Image default
About us

ਸੈਟੇਲਾਈਟ ਰੱਖ ਰਿਹਾ ਹੈ, ਅੱਗ ਵਾਲੇ ਖੇਤਾਂ ਤੇ ਨਜ਼ਰ- ਡਿਪਟੀ ਕਮਿਸ਼ਨਰ

ਸੈਟੇਲਾਈਟ ਰੱਖ ਰਿਹਾ ਹੈ, ਅੱਗ ਵਾਲੇ ਖੇਤਾਂ ਤੇ ਨਜ਼ਰ- ਡਿਪਟੀ ਕਮਿਸ਼ਨਰ

 

 

 

Advertisement

 

-ਅੱਗ ਲਗਾਉਣ ਵਾਲੇ 62 ਕਿਸਾਨਾਂ ਦੇ ਕੱਟੇ ਚਲਾਨ
-ਜਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ, ਨਹੀਂ ਵਰਤੀ ਜਾਵੇਗੀ ਢਿੱਲ
ਫਰੀਦਕੋਟ 6 ਨਵੰਬਰ (ਪੰਜਾਬ ਡਾਇਰੀ)- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ ਤੇ ਸੈਟੇਲਾਈਟ ਦੇ ਜਰੀਏ ਖੇਤਾਂ ਤੇ ਲਗਾਤਾਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲੇ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ 62 ਚਲਾਨਾਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ।

ਡਿਪਟੀ ਕਮਿਸ਼ਨਰ ਦੱਸਿਆ ਕਿ ਬਹੁਤੇ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਵਾਹ ਰਹੇ ਹਨ ਜਾਂ ਗੱਠਾਂ ਬਣਾ ਕੇ ਕਣਕ ਦੀ ਬਿਜਾਈ ਕਰ ਰਹੇ ਹਨ, ਪਰ ਕਈ ਕਿਸਾਨ ਅਜੇ ਵੀ ਚੋਰੀ-2 ਆਪਣੇ ਖੇਤਾਂ ਵਿੱਚ ਅੱਗ ਲਗਾ ਰਹੇ ਹਨ। ਉਨ੍ਹਾਂ ਦੱਸਿਆਂ ਕਿ ਸੈਟੇਲਾਈਟ ਰਾਹੀ ਕਿਸਾਨਾਂ ਦੇ ਖੇਤਾਂ ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਕਿਸਾਨਾਂ ਦੇ ਹੁਣ ਤਕ 62 ਚਾਲਾਨ ਕੱਟੇ ਗਏ ਹਨ।

ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਵਾਲੇ 62 ਕਿਸਾਨਾਂ ਖਿਲਾਫ ਕਾਨੂਨੀ ਕਾਰਵਾਈ ਕਰਦਿਆਂ ਉਹਨਾਂ ਦੇ ਜਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਲਗਾਈ ਗਈ ਹੈ ਅਤੇ ਉਹਨਾਂ ਦੇ ਚਲਾਨ ਕੱਟ ਕੇ 2500 ਤੋਂ 25000/ ਪ੍ਰਤੀ ਏਕੜ ਜੁਰਮਾਨੇ ਵੀ ਵਸੂਲੇ ਜਾ ਰਹੇ ਹਨ।

Advertisement

ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਜ਼ਿਲ੍ਹੇ ਵਿੱਚ 20 ਕਲਸਟਰ ਅਫਸਰ,70 ਨੋਡਲ ਅਫ਼ਸਰ,35 ਜਿਲੇ ਦੇ ਪ੍ਰਮੁੱਖ ਅਧਿਕਾਰੀਆਂ ਦੀਆਂ ਡਿਊਟੀਆਂ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਕਰਨ ਲਈ ਲਗਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਮੁੜ ਦੁਹਰਾਇਆ
ਕਿ ਢਾਈ ਏਕੜ ਤੇ ਅੱਗ ਲਗਾਉਣ ਵਾਲੇ ਕਿਸਾਨ ਨੂੰ 2500 ਰੁਪਏ, ਢਾਈ ਤੋਂ ਪੰਜ ਏਕੜ ਨੂੰ ਅੱਗ ਲਗਾਉਣ ਵਾਲੇ ਕਿਸਾਨ ਨੂੰ 5000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜਮੀਨ ਤੇ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਾਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪ੍ਰਸ਼ਾਸ਼ਨ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।

Advertisement

Related posts

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

punjabdiary

ਪੰਜਾਬ ‘ਚ ਵਧਿਆ ਡੇਂਗੂ ਦਾ ਖਤਰਾ, 10 ਹਜ਼ਾਰ ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ

punjabdiary

31 ਮਾਰਚ ਤੱਕ ਮਿਲਿਆ ਮੌਕਾ, ਨਹੀਂ ਦੇਣਾ ਪਵੇਗਾ ਇਕ ਰੁਪਿਆ ਇਨਕਮ ਟੈਕਸ, ਕੱਟੀ ਹੋਈ ਤਨਖਾਹ ਵੀ ਮਿਲੇਗੀ ਵਾਪਸ

punjabdiary

Leave a Comment