Image default
About us

1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਨੂੰ ਲੈ ਕੇ ਸੁਨੀਲ ਜਾਖੜ ਨੇ ਰੱਖੀ ਨਵੀਂ ਸ਼ਰਤ! ਬਹਿਸ ਦੀ ਦੇਖ-ਰੇਖ ਲਈ ਸੁਝਾਏ 3 ਨਾਂਅ

1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਨੂੰ ਲੈ ਕੇ ਸੁਨੀਲ ਜਾਖੜ ਨੇ ਰੱਖੀ ਨਵੀਂ ਸ਼ਰਤ! ਬਹਿਸ ਦੀ ਦੇਖ-ਰੇਖ ਲਈ ਸੁਝਾਏ 3 ਨਾਂਅ

 

 

 

Advertisement

 

ਚੰਡੀਗੜ੍ਹ, 14 ਅਕਤੂਬਰ (ਰੋਜਾਨਾ ਸਪੋਕਸਮੈਨ)- ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਰੋਧੀ ਪਾਰਟੀਆਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿਤਾ ਗਿਆ ਹੈ। ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਬਹਿਸ ਤੋਂ ਕਿਨਾਰਾ ਕਰ ਲਿਆ ਹੈ ਜਦਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਵੀਂ ਸ਼ਰਤ ਰੱਖੀ ਹੈ। ਉਨ੍ਹਾਂ ਨੇ ਖੁੱਲ੍ਹੀ ਬਹਿਸ ਦੀ ਦੇਖ-ਰੇਖ ਲਈ 3 ਨਾਵਾਂ ਦਾ ਸੁਝਾਅ ਦਿਤਾ ਹੈ। ਖ਼ਾਸ ਗੱਲ ਇਹ ਹੈ ਕਿ ਇਹ ਤਿੰਨ ਆਗੂ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਹਨ।

ਸੁਨੀਲ ਜਾਖੜ ਨੇ ਐਕਸ ’ਤੇ ਲਿਖਿਆ, “ਮੌਜੂਦਾ ਮੁੱਦਿਆਂ ਦੀ ਡੂੰਘੀ ਮਹੱਤਤਾ ਨੂੰ ਦੇਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਸਵੈ ਇੱਛਤ ‘ਆਪ’ ਲੀਡਰਸ਼ਿਪ ਪੀ.ਏ.ਯੂ. ਥੀਏਟਰ ਨੂੰ ਬੇਤੁਕੀ ਬਹਿਸ ਦੇ ਅੱਡੇ ’ਚ ਨਾ ਬਦਲ ਦੇਵੇ। ਮੈਂ ਇਕ 3 ਮੈਂਬਰੀ ਪੈਨਲ ਦਾ ਸੁਝਾਅ ਦਿੰਦਾ ਹਾਂ, ਜਿਸ ਵਿਚ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਸਾਬਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ, ਸਾਬਕਾ ਵਿਧਾਇਕ ਕੰਵਰ ਸੰਧੂ ਬਹਿਸ ਨੂੰ ਸਹੀ ਦਿਸ਼ਾ ਵਿਚ ਚਲਾਉਣ”।

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਸਾਰੀ ਤਿੰਨ ਉੱਘੀਆਂ ਸ਼ਖਸੀਅਤਾਂ ਬਿਨਾਂ ਸ਼ੱਕ ਈਮਾਨਦਾਰੀ ਰੱਖਦੀਆਂ ਹਨ ਤੇ ਪੰਜਾਬ ਦੇ ਹਿੱਤਾਂ ਦੀ ਚਿੰਤਾ ਲਈ ਉਹ ਜਾਣੇ ਜਾਂਦੇ ਹਨ। ਹਾਲਾਂਕ ਜਾਖੜ ਨੇ ਇਹ ਵੀ ਆਖਿਆ ਹੈ ਕਿ ਉਨ੍ਹਾਂ ਦੀ ਸਹਿਮਤੀ ਲਏ ਬਿਨਾਂ ਉਨ੍ਹਾਂ ਦੇ ਨਾਂਅ ਸੁਝਾਉਣ ਲਈ ਮੈਂ ਮੁਆਫੀ ਮੰਗਦਾ ਹਾਂ। ਜੇ ਉਹ ਮੇਰੇ ਸੁਝਾਅ ਨਾਲ ਸਹਿਮਤ ਹਨ ਅਤੇ ਸੂਬਾ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ ਤਾਂ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਨਿਸ਼ਚਿਤ ਤੌਰ ’ਤੇ ਭਰਪੂਰ ਅਤੇ ਮਜ਼ਬੂਤ ਹੋਵੇਗੀ।

Advertisement

Related posts

ਲੋਕਪਾਲ ਮਗਨਰੇਗਾ ਨੇ ਪਿੰਡ ਭਾਣਾ ਵਿਖੇ ਚੱਲ ਰਹੇ ਅੰਮ੍ਰਿਤ ਸਰੋਵਰ ਦੇ ਕੰਮ ਦਾ ਲਿਆ ਜਾਇਜ਼ਾ

punjabdiary

ਪਿੰਡ ਕੰਮੇਆਣਾ ਵਿਖੇ ਆਰ.ਜੀ.ਆਰ ਸੈੱਲ ਵੱਲੋਂ ਫੀਲਡ ਡੇ ਕੈਂਪ ਦਾ ਆਯੋਜਨ

punjabdiary

CM ਮਾਨ ਦਾ ਐਲਾਨ-‘ਸਰਕਾਰੀ ਸਕੂਲ ਦੇ ਬੱਚਿਆਂ ਦੀ ਵਰਦੀ ਪੇਂਡੂ ਮਹਿਲਾਵਾਂ ਕਰਨਗੀਆਂ ਤਿਆਰ’

punjabdiary

Leave a Comment