Image default
About us

ਰੋਕੇ ਗਏ ਤੀਜੇ ਮਨੀ ਬਿੱਲ ਨੂੰ ਵੀ ਰਾਜਪਾਲ ਪੁਰੋਹਿਤ ਨੇ ਵਿਧਾਨ ਸਭਾ ‘ਚ ਪੇਸ਼ ਕਰਨ ਦੀ ਦਿੱਤੀ ਮਨਜ਼ੂਰੀ

ਰੋਕੇ ਗਏ ਤੀਜੇ ਮਨੀ ਬਿੱਲ ਨੂੰ ਵੀ ਰਾਜਪਾਲ ਪੁਰੋਹਿਤ ਨੇ ਵਿਧਾਨ ਸਭਾ ‘ਚ ਪੇਸ਼ ਕਰਨ ਦੀ ਦਿੱਤੀ ਮਨਜ਼ੂਰੀ

 

 

 

Advertisement

 

ਚੰਡੀਗੜ੍ਹ, 18 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੁਕੇ ਹੋਏ ਤੀਜੇ ਮਨੀ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਤੇ ਮਾਰਚ ਵਿਚ ਬੁਲਾਏ ਗਏ ਬਜਟ ਸੈਸ਼ਨ ਨੂੰ ਵੀ ਮੁਲਤਵੀ ਕਰ ਦਿੱਤਾ। ਵਿਧਾਨ ਸਭਾ ਵਿਚ ਮਨੀ ਬਿੱਲ ਪੇਸ਼ ਕਰਨ ਲਈ ਰਾਜਪਾਲ ਦੀ ਮਨਜ਼ੂਰੀ ਜ਼ਰੂਰੀ ਹੁੰਦੀ ਹੈ।

ਸੂਤਰਾਂ ਮੁਤਾਬਕ ਵੀਰਵਾਰ ਨੂੰ ਰਾਜਪਾਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਰਾਜਪਾਲ ਵੱਲੋਂ ਤਿੰਨ ਪ੍ਰਸਤਾਵਿਤ ਬਿੱਲਾਂ ਵਿਚੋਂ ਇਸੇ ਬਿੱਲ ‘ਤੇ ਸਹਿਮਤੀ ਰੋਕਣ ਨਾਲ ਵਿਵਾਦ ਪੈਦਾ ਹੋ ਗਿਆ ਸੀ। ਇਸ ਤੋਂ ਪਹਿਲਾਂ ਰਾਜਪਾਲ ਨੇ ਦੋ ਹੋਰ ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਸੀਜਿਸ ਵਿਚ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਸ਼ਾਮਲ ਹੈ। ਇਸ ਦੌਰਾਨ ਰਾਜਪਾਲ ਨੇ ਬਜਟ ਸੈਸ਼ਨ ਵੀ ਮੁਲਤਵੀ ਕਰ ਦਿੱਤਾ

ਜ਼ਿਕਰਯੋਗ ਹੈ 16ਵੀਂ ਪੰਜਾਬ ਅਸੈਂਬਲੀ ਦਾ ਚੌਥਾ (ਬਜਟ) ਸੈਸ਼ਨ, ਜਿਸ ਨੂੰ 20 ਅਕਤੂਬਰ, 2023 ਨੂੰ ਹੋਈ ਬੈਠਕ ਦੀ ਸਮਾਪਤੀ ‘ਤੇ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਨੂੰ ਪੰਜਾਬ ਦੇ ਰਾਜਪਾਲ ਦੇ ਹੁਕਮਾਂ ਦੁਆਰਾ ਮੁਲਤਵੀ ਕਰ ਦਿੱਤਾ ਗਿਆ ਹੈ।

Advertisement

Related posts

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ

punjabdiary

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ਵ ਮਿੱਟੀ ਦਿਵਸ ” ਮਨਾਇਆ ਗਿਆ

punjabdiary

ਲੋਕਪਾਲ ਰਣਬੀਰ ਸਿੰਘ ਬਤਾਨ ਫਰੀਦਕੋਟ ਵੱਲੋਂ ਪਿੰਡ ਚੈਨਾ ਅਤੇ ਰਾਮਗੜ੍ਹ ਬਗਟੂਆਣਾ ਵਿਖੇ ਨਰੇਗਾ ਤਹਿਤ ਚੱਲ ਰਹੇ ਕੰਮ ਦਾ ਨਿਰੀਖਣ

punjabdiary

Leave a Comment