Image default
About us

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ- ਬੀਬਾ ਬੇਅੰਤ ਕੌਰ ਸੇਖੋਂ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ- ਬੀਬਾ ਬੇਅੰਤ ਕੌਰ ਸੇਖੋਂ

 

 

 

Advertisement

– 7.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਊਂਡਰੀ ਵਾਲ ਦੀ ਕੀਤੀ ਜਾਵੇਗੀ ਉਸਾਰੀ
ਫਰੀਦਕੋਟ 24 ਨਵੰਬਰ (ਪੰਜਾਬ ਡਾਇਰੀ)- ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਬੀਬਾ ਬੇਅੰਤ ਕੌਰ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਕਿਲ੍ਹਾ ਵਿਖੇ ਸਕੂਲ ਦੀ ਬਾਊਂਡਰੀ ਵਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਅਤੇ ਦੱਸਿਆ ਕਿ 7.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਊਂਡਰੀ ਵਾਲ ਦੀ ਉਸਾਰੀ ਕੀਤੀ ਜਾਵੇਗੀ।

ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਪੰਜਾਬ ਸਰਕਾਰ ਵੱਲੋਂ ਗਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦਾ ਗਠਨ ਕੀਤਾ ਹੈ, ਉਦੋਂ ਤੋਂ ਹੀ ਸਰਕਾਰ ਦਾ ਮੁੱਖ ਟੀਚਾ ਸਿੱਖਿਆ ਦੇ ਪੱਧਰ ਨੂੰ ਉੱਚਾ ਕਰਨ ਵਿੱਚ ਲੱਗਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਅਤੇ ਅਧਿਆਪਕਾਂ ਜਾਂ ਕੋਈ ਵੀ ਹੋਰ ਕਮੀ ਸਬੰਧੀ ਜਾਣਕਾਰੀ ਵੀ ਹਾਸਿਲ ਕੀਤੀ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਨੀਲਮ ਰਾਣੀ, ਕੰਵਲਜੀਤ ਕੌਰ ਸਰਪੰਚ, ਸਿਮਰਤ ਸੰਧੂ ਬਲਾਕ ਪ੍ਰਧਾਨ, ਸੁਖਵੰਤ ਸਿੰਘ ਪੱਕਾ, ਮਾਸਟਰ ਅਮਰਜੀਤ ਸਿੰਘ ਡੀ.ਈ.ਓ ਪ੍ਰਾਇਮਰੀ, ਡਿਪਟੀ ਡੀ.ਈ.ਓ., ਸਰਕਾਰੀ ਪ੍ਰਾਇਮਰੀ ਸਕੂਲ ਦਾ ਸਟਾਫ਼ ਹਾਜ਼ਰ ਸੀ।

Advertisement

Related posts

5 ਦਿਨ ਤਕ ਖੁੱਲ੍ਹੇ ਰਹਿਣਗੇ ਭਾਖੜਾ ਡੈਮ ਦੇ ਫਲੱਡ ਗੇਟ, BBMB ਮੁਤਾਬਕ- ਫਿਲਹਾਲ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ 3 ਫੁੱਟ ਹੇਠਾਂ

punjabdiary

Breaking- ਦਿੱਲੀ ਦੇ ਮੁੱਖ ਮੰਤਰੀ ਨੇ ਐਲ.ਜੀ ਦੇ ਖਿਲਾਫ ਰੋਸ ਮਾਰਚ ਕੱਢਿਆ

punjabdiary

ਪੰਜਾਬ ‘ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ

punjabdiary

Leave a Comment