Image default
About us

ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ

ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ

 

 

 

Advertisement

ਫ਼ਰੀਦਕੋਟ 1 ਨਵੰਬਰ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਬੀ.ਆਰ.ਐਸ. ਕਾਲਜ, ਘੁੱਦੂਆਲਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਵਿੱਚ ਡਾ. ਕਰਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਬਹੁਤ ਨੁਕਸਾਨ ਹੈ ਅਤੇ 10 ਕੁਇੰਟਲ ਪਰਾਲੀ ਨੂੰ ਸਾੜਨ ਨਾਲ 400 ਕਿੱਲੋ ਜੈਵਿਕ ਕਾਰਬਨ, 5.5 ਕਿੱਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿੱਲੋ ਪੋਟਾਸ਼ੀਅਮ, 1.2 ਕਿੱਲੋ ਗੰਧਕ ਦਾ ਨੁਕਸਾਨ ਹੁੰਦਾ ਹੈ। ਜੈਵਿਕ ਮਾਦੇ ਦੇ ਸੜਨ ਨਾਲ ਬਹੁਤ ਸਾਰੇ ਸੂਖਮ ਜੀਵ, ਜਿਹਨਾਂ ਦੀ ਧਰਤੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿਚ ਅਹਿਮ ਭੂਮਿਕਾ ਹੁੰਦੀ ਹੈ, ਉਹ ਵੀ ਸੜਕੇ ਸਵਾਹ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਕਿਵੇਂ ਪਰਾਲੀ ਦਾ ਧੂੰਆਂ ਸਾਡੀ ਸਿਹਤ, ਜ਼ਮੀਨ ਅਤੇ ਹਵਾ ਨੂੰ ਨੁਕਸਾਨ ਪਹੁੰਚਾ ਰਿਹਾ ਹੈ।

ਇਸ ਦੌਰਾਨ ਡਾ. ਖੁਸ਼ਵੰਤ ਸਿੰਘ ਡੀ.ਪੀ.ਡੀ ਆਤਮਾ, ਫਰੀਦਕੋਟ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਅਸੀਂ ਅਧੁਨਿਕ ਤਕਨਾਲੋਜੀ ਅਤੇ ਮਸ਼ੀਨਰੀ ਨੂੰ ਵਰਤ ਕੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਗਾਲ ਸਕਦੇ ਹਾਂ ਅਤੇ ਅਗਲੀ ਫਸਲ ਦੀ ਬਿਜਾਈ ਕਰ ਸਕਦੇ ਹਾਂ। ਇਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਲਿਟਰੇਚਰ ਵੀ ਵੰਡਿਆ ਗਿਆ।

Advertisement

ਇਸ ਸੈਮੀਨਾਰ ਵਿੱਚ ਜਸਵਿੰਦਰ ਕੌਰ, ਪ੍ਰਿੰਸੀਪਲ ਐਸ.ਡੀ.ਆਰ.ਐਸ.ਕਾਲਜ, ਘੁੱਦੂਆਲਾ ਅਤੇ ਸਮੂਹ ਸਟਾਫ ਤੋਂ ਇਲਾਵਾ ਲਗਭਗ 80 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

Related posts

ਬਾਬਾ ਫਰੀਦ ਪਬਲਿਕ ਸਕੂਲ ਨੇ ਫੈਪ ਨੈਸ਼ਨਲ ਅਵਾਰਡ 2023 ਵਿੱਚ ਹਾਸਲ ਕੀਤੇ 9 ਅਵਾਰਡ

punjabdiary

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਬੈਂਸ ਦੀ ਕੋਠੀ ਦੇ ਘਿਰਾਓ ਦਾ ਐਲਾਨ

punjabdiary

Breaking- ਸੋਗ ਭਰੀ ਖਬਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਮਾਤਾ ਹੀਰਾਬੇਨ ਦਾ ਹੋਇਆ ਦੇਹਾਂਤ, ਅੰਤਿਮ ਸਸਕਾਰ ਅੱਜ ਕੀਤਾ ਗਿਆ – ਵੇਖੋ

punjabdiary

Leave a Comment