Image default
About us

ਦਿੱਲੀ ‘ਚ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ, 13 ਨਵੰਬਰ ਤੋਂ 20 ਨਵੰਬਰ ਤੱਕ Odd-Even ਸਿਸਟਮ ਕੀਤਾ ਲਾਗੂ

ਦਿੱਲੀ ‘ਚ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ, 13 ਨਵੰਬਰ ਤੋਂ 20 ਨਵੰਬਰ ਤੱਕ Odd-Even ਸਿਸਟਮ ਕੀਤਾ ਲਾਗੂ

 

 

 

Advertisement

 

ਦਿੱਲੀ, 6 ਨਵੰਬਰ (ਡੇਲੀ ਪੋਸਟ ਪੰਜਾਬੀ)- ਰਾਸ਼ਟਰੀ ਰਾਜਧਾਨੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਕੇਹਰਿਵਾਲ ਸਰਵਾਲ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ ਵਿੱਚ 13 ਨਵੰਬਰ ਤੋਂ 20 ਨਵੰਬਰ ਤੱਕ Odd-Even ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਲਗਾਤਾਰ ਜਵਾ ਦੀ ਗੁਣਵੱਤਾ ਖਰਾਬ ਹੋਣ ਦੇ ਚੱਲਦਿਆਂ ਦਿੱਲੀ-ਐੱਨਸੀਆਰ ਵਿੱਚ ਚੌਥਾ ਪੜਾਅ ਲਾਗੂ ਕਰ ਦਿੱਤਾ ਗਿਆ ਹੈ।

ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਘੱਟ ਕਰਨ ਦੇ ਲੈ ਸਖਤ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦੇ ਬਾਅਦ ਦਿੱਲੀ ਪ੍ਰਦੂਸ਼ਣ ਦਾ ਪੱਧਰ ਵੱਧ ਸਕਦਾ ਹੈ। ਜਿਸਦੇ ਮੱਦੇਨਜ਼ਰ ਦੀਵਾਲੀ ਦੇ ਅਗਲੇ ਦਿਨ ਤੋਂ ਇੱਕ ਹਫਤੇ ਲਈ Odd-Even ਦਾ ਫਾਰਮੂਲਾ ਲਾਗੂ ਕੀਤਾ ਜਾਵੇਗਾ, ਜੋ ਕਿ 13 ਨਵੰਬਰ ਤੋਂ 20 ਨਵੰਬਰ ਤੱਕ ਲਾਗੂ ਰਹੇਗਾ। ਗੋਪਾਲ ਰਾਏ ਨੇ ਕਿਹਾ ਕਿ ਸਮੀਖਿਆ ਕਰਨ ਮਗਰੋਂ ਹੀ ਅੱਗੇ ਦਾ ਫੈਸਲਾ ਲਿਆ ਜਾਵੇਗਾ ਕਿ ਇਸਨੂੰ ਅੱਗੇ ਵਧਾਉਣਾ ਹੈ ਜਾਂ ਨਹੀਂ।

ਗੋਪਾਲ ਰਾਏ ਨੇ ਕਿਹਾ ਕਿ BS-II ਪੈਟਰੋਲ ਵਾਹਨਾਂ ਤੇ BS-IV ਡੀਜ਼ਲ ਵਾਹਨਾਂ ‘ਤੇ ਜੋ ਪਾਬੰਦੀ ਲਗਾਈ ਗਈ ਸੀ, ਉਹ GRAP-4 ਵਿੱਚ ਵੀ ਜਾਰੀ ਰਹੇਗੀ। LNG CNG ਤੇ ਇਲੈਕਟ੍ਰਿਕ ਟਰੱਕਾਂ, ਜ਼ਰੂਰੀ ਸੇਵਾਵਾਂ ਦੇ ਵਾਹਨਾਂ ਨੂੰ ਛੱਡ ਕੇ ਹੋਰ ਟਰੱਕਾਂ ਦੀ ਦਿੱਲੀ ਵਿੱਚ ਐਂਟਰੀ ਬੈਨ ਹੈ । ਇਸ ਤੋਂ ਇਲਾਵਾ GRAP-3 ਵਿੱਚ ਫਲਾਈਓਵਰ, ਓਵਰਬ੍ਰਿਜ ਤੇ ਪਾਵਰ ਟ੍ਰਾਂਸਮਿਸ਼ਨ ਪਾਈਪਲਾਈਨਾਂ ‘ਤੇ ਚੱਲ ਰਹੇ ਕੰਮਾਂ ਨੂੰ ਛੂਟ ਦਿੱਤੀ ਗਈ ਹੈ। ਦੱਸ ਦੇਈਏ ਕਿ ਦਿੱਲੀ ਵਿੱਚ ਹਵਾ ਸੀ ਗੁਣਵੱਤਾ ਬਹੁਤ ਗੰਭੀਰ ਬਣੀ ਹੋਈ ਹੈ। ਦੋਵਰ ਨੂੰ ਦਿੱਲੀ ਵਿੱਚ ਜ਼ਿਆਦਾਤਰ ਥਾਵਾਂ ‘ਤੇ ਏਅਰ ਕੁਆਲਿਟੀ 450 ਦੇ ਪਾਰ ਰਿਕਾਰਡ ਹੋਈ ਹੈ।

Advertisement

Related posts

ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ ਦੋਰਾਨ ਦਿੱਤੀ ਫਾਇਰ ਟੀਮ ਨੇ ਪਰੈਕਟੀਕਲ ਜਾਣਕਾਰੀ

punjabdiary

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਕੰਮੇਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

punjabdiary

ਅਸਲਾ ਲਾਇੰਸਸ ਰੀਨਿਊ ਨਾ ਕਰਵਾਉਣ ਵਾਲਿਆਂ ਦੇ ਲਾਇਸੰਸ ਹੋਣਗੇ ਰੱਦ- ਵਧੀਕ ਡਿਪਟੀ ਕਮਿਸ਼ਨਰ

punjabdiary

Leave a Comment