ਕਲਾ- ਉਤਸਵ ਜੋਨ ਪੱਧਰੀ ਮੁਕਾਬਲੇ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾ
ਫਰੀਦਕੋਟ, 14 ਅਕਤੂਬਰ (ਪੰਜਾਬ ਡਾਇਰੀ)- ਬੀਤੇ ਦਿਨੀਂ ਸਮੱਗਰਾ ਸਿੱਖਿਆ ਅਭਿਆਨ ਵੱਲੋਂ ਜੋਨ ਲੈਵਲ ਦੇ ਕਲਾ ਉਤਸਵ ਮੁਕਾਬਲੇ ਸ੍ਰੀ ਮੁਕਤਸਰ ਸਾਹਿਬ ਵਿੱਚ ਕਰਵਾਏ ਗਏ ਜਿਸ ਵਿੱਚ ਲਗਭਗ ਛੇ ਜ਼ਿਲਿਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਬਾਬਾ ਫਰੀਦ ਸਕੂਲ ਦੇ ਦੋ ਵਿਦਿਆਰਥੀ ਗੁਰਸ਼ਾਨ ਸਿੰਘ ਬਾਰਵੀਂ ਨੇ ਪੇਂਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਤੇ ਸ਼ਰਮਨਦੀਪ ਸਿੰਘ ਨੌਵੀਂ ਜਮਾਤ ਨੇ ਕਲੇ ਮਾਡਲਿੰਗ ਵਿੱਚ ਤੀਸਰਾ ਸਥਾਨ ਹਾਸਲ ਕੀਤਾ।
ਇਨਾਂ ਵਿਦਿਆਰਥੀਆਂ ਨੂੰ ਟਰਾਫੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਅਦਾਰੇ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲਾਂ ਇਹਨਾਂ ਵਿਦਿਆਰਥੀਆਂ ਨੇ ਜ਼ਿਲਾ ਪੱਧਰੀ ਮੁਕਾਬਲੇ ਵਿੱਚ ਪਹਿਲਾ -ਪਹਿਲਾ ਸਥਾਨ ਹਾਸਲ ਕੀਤਾ ਸੀ। ਪਹਿਲੇ ਸਥਾਨ ਵਾਲੇ ਵਿਦਿਆਰਥੀ ਹੀ ਜੋਨ ਲੈਵਲ ਮੁਕਾਬਲੇ ਵਿੱਚ ਭਾਗ ਲੈ ਸਕਦੇ ਸਨ। ਉਹਨਾਂ ਨੇ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ ਇਹਨਾਂ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਅਦਾਰੇ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਨੇ ਆਰਟ ਅਧਿਆਪਕਾਂ ਦੀ ਵੀ ਪ੍ਰਸੰਸਾ ਕੀਤੀ ਜਿਨਾਂ ਦੀ ਅਗਵਾਈ ਹੇਠ ਬੱਚਿਆਂ ਨੇ ਆਪਣੀ ਕਲਾ ਦਿਖਾਈ।
ਅਦਾਰੇ ਤੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਖਾਲਸਾ ਜੀ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਅਦਾਰਾ ਬੱਚਿਆਂ ਦੀ ਸਰਵ ਪੱਖੀ ਸ਼ਖਸ਼ੀਅਤ ਦੇ ਵਿਕਾਸ ਲਈ ਵਚਨਬੱਧ ਹੈ। ਜੋ ਕਿ ਬੱਚਿਆਂ ਨੂੰ ਅਕਾਦਮਿਕ ਖੇਡਾਂ ਦੇ ਨਾਲ ਨਾਲ ਹਰ ਪੱਖ ਤੋਂ ਸੁਚੱਜੀ ਜਾਣਕਾਰੀ ਦੇ ਰਿਹਾ ਹੈ ਜਿਸ ਦਾ ਸਬੂਤ ਅੱਜ ਸਾਡੇ ਸਾਹਮਣੇ ਹੈ ਕਿ ਇਹਨਾਂ ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਅਦਾਰੇ ਦਾ ਨਾਮ ਰੋਸ਼ਨ ਕੀਤਾ ਹੈ।