Image default
ਅਪਰਾਧ

ਲੁਧਿਆਣਾ ਦੇ ਝੋਨਾ ਘਪਲੇ ’ਚ ਇਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

ਲੁਧਿਆਣਾ ਦੇ ਝੋਨਾ ਘਪਲੇ ’ਚ ਇਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

 

 

 

Advertisement

 

 

ਲੁਧਿਆਣਾ, 7 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫ਼ਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਹੋਏ ਚਰਚਿਤ ਝੋਨਾ ਘੁਟਾਲੇ ਵਿਚ ਉਹ ਅਪਣੀ ਗਿ੍ਰਫ਼ਤਾਰੀ ਤੋਂ ਬਚ ਰਿਹਾ ਸੀ। ਅੱਜ ਉਸ ਵਲੋਂ ਲੁਧਿਆਣਾ ਦੀ ਅਦਾਲਤ ਵਿਚ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਉਪਰੰਤ ਅਦਾਲਤ ਨੇ ਬਿਊਰੋ ਨੂੰ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿਤਾ ਹੈ। ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਨੇ ਪਹਿਲਾਂ ਹੀ ਖਾਰਜ ਕਰ ਦਿਤੀ ਸੀ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਕਤ ਵਿਭਾਗ ਦੇ ਭਗੌੜਾ ਕਰਾਰ ਦਿਤੇ ਜਾ ਚੁੱਕੇ ਮੁਅੱਤਲ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨਾਲ ਨੇੜਲੇ ਸਬੰਧ ਸੀ।

Advertisement

ਉਨ੍ਹਾਂ ਅੱਗੇ ਦਸਿਆ ਕਿ ਮੁਲਜਮ ਪਰਮਜੀਤ ਚੇਚੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਕਾਰਾਂ, ਸਕੂਟਰਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾਂ ਦੀਆਂ ਸੂਚੀਆਂ ਵਾਲੇ ਟੈਂਡਰ ਦਸਤਾਵੇਜ ਠੇਕੇ ਲੈਣ ਵੇਲੇ ਜਮ੍ਹਾਂ ਕਰਵਾ ਕੇ ਜਗਰਾਉਂ ਕਲੱਸਟਰ ਦੀਆਂ ਅਨਾਜ ਮੰਡੀਆਂ ਦੇ ਠੇਕੇ ਹਾਸਲ ਕੀਤੇ। ਪੜਤਾਲ ਦੌਰਾਨ ਇਹ ਰਜਿਸਟ੍ਰੇਸ਼ਨ ਨੰਬਰ ਅਤੇ ਅਨਾਜ ਸਟੋਰ ਕਰਨ ਲਈ ਜਾਰੀ ਕੀਤੇ ਗੇਟ ਪਾਸ ਵੀ ਜਾਅਲੀ ਉਕਤ ਕਾਰ, ਸਕੂਟਰ ਆਦਿ ਦੇ ਨੰਬਰਾਂ ਵਾਲੇ ਜਾਅਲੀ ਨੰਬਰਾਂ ਵਾਲੇ ਪਾਏ ਗਏ ਸਨ।

ਬੁਲਾਰੇ ਨੇ ਦਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭਿ੍ਰਸਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿਚ ਸ਼ਾਮਲ 16 ਮੁਲਜ਼ਮਾਂ ਵਿਚੋਂ 12 ਮੁਲਜ਼ਮ ਜਿਨ੍ਹਾਂ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ, ਸੁਰਿੰਦਰ ਕੁਮਾਰ ਧੋਤੀਵਾਲਾ ਤੇ ਕਾਲੂ ਰਾਮ (ਚਾਰੇ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ਼.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵਲੋਂ ਅਗਾਊਂ ਜ਼ਮਾਨਤ ਦੇ ਦਿਤੀ ਗਈ ਹੈ।

ਉਨ੍ਹਾਂ ਅੱਗੇ ਦਸਿਆ ਕਿ ਇਸ ਚਰਚਿਤ ਕੇਸ ਵਿਚ ਇਕ ਹੋਰ ਉਕਤ ਮੁੱਖ ਮੁਲਜਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵਲੋਂ ਪਹਿਲਾਂ ਹੀ ਭਗੌੜਾ ਮੁਲਜ਼ਮ ਕਰਾਰ ਦਿਤਾ ਜਾ ਚੁੱਕਾ ਹੈ।

Advertisement

Related posts

Breaking- ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ 31 ਵਿਅਕਤੀਆਂ ਖਿਲਾਫ ਚਲਾਨ ਪੇਸ਼ ਕੀਤਾ

punjabdiary

ਪਬਲਿਕ ਫਾਰਮੈਸੀ ਵਿੱਚ ਪਿਸਤੌਲ ਦੀ ਨੋਕ ਤੇ 60,000 ਦੀ ਹੋਈ ਲੁੱਟ

punjabdiary

ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈਂਦਾ ਕਾਬੂ

punjabdiary

Leave a Comment