Image default
About us

ਪੰਜਾਬ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਹਦਾਇਤਾਂ ਜਾਰੀ

ਪੰਜਾਬ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਹਦਾਇਤਾਂ ਜਾਰੀ

 

 

 

Advertisement

 

ਚੰਡੀਗੜ੍ਹ, 27 ਅਕਤੂਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਪਟਾਕਾ ਚਲਾਉਣ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ ਤੇ ਇਸ ਤੋਂ ਇਲਾਵਾ ਸਿਰਫ ਗ੍ਰੀਨ ਪਟਾਕੇ ਚਲਾਉਣ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਲਿਆ ਗਿਆ ਹੈ।

ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਵੀ ਸੂਬੇ ਵਿਚ ਸਿਰਫ ਗ੍ਰੀਨ ਪਟਾਕੇ ਦੀ ਇਜਾਜ਼ਤ ਦਿੱਤੀ ਹੈ। ਲੋਕਾਂ ਨੂੰ ਅਪੀਲ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਪਟਾਕੇ ਨਾ ਚਲਾਏ ਜਾਣ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਹੈ ਤੇ ਨਾਲ ਹੀ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰਾਂ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਸੂਬੇ ਵਿੱਚ ਨਾ ਤਾਂ ਕੋਈ ਆਨਲਾਈਨ ਆਰਡਰ ਲਵੇਗੀ ਅਤੇ ਨਾ ਹੀ ਆਨਲਾਈਨ ਵਿਕਰੀ ਕਰੇਗੀ।

Advertisement

ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਦੀਵਾਲੀ ਵਾਲੇ ਦਿਨ ਰਾਤ 8:00 ਤੋਂ ਰਾਤ 10:00 ਵਜੇ ਤੱਕ, ਗੁਰਪੁਰਬ ਮੌਕੇ ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ, ਕ੍ਰਿਸਮਸ ‘ਤੇ ਰਾਤ 11:55 ਤੋਂ ਸਵੇਰੇ 12:30 ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਰਾਤ 11:55 ਤੋਂ ਸਵੇਰੇ 12:30 ਤੱਕ ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।

Related posts

ਪੰਜਾਬ ਯੂਨੀਵਰਸਿਟੀ ਦੇ ਡੈਂਟਲ ਵਿਦਿਆਰਥੀਆਂ ਵਲੋਂ ਭੁੱਖ ਹੜਤਾਲ ਜਾਰੀ; ਇਕ ਵਿਦਿਆਰਥੀ ਦੀ ਵਿਗੜੀ ਸਿਹਤ

punjabdiary

Breaking- ਸੀਟ ਨੂੰ ਲੈ ਕੇ ਮਹਿਲਾਵਾਂ ਵਿਚ ਆਪਸੀ ਭਿੜਣ, ਮਾਮਲਾ ਸੁਲਝਾਉਣ ਆਈ ਮਹਿਲਾ ਪੁਲਿਸ ਜ਼ਖਮੀ

punjabdiary

ਪਿੰਡ ਮਚਾਕੀ ਖੁਰਦ ਵਿਖੇ ਨਿਉਟਰੀ ਗਾਰਡਨ ਤਿਆਰ ਕਰਨ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

punjabdiary

Leave a Comment