Image default
About us

ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਨੂੰ ਭਾਰਤ ਤੋਂ ਵਾਪਸ ਬੁਲਾਇਆ, ਨਿੱਝਰ ਵਿਵਾਦ ਤੋਂ ਬਾਅਦ ਭਾਰਤ ਨੇ ਦੇਸ਼ ਛੱਡਣ ਦੇ ਦਿੱਤੇ ਸੀ ਹੁਕਮ

ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਨੂੰ ਭਾਰਤ ਤੋਂ ਵਾਪਸ ਬੁਲਾਇਆ, ਨਿੱਝਰ ਵਿਵਾਦ ਤੋਂ ਬਾਅਦ ਭਾਰਤ ਨੇ ਦੇਸ਼ ਛੱਡਣ ਦੇ ਦਿੱਤੇ ਸੀ ਹੁਕਮ

 

 

 

Advertisement

 

ਨਵੀਂ ਦਿੱਲੀ, 20 ਅਕਤੂਬਰ (ਰੋਜਾਨਾ ਸਪੋਕਸਮੈਨ)- ਕੈਨੇਡਾ ਅਤੇ ਭਾਰਤ ਵਿਚਾਲੇ ਇਕ ਵਾਰ ਫਿਰ ਵਿਵਾਦ ਪੈਦਾ ਹੋ ਗਿਆ ਹੈ। ਕੈਨੇਡੀਅਨ ਸਰਕਾਰ ਨੇ ਭਾਰਤ ਵਿਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸਥਾਨਕ ਸਮੇਂ ਅਨੁਸਾਰ ਵੀਰਵਾਰ ਨੂੰ ਡਿਪਲੋਮੈਟਾਂ ਨੂੰ ਬੁਲਾਉਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਕੋਈ ਬਦਲਾ ਨਹੀਂ ਲਵੇਗਾ। ਇਸ ਦਾ ਮਤਲਬ ਹੈ ਕਿ ਕੈਨੇਡਾ ‘ਚ ਰਹਿ ਰਹੇ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਹੁਕਮ ਨਹੀਂ ਦਿੱਤਾ ਜਾਵੇਗਾ।

ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ‘ਭਾਰਤ ਨੇ ਡਿਪਲੋਮੈਟਾਂ ਨੂੰ ਸ਼ੁੱਕਰਵਾਰ ਤੱਕ ਦੇਸ਼ ਛੱਡਣ ਦਾ ਹੁਕਮ ਦਿੱਤਾ ਸੀ। ਉਹਨਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਅਜਿਹਾ ਨਹੀਂ ਕੀਤਾ ਤਾਂ ਉਸ ਦਾ ਕੂਟਨੀਤਕ ਅਹੁਦਾ ਰੱਦ ਕਰ ਦਿੱਤਾ ਜਾਵੇਗਾ। ਭਾਰਤ ਦਾ ਇਹ ਕਦਮ ਅਣਉਚਿਤ ਹੈ ਅਤੇ ਕੂਟਨੀਤਕ ਸਬੰਧਾਂ ਬਾਰੇ ਵਿਆਨਾ ਕਨਵੈਨਸ਼ਨ ਦੀ ਸਪੱਸ਼ਟ ਉਲੰਘਣਾ ਹੈ। ਪ੍ਰੈੱਸ ਕਾਨਫ਼ਰੰਸ ‘ਚ ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ‘ਭਾਰਤ ਦੀਆਂ ਕਾਰਵਾਈਆਂ ਕਾਰਨ ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਸੀਂ ਉਨ੍ਹਾਂ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ ਹੈ।’

ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ”ਭਾਰਤ ਨੇ ਰਸਮੀ ਤੌਰ ‘ਤੇ 20 ਅਕਤੂਬਰ ਤੱਕ ਦਿੱਲੀ ਵਿਚ 21 ਕੈਨੇਡੀਅਨ ਡਿਪਲੋਮੈਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਛੱਡ ਕੇ ਸਾਰਿਆਂ ਲਈ ਕੂਟਨੀਤਕ ਛੋਟ ਹਟਾਉਣ ਦੀ ਆਪਣੀ ਯੋਜਨਾ ਦਾ ਰਸਮੀ ਐਲਾਨ ਕੀਤਾ ਹੈ। ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਅਸੀਂ ਭਾਰਤ ਤੋਂ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਦੇ ਪ੍ਰਬੰਧ ਕੀਤੇ ਹਨ। ਇਸ ਦਾ ਮਤਲਬ ਹੈ ਕਿ ਸਾਡੇ ਡਿਪਲੋਮੈਟ ਅਤੇ ਉਨ੍ਹਾਂ ਦੇ ਪਰਿਵਾਰ ਹੁਣ ਵਾਪਸ ਆ ਗਏ ਹਨ ਅਤੇ ਆਪਣੇ-ਆਪਣੇ ਘਰਾਂ ਨੂੰ ਜਾ ਰਹੇ ਹਨ।”

Advertisement

ਤੁਹਾਨੂੰ ਦੱਸ ਦਈਏ ਕਿ 18 ਸਤੰਬਰ ਨੂੰ ਹਾਊਸ ਆਫ ਕਾਮਨਜ਼ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਖਟਾਸ ਆ ਗਈ ਸੀ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਆਪਣੇ ਦੇਸ਼ ਦੀ ਸੰਸਦ ਵਿਚ ਕਿਹਾ ਸੀ ਕਿ ਉਹ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ। ਇਸ ਤੋਂ ਬਾਅਦ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ। ਭਾਰਤ ਨੇ ਪਹਿਲਾਂ ਕੈਨੇਡੀਅਨ ਸਰਕਾਰ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕੀਤਾ ਅਤੇ ਫਿਰ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ।

Related posts

ਅੰਮ੍ਰਿਤਸਰ ਤੋਂ BJP ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਵਧੀ ਸੁਰੱਖਿਆ, ਦਿੱਤੀ ਗਈ Y+ ਸਿਕਓਰਿਟੀ

punjabdiary

Big News-ਬਿਹਾਰ ‘ਚ ‘ਅਗਨੀਪਥ’ ਦਾ ਵਿਰੋਧ ਹੋਇਆ ਹਿੰਸਕ, ਰੇਲਗੱਡੀ ਕੀਤੀ ਅੱਗ ਹਵਾਲੇ

punjabdiary

ਡਿਪਟੀ ਕਮਿਸ਼ਨ ਨੇ ਬਾਲ ਭਲਾਈ ਕਮੇਟੀ ਦੀ ਰੀਵਿਊ ਅਤੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਮੀਟਿੰਗ

punjabdiary

Leave a Comment