ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਰਾਜੀਵ ਸੂਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ
ਫਰੀਦਕੋਟ, 9 ਨਵੰਬਰ (ਪੰਜਾਬ ਡਾਇਰੀ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਰਾਜੀਵ ਸੂਦ ਨੇ ਦੀਵਾਲੀ ਦੀਆਂ ਵਧਾਈਆਂ ਦੇਣ ਲਈ ਰਾਜ ਭਵਨ ਚੰਡੀਗੜ੍ਹ ਵਿਖੇ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਾਨਯੋਗ ਰਾਜਪਾਲ, ਪੰਜਾਬ ਤੇ ਚਾਂਸਲਰ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ । ਇਸ ਮੌਕੇ ਡਾ. ਸੂਦ ਨੇ ਦੀਵਾਲੀ ਦੇ ਤਿਉਹਾਰ ਦੇ ਮੌਕੇ ‘ਤੇ ਮਾਨਯੋਗ ਰਾਜਪਾਲ ਜੀ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿਤੀਆਂ।
ਪ੍ਰੋ. (ਡਾ.) ਰਾਜੀਵ ਸੂਦ ਨੇ ਜਾਣਕਾਰੀ ਦਿਤੀ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਂਲਥ ਸਾਇੰਸਿਜ ਫਰੀਦਕੋਟ ਯੂਨੀਵਰਸਿਟੀ, ਮੈਡੀਕਲ ਸਿੱਖਿਆ ਤੇ ਖੋਜ ਦੇ ਖੇਤਰ ਵਿੱਚ ਸਮਰਿਪਤ ਸੇਵਾਵਾਂ ਦੇ 25 ਸਾਲਾਂ ਦੀ ਸਿਲਵਰ ਜੁਬਲੀ ਮਨਾਉਣ ਜਾ ਰਹੀ ਹੈ। ਇਸ ਸਬੰਧ ਵਿੱਚ, ਮੀਟਿੰਗ ਦਾ ਉਦੇਸ਼ ਮਾਨਯੋਗ ਰਾਜਪਾਲ ਨੂੰ ਯੂਨੀਵਰਸਿਟੀ ਦੇ ਆਗਾਮੀ ਸਮਾਗਮਾਂ ਅਤੇ ਸਿਲਵਰ ਜੁਬਲੀ ਨਾਲ ਸਬੰਧਤ ਜਸ਼ਨਾਂ ਲਈ ਵਿਸ਼ੇਸ਼ ਸੱਦਾ ਦੇਣਾ ਸੀ।
ਵਾਈਸ ਚਾਂਸਲਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਭਵਿੱਖ ਦੇ ਪ੍ਰੋਗਰਾਮਾਂ ਅਤੇ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ ਅਤੇ,ਯੂਨੀਵਰਿਸਟੀ ਵਲੋਂ ਖੇਤਰ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਵਧਾਉਣ ਲਈ ਸੰਸਥਾ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਡਾ. ਸੂਦ ਨੇ ਭਵਿੱਖ ਲਈ ਯੂਨੀਵਰਸਿਟੀ ਦੇ ਦ੍ਰਿਸ਼ਟੀਕੋਣ ਅਤੇ ਸਮਾਜ ਦੀ ਭਲਾਈ ਲਈ ਹੋਰ ਯੋਗਦਾਨ ਪਾਉਣ ਲਈ ਇਸ ਦੀਆਂ ਯੋਜਨਾਵਾਂ ਬਾਰੇ ਦੱਸਿਆ।
ਪੰਜਾਬ ਦੇ ਰਾਜਪਾਲ ਮਾਨਯੋਗ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਜੀ ਨੇ ਇਸ ਸੱਦੇ ਦੀ ਸ਼ਲਾਘਾ ਕੀਤੀ ਅਤੇ ਯੂਨੀਵਰਸਿਟੀ ਨੂੰ ਸੂਬੇ ਵਿੱਚ ਸਿਹਤ ਸੰਭਾਲ ਸਿੱਖਿਆ ਅਤੇ ਖੋਜ ਨੂੰ ਅੱਗੇ ਵਧਾਉਣ ਦੇ ਆਪਣੇ ਯਤਨਾਂ ਵਿੱਚ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਹਨਾਂ ਨੇ ਪਿਛਲੇ 25 ਸਾਲਾਂ ਵਿੱਚ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਲਈ ਸ਼ਲਾਘਾ ਕੀਤੀ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਸਦੀ ਮਹੱਤਵਪੂਰਨ ਭੂਮਿਕਾ ਨੂੰ ਵੀ ਸਵੀਕਾਰਿਆ।