Image default
About us

ਮਿਸ਼ਨ ਵਤਸਾਲਿਆ ਅਧੀਨ ਲੋੜਵੰਦ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਸਪੌਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ- ਡਿਪਟੀ ਕਮਿਸ਼ਨਰ

ਮਿਸ਼ਨ ਵਤਸਾਲਿਆ ਅਧੀਨ ਲੋੜਵੰਦ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਸਪੌਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ- ਡਿਪਟੀ ਕਮਿਸ਼ਨਰ

 

 

 

Advertisement

ਫਰੀਦਕੋਟ 10 ਨਵੰਬਰ (ਪੰਜਾਬ ਡਾਇਰੀ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਰਾਜ ਦੇ ਹਰ ਇੱਕ ਜਿਲ੍ਹੇ ਵਿੱਚ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸਥਾਪਿਤ ਕੀਤਾ ਹੋਇਆ ਹੈ ਜਿਸ ਵਿੱਚ ਮਿਸ਼ਨ ਵਤਸਾਲਿਆਂ ਗਾਈਡਲਾਈਨਜ਼ ਅਧੀਨ 18 ਸਾਲ ਤੱਕ ਦੇ ਜਰੂਰਤਮੰਦ ਬੱਚਿਆਂ ਨੂੰ 4000/- ਰੁਪਏ ਪ੍ਰਤੀ ਮਹੀਨਾ ਸਪੌਂਸਰਸ਼ਿਪ ਸਕੀਮ ਅਧੀਨ ਵਿੱਤੀ ਲਾਭ ਦਿੱਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਸ ਬੱਚੇ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾਂ ਬੱਚੇ ਪਰਿਵਾਰ ਵੱਲੋਂ ਤਿਆਗ ਦਿੱਤੇ ਹੋਣ, ਅਨਾਥ ਬੱਚੇ ਜਿਹੜੇ ਕਿਸੇ ਦੂਸਰੇ ਪਰਿਵਾਰ ਨਾਲ ਰਹਿ ਰਹੇ ਹੋਣ, ਜਿੰਨ੍ਹਾਂ ਬੱਚਿਆਂ ਦੇ ਮਾਤਾ/ਪਿਤਾ ਕਿਸੇ ਜਾਨਲੇਵਾ ਬਿਮਾਰੀ ਤੋਂ ਪੀੜਤ ਹੋਣ, ਜਿੰਨਾਂ ਬੱਚਿਆਂ ਦੇ ਮਾਪੇ ਆਰਥਿਕ ਅਤੇ ਸਰੀਰਕ ਪੱਖ ਦੋਹਾਂ ਤੋਂ ਬੱਚਿਆਂ ਦਾ ਪਾਲਨ-ਪੋਸ਼ਣ ਕਰਨ ਤੋਂ ਅਸਮਰੱਥ ਹੋਣ। ਉਨ੍ਹਾਂ ਦੱਸਿਆ ਕਿ ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ, ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਬੱਚੇ, ਐੱਚ.ਆਈ.ਵੀ ਤੋਂ ਪੀੜਤ ਬੱਚੇ, ਪੀ.ਐੱਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮਿਸ਼ਨ ਵਤਸਾਲਿਆ2022 ਦੀਆਂ ਗਾਈਡ ਲਾਈਨਜ ਅਨੁਸਾਰ ਪਰਿਵਾਰ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਲਾਨਾ ਆਮਦਨ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਬਾਲ ਸੁਰੱਖਿਆ ਅਫਸਰ, ਫਰੀਦਕੋਟ ਮਹਿਲਾ ਭਵਨ, ਜਿਲ੍ਹਾ ਪ੍ਰੀਸ਼ਦ ਕੰਪਲੈਕਸ, ਸਾਦਿਕ ਚੌਕ, ਫਰੀਦਕੋਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Advertisement

Related posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ, 500 ਵਰਗ ਗਜ਼ ਤੱਕ ਦੇ ਘਰ ਮਾਲਕਾਂ ਨੂੰ ਮਿਲੇਗਾ ਫਾਇਦਾ

punjabdiary

ਵਿਧਾਇਕ ਸੇਖੋਂ ਨੇ ਮੁਕਤਸਰ ਸਾਹਿਬ-ਸਾਦਿਕ- ਫਿਰੋਜ਼ਪੁਰ ਸੜਕ ਦਾ ਕੰਮ ਸ਼ੁਰੂ ਕਰਵਾਇਆ

punjabdiary

‘ਆਪ’ ਰਾਜ ਸਭਾ ਮੈਂਬਰ ਰਾਘ ਚੱਢਾ ਦੀ ਮੁਅੱਤਲੀ ਖ਼ਤਮ

punjabdiary

Leave a Comment