Image default
About us

ਪੰਜਾਬ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ

ਪੰਜਾਬ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ

 

 

 

Advertisement

 

ਚੰਡੀਗੜ੍ਹ, 2 ਨਵੰਬਰ (ਰੋਜਾਨਾ ਸਪੋਕਸਮੈਨ)- ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿਤੀ ਗਈ।

ਉਨ੍ਹਾਂ ਦਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿਚ ਪੰਜਾਬ ਇਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਖਿੱਤੇ ਵਿਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿਚ ਫੈਲ ਗਿਆ।

ਭਾਸ਼ਾ ਮੰਤਰੀ ਨੇ ਦਸਿਆ ਕਿ ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿਚ ਵੱਖ-ਵੱਖ ਮੁਲਕਾਂ ਵਿਚ ਵਸ ਗਏ ਹਨ ਅਤੇ ਹੁਣ ਉਨ੍ਹਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।

Advertisement

ਬੈਂਸ ਨੇ ਦਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ ਵਿਚ 40 ਮਿੰਟ ਵਿਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਨ੍ਹਾਂ ਦਸਿਆ ਕਿ ਇਸ ਓਲੰਪੀਆਡ ਵਿਚ ਅੱਠਵੀਂ ਅਤੇ ਨੌਵੀਂ ਜਮਾਤ ਵਿਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਦਸਿਆ ਕਿ ਛੇ ਟਾਈਮ ਜ਼ੋਨਾਂ ਵਿਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ। ਇਸ ਓਲੰਪੀਆਡ ਵਿਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਕੀਤੀ ਜਾ ਸਕਦੀ ਹੈ। ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।

Related posts

04 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਸ਼੍ਰੀ ਗੁਰਵਿੰਦਰ ਸਿੰਘ

punjabdiary

ਸਿੱਖਿਆ ਮੰਤਰੀ ਬੈਂਸ ਦਾ ਐਕਸ਼ਨ, ਬੱਚਿਆਂ ਨੂੰ ਕਿਤਾਬਾਂ ਨਾ ਮਿਲਣ ‘ਤੇ ਜ਼ਿਲ੍ਹਾ ਮੈਨੇਜਰ ਸਣੇ 3 ਕੀਤੇ ਸਸਪੈਂਡ

punjabdiary

ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

punjabdiary

Leave a Comment