Image default
About us

ਪਹਿਲੀ ਵਾਰ ਸੂਬੇ ਦਾ ਮਾਲੀਆ ਹੋਇਆ 25,000 ਕਰੋੜ, GST ਤੋਂ ਸਰਕਾਰ ਨੂੰ ਹੋਇਆ 16.61 ਫੀਸਦੀ ਵਾਧਾ

ਪਹਿਲੀ ਵਾਰ ਸੂਬੇ ਦਾ ਮਾਲੀਆ ਹੋਇਆ 25,000 ਕਰੋੜ, GST ਤੋਂ ਸਰਕਾਰ ਨੂੰ ਹੋਇਆ 16.61 ਫੀਸਦੀ ਵਾਧਾ

 

 

 

Advertisement

 

ਚੰਡੀਗੜ੍ਹ, 4 ਦਸੰਬਰ (ਡੇਲੀ ਪੋਸਟ ਪੰਜਾਬੀ)- ਵਿੱਤੀ ਸਾਲ 2023-24 ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਨਵੰਬਰ ਤੱਕ ਮਾਲ ਅਤੇ ਸੇਵਾ ਕਰ (ਜੀਐਸਟੀ) ਤੋਂ ਪ੍ਰਾਪਤੀਆਂ ਵਿੱਚ ਰਾਜ ਨੇ 16.61 ਫੀਸਦੀ ਅਤੇ ਆਬਕਾਰੀ ਮਾਲੀਏ ਵਿੱਚ 11.45 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ।

ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2022-23 ਦੌਰਾਨ ਨਵੰਬਰ ਤੱਕ ਸੂਬੇ ਦੀ ਸ਼ੁੱਧ ਜੀ.ਐੱਸ.ਟੀ. ਪ੍ਰਾਪਤੀ 11967.76 ਕਰੋੜ ਰੁਪਏ ਸੀ, ਜਦਕਿ ਚਾਲੂ ਵਿੱਤੀ ਸਾਲ ਦੌਰਾਨ ਸੂਬੇ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 13955.38 ਕਰੋੜ ਰੁਪਏ ਹੈ।

ਇਸ ਤਰ੍ਹਾਂ ਕੁੱਲ ਜੀਐਸਟੀ ਪ੍ਰਾਪਤੀਆਂ ਵਿੱਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਆਬਕਾਰੀ ਤੋਂ ਪ੍ਰਾਪਤ ਹੋਏ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਰਿਹਾ ਹੈ। ਜਦੋਂ ਕਿ ਵਿੱਤੀ ਸਾਲ 2022-23 ਦੇ ਪਹਿਲੇ ਅੱਠ ਮਹੀਨਿਆਂ ਵਿੱਚ ਕੁੱਲ ਜੀਐਸਟੀ ਮਾਲੀਆ 5336.61 ਕਰੋੜ ਰੁਪਏ ਸੀ।

Advertisement

ਇਸ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੰਬਰ ਤੱਕ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 13.89 ਫੀਸਦੀ ਦਾ ਸ਼ੁੱਧ ਵਾਧਾ ਹੋਇਆ ਹੈ।

ਸੂਬੇ ਦੇ ਟੈਕਸ ਮਾਲੀਏ ਵਿੱਚ ਹੋਏ ਵਾਧੇ ਦਾ ਖੁਲਾਸਾ ਕਰਦਿਆਂ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੈਕਸ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸ ਕੇ ਅਤੇ ਟੈਕਸ ਪ੍ਰਣਾਲੀ ਨੂੰ ਸਰਲ ਬਣਾ ਕੇ ਇਮਾਨਦਾਰ ਟੈਕਸਦਾਤਾਵਾਂ ਨੂੰ ਸਹੂਲਤ ਪ੍ਰਦਾਨ ਕਰਕੇ ਆਪਣੇ ਟੈਕਸ ਮਾਲੀਏ ਵਿੱਚ ਵਾਧਾ ਦਰਜ ਕੀਤਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਸੂਬੇ ਦੀਆਂ ਅੱਠ ਮਹੀਨਿਆਂ ਦੀਆਂ ਟੈਕਸ ਪ੍ਰਾਪਤੀਆਂ 25 ਹਜ਼ਾਰ ਕਰੋੜ ਰੁਪਏ ਦੇ ਅੰਕੜੇ ਨੂੰ ਛੂਹ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰਾਜ ਨੂੰ ਨਵੰਬਰ ਦੇ ਅੰਤ ਤੱਕ ਇਸ ਵਿੱਤੀ ਸਾਲ ਦੌਰਾਨ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਅਤੇ ਆਬਕਾਰੀ ਤੋਂ 24965.59 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ।

Advertisement

Related posts

ਨਿਤਿਨ ਗਡਕਰੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ, ਕਿਹਾ- ਕੋਈ ਵੋਟ ਪਾਵੇ ਜਾਂ ਨਾ ਪਾਵੇ, ਮੈਂ…

punjabdiary

25 ਤੋਂ 27 ਸਤੰਬਰ ਤੱਕ ਸਿੱਖ ਲਾਈਟ ਇਨਫੈਂਟਰੀ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਰਿਕਾਰਡ ਸਮੱਸਿਆਵਾਂ ਦਾ ਕੀਤਾ ਜਾਵੇਗਾ ਨਿਪਟਾਰਾ

punjabdiary

ਪੰਜਾਬ ‘ਚ ਇਸ ਦਿਨ ਤੋਂ ਬਦਲੇਗਾ ਮੌਸਮ, ਅਗਲੇ ਹਫ਼ਤੇ 2 ਡਿਗਰੀ ਤੱਕ ਡਿਗੇਗਾ ਪਾਰਾ

punjabdiary

Leave a Comment