਿਹਾ ਸੀ। ਇਸ ਤਹਿਤ ਯੂਨੀਅਨ ਵਲੋਂ 2 ਅਕਤੂਬਰ ਨੂੰ ਪਟਿਆਲਾ ਵਿਚ ਮੁੱਖ ਮੰਤਰੀ ਵਿਰੁਧ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿਤਾ ਗਿਆ ਸੀ। ਯੂਨੀਅਨ ਦੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ ਕਰਨ ਦਾ ਪੱਤਰ ਜਾਰੀ ਕੀਤਾ ਹੈ।

ਜਿਨ੍ਹਾਂ 25-30 ਮੁਲਾਜ਼ਮਾਂ ਨੂੰ ਬਲੈਕ ਲਿਸਟ ਕਰਕੇ ਬਾਹਰ ਕੱਢ ਦਿਤਾ ਗਿਆ ਸੀ, ਉਨ੍ਹਾਂ ਨੂੰ ਵਾਪਸ ਡਿਊਟੀ ‘ਤੇ ਬੁਲਾਇਆ ਗਿਆ ਹੈ। ਹੋਰ ਮੰਗਾਂ ਸਬੰਧੀ 4 ਅਕਤੂਬਰ ਨੂੰ ਵਿੱਤ ਮੰਤਰੀ ਯੂਨੀਅਨ ਨਾਲ ਮੀਟਿੰਗ ਕਰਨਗੇ। ਯੂਨੀਅਨ ਨੇ ਇਨ੍ਹਾਂ ਗੱਲਾਂ ਦੀ ਹਾਮੀ ਭਰੀ ਹੈ। ਜਿਸ ਕਾਰਨ ਹੁਣ ਮੁੱਖ ਮੰਤਰੀ ਦਾ ਕੋਈ ਵਿਰੋਧ ਨਹੀਂ ਹੋਵੇਗਾ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 20 ਸਤੰਬਰ ਨੂੰ ਹੋਈ ਮੀਟਿੰਗ ਦੌਰਾਨ ਹੀ ਇਹ ਮੰਗਾਂ ਮੰਨ ਲਈਆਂ ਗਈਆਂ ਸਨ। ਇਸ ਮਹੀਨੇ ਤਨਖਾਹ ਵਿਚ ਵਾਧਾ ਹੋਵੇਗਾ।

Advertisement

Related posts

ਹੜ੍ਹ ਪੀੜਤ ਝੋਨੇ ਦੀ ਮੁਫ਼ਤ ਪਨੀਰੀ ਲੈਣ ਲਈ ਫੋਨ ਕਰਨ

punjabdiary

X (ਟਵਿੱਟਰ) ਨੇ ਪ੍ਰੀਮੀਅਮ ਉਪਭੋਗਤਾ ਲਈ ਲਾਂਚ ਕੀਤਾ ਸਰਕਾਰੀ Id ਵੈਰੀਫਿਕੇਸ਼ਨ ਫੀਚਰ

punjabdiary

ਸਿਹਤ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ

punjabdiary

Leave a Comment