ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਦਾ ਆਯੋਜਨ
ਫ਼ਰੀਦਕੋਟ 2 ਨਵੰਬਰ (ਪੰਜਾਬ ਡਾਇਰੀ)- ਮੁੱਖ-ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਮਿਤੀ 30.10.2023 ਤੋਂ 05.11.2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵੱਲੋਂ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਅੱਜ ਸ. ਅੰਮ੍ਰਿਤਪਾਲ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਫਰੀਦਕੋਟ ਦੀ ਅਗਵਾਈ ਵਿੱਚ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ, ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਸੈਮੀਨਾਰ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਲਿਆਉਣ ਲਈ ਸ਼੍ਰੀ ਹਰਜਿੰਦਰ ਸਿੰਘ ਰਿਟਾਇਰਡ ਡੀ.ਐਸ.ਪੀ., ਸਬ—ਇੰਸਪੈਕਟਰ ਸੰਦੀਪ ਸਿੰਘ ਵਬ ਫਰੀਦਕੋਟ ਵੱਲੋਂ ਹਾਜਰੀਨ ਨੂੰ ਵਿਜੀਲੈਂਸ ਵਿਭਾਗ ਦੇ ਕੰਮਕਾਰ ਬਾਰੇ ਅਤੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਹੋਣ ਲਈ ਤੇ ਭ੍ਰਿਸ਼ਟਚਾਰ ਮੁਕਤ ਸਮਾਜ ਦੀ ਸਿਰਜਨਾ ਕਰਨ ਲਈ ਪ੍ਰੇਰਿਆ ਗਿਆ।