Image default
ਅਪਰਾਧ

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

 

 

 

Advertisement

ਚੰਡੀਗੜ੍ਹ, 4 ਦਸੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ. ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ।

ਹਾਲ ਹੀ ਵਿਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ।

ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

Advertisement

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿਚ ਐਸ.ਐਫ.ਜੇ. ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿਚ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿਚ 1,25,000 ਰੁਪਏ ਪ੍ਰਾਪਤ ਹੋਏ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸ.ਐਫ.ਜੇ. ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।

Advertisement

Related posts

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਪਰਮਜੀਤ ਨੂੰ 5 ਸਾਲ ਕੈਦ, 10,000 ਰੁਪਏ ਜੁਰਮਾਨਾ

punjabdiary

ਸਾਢੇ 8 ਕਰੋੜ ਲੁੱਟ ਮਾਮਲਾ, ‘ਡਾਕੂ ਹਸੀਨਾ’ ਨੇ ਪਤੀ ਤੇ 8 ਸਾਥੀਆਂ ਨਾਲ ਲੁੱਟਿਆ ਲੁਧਿਆਣਾ, LOC ਜਾਰੀ

punjabdiary

ਟਿੱਲਾ ਬਾਬਾ ਫਰੀਦ ਫਰੀਦਕੋਟ ਵਿੱਚ ਵਾਪਰੀ ਘਟਨਾ

punjabdiary

Leave a Comment