Image default
About us

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

 

 

 

Advertisement

ਫ਼ਰੀਦਕੋਟ 6 ਨਵੰਬਰ (ਪੰਜਾਬ ਡਾਇਰੀ)- ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਰੂਬਰੂ ਹੋਕੇ ਹਲਕੇ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਉਹ ਲੋਕਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਕੁਲਤਾਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ, ਪਾਰਟੀ ਦੇ ਵਿਧਾਇਕਾ ਵੱਲੋਂ ਹਲਕਾ ਪੱਧਰ ਤੇ ਅਤੇ ਪੂਰੇ ਪੰਜਾਬ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਉਥੇ ਹੀ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਵੱਖ ਵੱਖ ਵਿਭਾਗਾਂ ਸਬੰਧੀ ਮੁਸ਼ਕਿਲਾਂ ਤੇ ਸ਼ਿਕਾਇਤਾਂ ਆਦਿ ਲੈ ਕੇ ਲੋਕ ਮਿਲੇ ਹਨ ਤੇ ਉਨ੍ਹਾਂ ਨੇ ਇਸ ਸਬੰਧ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਮਾਂਬੱਧ ਹੱਲ ਲਈ ਆਦੇਸ਼ ਦਿੱਤੇ ਹਨ। ਇਸ ਮੌਕੇ ਸ.ਮਨਪ੍ਰੀਤ ਸਿੰਘ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Advertisement

Related posts

ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੇ ਫਿਜ਼ੀਕਲ ਟੈਸਟ/ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਸ਼ੁਰੂ

punjabdiary

ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

punjabdiary

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

punjabdiary

Leave a Comment