Image default
ਅਪਰਾਧ

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ED ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਨੋਟਿਸ, ਇਸ ਦਿਨ ਹੋਵੇਗੀ ਪੁੱਛਗਿੱਛ

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ED ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਨੋਟਿਸ, ਇਸ ਦਿਨ ਹੋਵੇਗੀ ਪੁੱਛਗਿੱਛ

 

 

 

Advertisement

 

ਦਿੱਲੀ, 31 ਅਕਤੂਬਰ (ਡੇਲੀ ਪੋਸਟ ਪੰਜਾਬੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਈਡੀ ਨੇ ਸੋਮਵਾਰ (30 ਅਕਤੂਬਰ) ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਜ਼ਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ‘ਚ ਪੁੱਛਗਿੱਛ ਲਈ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪਰੈਲ ਮਹੀਨੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਅਰਵਿੰਦ ਕੇਜਰੀਵਾਲ ਨੂੰ ਨੋਟਿਸ ਮਿਲਣ ‘ਤੇ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਜਿਸ ਤਰ੍ਹਾਂ ਈਡੀ ਨੇ ਹੁਣ ਅਰਵਿੰਦ ਕੇਜਰੀਵਾਲ ਨੂੰ 2 ਤਰੀਕ ਦਾ ਸੰਮਨ ਭੇਜਿਆ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਕੇਂਦਰ ਸਰਕਾਰ ਚਾਹੁੰਦੀ ਹੈ। ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਤਬਾਹ ਕੀਤਾ ਜਾਵੇ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣ ਅਤੇ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Advertisement

Related posts

ਦਿੱਲੀ ਪੁਲਿਸ ਨੇ ਨਾਬਾਲਗ ਮਹਿਲਾ ਪਹਿਵਾਨ ਵੱਲੋਂ ਲਾਏ ਦੋਸ਼ਾਂ ਦਾ ਕੇਸ ਖਾਰਜ ਕਰਨ ਲਈ ਰਿਪੋਰਟ ਸੌਂਪੀ, ਅਗਲੀ ਸੁਣਵਾਈ 4 ਜੁਲਾਈ ਨੂੰ

punjabdiary

Transport Sector ਨੂੰ ਹੈ ਬਜਟ ਤੋਂ ਕਾਫੀ ਉਮੀਦਾਂ, ਮਿਲੇ ਸਪੈਸ਼ਲ ਸਟੇਟਸ ਦਾ ਦਰਜਾ: AIMTC

Balwinder hali

Big News- DSP ਨੂੰ ਟਰੱਕ ਥੱਲੇ ਕੁਚਲਿਆ, ਮਾਈਨਿੰਗ ਮਾਫੀਆ ਨੂੰ ਕੋਈ ਖੌਫ਼ ਨਹੀਂ

punjabdiary

Leave a Comment