Image default
About us

ਅੰਮ੍ਰਿਤਸਰ ਪਹੁੰਚ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਪਹੁੰਚ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

 

 

 

Advertisement

ਅਮ੍ਰਿਤਸਰ, 19 ਅਕਤੂਬਰ (ਡੇਲੀ ਪੋਸਟ ਪੰਜਾਬੀ)- ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ETO ਨੇ ਨਿਤਿਨ ਗਡਕਰੀ ਦਾ ਸਵਾਗਤ ਕੀਤਾ। ਸੰਸਦ ਮੈਂਬਰ ਗੁਰਜੀਤ ਔਜਲਾ ਵੀ ਮੌਕੇ ’ਤੇ ਮੌਜੂਦ ਹਨ। ਇੱਥੋਂ ਉਹ ਸਿੱਧਾ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋਏ। ਜਿੱਥੋਂ ਉਹ ਹੁਣ ਕਟੜਾ-ਨਵੀਂ ਦਿੱਲੀ ਐਕਸਪ੍ਰੈਸ ਹਾਈਵੇਅ ਦਾ ਮੁਆਇਨਾ ਕਰਨ ਪਹੁੰਚ ਗਏ ਹਨ। ਜਿੱਥੇ CM ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ।

ਨਿਤਿਨ ਗਡਕਰੀ ਨੇ ਕਿਹਾ ਕਿ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੀ ਮੇਰੀ ਤਾਂ ਪਹਿਲਾਂ ਹੀ ਇੱਛਾ ਸੀ। ਅੱਜ ਮੈਨੂੰ ਇੱਥੇ ਸਿਰ ਝੁਕਾਉਣ ਦਾ ਸੁਭਾਗ ਮਿਲਿਆ। ਮੈਂ ਮੰਦਰ ਵਿੱਚ ਪ੍ਰਾਰਥਨਾ ਕੀਤੀ ਕਿ ਸਾਡੇ ਭਾਰਤੀਆਂ ਦਾ ਆਉਣ ਵਾਲੇ ਸਮੇਂ ਵਿੱਚ ਚੰਗਾ ਅਤੇ ਖੁਸ਼ਹਾਲ ਜੀਵਨ ਹੋਵੇ ਅਤੇ ਹਰ ਕੋਈ ਚੰਗਾ ਹੋਵੇ। ਦੇਸ਼ ਹੋਰ ਤਰੱਕੀ ਕਰੇ। ਇਸ ਲਈ ਮੈਂ ਪ੍ਰਾਰਥਨਾ ਕੀਤੀ ਹੈ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ICP ਅਟਾਰੀ ਅਟਾਰੀ ਸਰਹੱਦ ‘ਤੇ ਨਵੇਂ ਲਗਾਏ ਗਏ ਤਿਰੰਗੇ ਪੋਲ ਦਾ ਉਦਘਾਟਨ ਵੀ ਕਰਨਗੇ। ਇਸ ਤਿਰੰਗੇ ਦੀ ਉਚਾਈ 418 ਫੁੱਟ ਹੈ। ਇਹ ਤਿਰੰਗਾ ਪਾਕਿਸਤਾਨ ਤੱਕ ਸਾਫ਼ ਨਜ਼ਰ ਆਵੇਗਾ। ਇਸ ਤਿਰੰਗੇ ਦੇ ਲਹਿਰਾਉਣ ਨਾਲ ਹਰ ਭਾਰਤੀ ਮਾਣ ਨਾਲ ‘ਝੰਡਾ ਉਂਚਾ ਰਹੇ ਹਮਾਰਾ’ ਗਾ ਸਕੇਗਾ। ਅਟਾਰੀ ਸਰਹੱਦ ‘ਤੇ ਅੱਜ ਲਹਿਰਾਇਆ ਜਾਣ ਵਾਲਾ ਤਿਰੰਗਾ ਦੇਸ਼ ਦਾ ਸਭ ਤੋਂ ਉੱਚਾ ਝੰਡਾ ਹੋਵੇਗਾ ਹੈ।

Advertisement

Related posts

ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਬਣੇ ਪ੍ਰਿੰਸੀਪਲ ਬੁੱਧਰਾਮ, CM ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ

punjabdiary

ਪੰਜਾਬ ‘ਚ ਹੋਣ ਲੱਗਾ ਮੌਸਮ ਸਾਫ, 3 ਤੇ 4 ਫਰਵਰੀ ਨੂੰ ਮੁੜ ਬਾਰਸ਼ ਦੀ ਸੰਭਾਵਨਾ

punjabdiary

ਰਿਸ਼ਵਤ ਦੇ 40 ਲੱਖ ਦੇ ਪੁਰਾਣੇ ਨੋਟਾਂ ਨੂੰ ਐਕਸਚੇਂਜ ਕਰਕੇ ਸ਼ਿਕਾਇਤਕਰਤਾ ਨੂੰ ਨਵੀਂ ਕਰੰਸੀ ਦੇਵੇਗੀ CBI

punjabdiary

Leave a Comment