Image default
About us

ਸੂਬੇ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ, ਆਯੁਸ਼ਮਾਨ ਯੋਜਨਾ ਨੂੰ ਲੈ ਕੇ ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਸੂਬੇ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ, ਆਯੁਸ਼ਮਾਨ ਯੋਜਨਾ ਨੂੰ ਲੈ ਕੇ ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

 

 

 

Advertisement

ਚੰਡੀਗੜ੍ਹ, 15 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨੇ ਸੂਬੇ ਦੇ ਵਸਨੀਕਾਂ ਨੂੰ ਤੋਹਫਾ ਦਿੰਦੇ ਹੋਏ ਐਲਾਨ ਕੀਤਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਦਾ ਵਿਸਥਾਰ ਕਰਦੇ ਹੋਏ 1 ਕਰੋੜ 60 ਲੱਖ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਬੱਚਿਆਂ ਵਿੱਚ ਦਿਲ ਦੀਆਂ ਗੰਭੀਰ ਬਿਮਾਰੀਆਂ ਦਾ ਪਤਾ ਲਗਾਉਣ ਲਈ ਸਿਵਲ ਹਸਪਤਾਲ ਮੋਗਾ ਵਿਖੇ ਲਗਾਈ ਗਈ ਪੀਡੀਆਟ੍ਰਿਕ ਈਕੋ ਕਾਰਡੀਓਗ੍ਰਾਫੀ ਮਸ਼ੀਨ ਦਾ ਉਦਘਾਟਨ ਕਰਨ ਮੌਕੇ ਕੀਤਾ।

ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਭਾਰਤ ਸਰਕਾਰ ਵੱਲੋਂ ਸਿਰਫ਼ 16 ਲੱਖ ਲਾਭਪਾਤਰੀਆਂ ਲਈ ਹੀ ਫੰਡ ਮੁਹੱਈਆ ਕਰਵਾਏ ਜਾਂਦੇ ਹਨ, ਜਦੋਂ ਕਿ ਪੰਜਾਬ ਸਰਕਾਰ ਵੱਲੋਂ 70 ਲੱਖ ਲੋਕਾਂ ਦੇ ਕਾਰਡ ਬਣਾਏ ਗਏ ਹਨ ਅਤੇ ਹੁਣ ਤੱਕ 44 ਲੱਖ ਲੋਕਾਂ ਨੂੰ ਇਸ ਦਾ ਲਾਭ ਮਿਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਇਸ ਸਕੀਮ ਤਹਿਤ 1.60 ਕਰੋੜ ਲੋਕਾਂ ਨੂੰ ਕਵਰ ਕਰਨ ਦਾ ਹੈ। ਬਾਕੀ 90 ਲੱਖ ਲੋਕਾਂ ਦੇ ਕਾਰਡ ਵੀ ਜਲਦੀ ਹੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਲੋਕਾਂ ਦਾ ਮੁਫਤ ਇਲਾਜ ਕੀਤਾ ਜਾ ਚੁੱਕਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ ਦੀ ਘਾਟ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਪੂਰੀ ਕਰ ਦਿੱਤੀ ਜਾਵੇਗੀ। ਹੁਣ ਤੱਕ 272 ਮਾਹਿਰ ਡਾਕਟਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਮੈਡੀਕਲ ਹਸਪਤਾਲਾਂ ਵਿੱਚ ਵੀ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ਜਦਕਿ 350 ਹੋਰ ਡਾਕਟਰਾਂ ਅਤੇ 1800 ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ ਦੀ ਭਰਤੀ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ, ਜਿਸ ਕਾਰਨ ਵਿਭਾਗ ਵਿੱਚ ਡਾਕਟਰਾਂ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਵਿਭਾਗ ਨਾਲ ਜੁੜੇ ਰਹਿਣ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦੀਆਂ ਤਨਖਾਹਾਂ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਕੰਮ ਕਰਨ ਦਾ ਢੁੱਕਵਾਂ ਮਾਹੌਲ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਪੀਡੀਆਟ੍ਰਿਕ ਈਕੋ ਕਾਰਡੀਓਗ੍ਰਾਫੀ ਮਸ਼ੀਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਚਾਈਲਡ ਕੇਅਰ ਫਾਊਂਡੇਸ਼ਨ ਅਤੇ ਐਨ.ਬੀ.ਸੀ. ਨਾਲ ਸਮਝੌਤਾ ਕੀਤਾ ਹੈ।

Advertisement

ਆਈ.ਸੀ.ਆਈ.ਸੀ.ਆਈ ਬੈਂਕ ਦੇ ਸਹਿਯੋਗ ਨਾਲ ਸੂਬੇ ਦੇ ਸਾਰੇ ਪ੍ਰਮੁੱਖ ਸਰਕਾਰੀ ਹਸਪਤਾਲਾਂ ਵਿੱਚ ਪੀਡੀਆਟ੍ਰਿਕ ਈਕੋ ਕਾਰਡੀਓਗ੍ਰਾਫੀ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਸ਼ੁਰੂਆਤ ਜ਼ਿਲ੍ਹਾ ਮੋਗਾ ਦੇ ਸਿਵਲ ਹਸਪਤਾਲ ਤੋਂ ਕੀਤੀ ਗਈ ਹੈ।

Related posts

ਮਹਾਤਮਾ ਗਾਂਧੀ ਜਯੰਤੀ ਮੌਕੇ ਬਾਬਾ ਸ੍ਰੀ ਚੰਦ ਸੇਵਾ ਸੋਸਾਇਟੀ ਨੇ ਪੌਦੇ ਲਗਾਏ

punjabdiary

ਸਰਕਾਰ ਨੇ ਇਮੀਗ੍ਰੇਸ਼ਨ ਏਜੰਟਾਂ ‘ਤੇ ਕੱਸਿਆ ਸ਼ਿਕੰਜਾ, 271 ਖਿਲਾਫ ਕਾਰਵਾਈ ਦੇ ਹੁਕਮ

punjabdiary

ਪੰਜਾਬ ਦੇ ਹਾਲਾਤਾਂ ਨੂੰ ਲੈ ਕੇ CM ਮਾਨ ਦਾ ਬਿਆਨ, ਕਿਹਾ- “ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ”

punjabdiary

Leave a Comment