Image default
About us

ਪੰਚਾਇਤੀ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ; ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨ ਤੋਂ ਮੰਗਿਆ ਸ਼ਡਿਊਲ, ਦਿਤਾ ਕੱਲ ਤਕ ਦਾ ਸਮਾਂ

ਪੰਚਾਇਤੀ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ; ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨ ਤੋਂ ਮੰਗਿਆ ਸ਼ਡਿਊਲ, ਦਿਤਾ ਕੱਲ ਤਕ ਦਾ ਸਮਾਂ

 

 

 

Advertisement

ਚੰਡੀਗੜ੍ਹ, 6 ਦਸੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈ ਕੋਰਟ ਦੀ ਬੈਂਚ ਨੇ ਕਿਹਾ-ਕਿਸੇ ਵੀ ਹਾਲਾਤ ਵਿਚ ਸ਼ਡਿਊਲ ਕੱਲ੍ਹ ਤਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਹੈ ਤਾਂ ਕਮਿਸ਼ਨਰ ਖੁਦ ਚੋਣ ਰੀਪੋਰਟ ਲੈ ਕੇ ਅਦਾਲਤ ਵਿਚ ਪੇਸ਼ ਹੋਣਗੇ।

ਪੰਜਾਬ ਦੀ ਇਕ ਪੰਚਾਇਤ ਦੀ ਉਪ ਚੋਣ ਨੂੰ ਲੈ ਕੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿਤੇ ਸਨ। ਜਦੋਂ ਕੁੱਝ ਕਾਰਨਾਂ ਕਰਕੇ ਚੋਣਾਂ ਨਹੀਂ ਹੋ ਸਕੀਆਂ ਤਾਂ ਅਦਾਲਤ ਵਿਚ ਸਰਕਾਰ ਵਿਰੁਧ ਪਟੀਸ਼ਨ ਪਾਈ ਗਈ। ਉਕਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਖ਼ਤ ਰੁਖ਼ ਦਿਖਾਇਆ ਹੈ।

ਹਾਈ ਕੋਰਟ ‘ਚ ਸੁਣਵਾਈ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਭਰੋਸਾ ਦਿਤਾ ਸੀ ਕਿ ਸਾਰੀਆਂ ਪੰਚਾਇਤੀ ਚੋਣਾਂ ਕੁੱਝ ਸਮੇਂ ‘ਚ ਕਰਵਾਈਆਂ ਜਾਣਗੀਆਂ। ਇਸ ‘ਤੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਚੋਣਾਂ ਸਬੰਧੀ ਸਥਿਤੀ ਅਜੇ ਸਪੱਸ਼ਟ ਨਹੀਂ ਕੀਤੀ ਗਈ ਹੈ। ਅਜੇ ਤਕ ਇਹ ਨਹੀਂ ਦਸਿਆ ਗਿਆ ਕਿ ਚੋਣਾਂ ਕਦੋਂ ਹੋਣਗੀਆਂ ਅਤੇ ਇਸ ਦਾ ਪ੍ਰੋਗਰਾਮ ਕੀ ਹੋਵੇਗਾ, ਕੋਈ ਨਹੀਂ ਜਾਣਦਾ। ਅਜਿਹੇ ‘ਚ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਚੋਣਾਂ ਦੇ ਪੂਰੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿਤੇ ਹਨ।

Advertisement

Related posts

ਪੰਜਾਬ ਪੁਲਿਸ ‘ਚ ਹਰ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਹੋਣਗੇ ਭਰਤੀ

punjabdiary

ਪੰਜਾਬ ਤੋਂ ਹਿਮਾਚਲ ਗਏ 2 ਨੌਜਵਾਨ 4 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ

punjabdiary

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਊਟਸੋਰਸ ਕਰਮਚਾਰੀਆਂ ਲਈ ਘੱਟੋ-ਘੱਟ ਉਜਰਤਾਂ ਨੂੰ ਮਨਜ਼ੂਰੀ

punjabdiary

Leave a Comment