Image default
About us

ਦਫਤਰੀ ਕਾਮਿਆਂ ਨੇ ਰੋਸ ਰੈਲੀ ਕਰਕੇ ਕੀਤਾ ਅਰਥੀ ਫੂਕ ਮੁਜਾਹਰਾ

ਦਫਤਰੀ ਕਾਮਿਆਂ ਨੇ ਰੋਸ ਰੈਲੀ ਕਰਕੇ ਕੀਤਾ ਅਰਥੀ ਫੂਕ ਮੁਜਾਹਰਾ

 

 

 

Advertisement

– 36ਵੇਂ ਦਿਨ ਵੀ ਲਗਾਤਾਰ ਕਲਮ ਛੋੜ ਹੜਤਾਲ ਰਹੀ ਜਾਰੀ
ਫਰੀਦਕੋਟ 13 ਦਸੰਬਰ (ਪੰਜਾਬ ਡਾਇਰੀ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ 36ਵੇਂ ਦਿਨ ਵੀ ਬਾਦਸਤੂਰ ਜਾਰੀ ਰਹੀ। ਸਮੁੱਚੇ ਪੰਜਾਬ ਵਿੱਚ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ। ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਡੀ.ਸੀ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਵਿਸ਼ਾਲ ਰੈਲੀ ਕਰਕੇ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ। ਡੀ.ਸੀ ਦਫਤਰ ਫਰੀਦਕੋਟ ਸਾਹਮਣੇ ਇਕੱਠੇ ਹੋ ਕੇ ਰੋਸ ਰੈਲੀ ਕਰਨ ਉਪਰੰਤ ਅਰਥੀ ਫੂਕ ਮੁਜਾਹਰਾ ਕੀਤਾ ਗਿਆ|

ਅੱਜ ਇਥੇ ਜ਼ਿਲ੍ਹਾ ਫਰੀਦਕੋਟ ਦੇ ਸੈਕੜੇ ਦਫਤਰੀ ਮੁਲਾਜ਼ਮਾਂ ਨੇ ਡੀ.ਸੀ ਦਫਤਰ ਅੱਗੇ ਵੀ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮਿਤੀ 14, 15 ਦਸੰਬਰ ਨੂੰ ਸਮੂਹਿਕ ਛੁੱਟੀ ਤੇ ਰਹਿਣਗੇ ਦਫਤਰੀ ਮੁਲਾਜ਼ਮ| ਇਸ ਰੋਸ ਮੁਜ਼ਾਹਰੇ ਨੂੰ ਕਰਨ ਜੈਨ ਜ਼ਿਲ੍ਹਾ ਜਨਰਲ ਸਕੱਤਰ, ਦੇਸ ਰਾਜ ਗੁਰਜਰ ਜਿਲਾ ਵਿੱਤ ਸਕੱਤਰ, ਧਰਮਿੰਦਰ ਸਿੰਘ ਵਧੀਕ ਵਿੱਤ ਸਕੱਤਰ, ਗੁਰਚਰਨ ਸਿੰਘ ਪ੍ਰਧਾਨ, ਯੂਨੀਕ ਕੁਮਾਰ ਵਿੱਤ ਸਕੱਤਰ, ਪਰਵੀਨ ਕੁਮਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਜਸਵਿੰਦਰ ਸਿੰਘ ਸਾਬਕਾ ਪ੍ਰਧਾਨ ਐਕਸਾਈਜ਼, ਬਿਕਰਮਜੀਤ ਸਿੰਘ ਢਿੱਲੋਂ ਪ੍ਰਧਾਨ ਸਿਹਤ ਵਿਭਾਗ, ਅਮਰਜੀਤ ਸਿੰਘ ਪੰਨੂ ਪ੍ਰਧਾਨ, ਮਨਜੀਤ ਕੌਰ ਵਿੱਤ ਸਕੱਤਰ ਸਿੱਖਿਆ ਵਿਭਾਗ, ਜਸਵਿੰਦਰ ਸਿੰਘ ਪ੍ਰਧਾਨ ਸਹਿਕਾਰਤਾ ਵਿਭਾਗ, ਨਰਿੰਦਰ ਕੌਰ ਡੀ.ਸੀ ਦਫਤਰ ਅਤੇ ਗੁਰਮੀਤ ਕੌਰ ਨਹਿਰੀ ਵਿਭਾਗ ਤੋ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ।

ਇਸ ਸਬੰਧੀ ਵੱਖ-ਵੱਖ ਮੰਗਾਂ ਜਿਵੇ ਕਿ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੰਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਅਤੇ 1-7-2023 ਤੋਂ 42 ਪ੍ਰਤੀਸ਼ਤ ਤੋ 46 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏ.ਸੀ.ਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।

ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੀ.ਐੈਸ.ਐਮ.ਐਸ.ਯੂ. ਪੰਜਾਬ ਵੱਲੋ ਮੁਲਾਜ਼ਮਾਂ ਮੰਗਾਂ ਦੀ ਪੂਰਤੀ ਲਈ 8 ਨਵੰਬਰ ਤੋ ਆਰੰਭੀ ਗਈ ਮੁਕੰਮਲ ਕਲਮ ਛੋੜ ਹੜਤਾਲ ਜਾਰੀ ਰਹੇਗੀ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਇਹ ਕਲਮ ਛੋੜ ਹੜਤਾਲ ਅਣਮਿੱਥੇ ਸਮੇ ਲਈ ਕਰ ਦਿੱਤੀ ਜਾਵੇਗੀ । ਸ.ਸੰਧੂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦੀ ਪੂਰਤੀ ਵਿਚ ਟਾਲ ਮਟੋਲ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਪੰਜਾਬ ਦੇ ਕੈਬਨਿਟ ਮੰਤਰੀਆਂ ਦਾ ਦੌਰਿਆਂ ਦੌਰਾਨ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ| ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Advertisement

Related posts

Breaking- ਵੱਡੀ ਖਬਰ – ਜੈਤੋ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਨਵੀਆਂ ਬਣ ਰਹੀਆਂ ਕੋਠੀਆ ਵਿੱਚੋਂ ਚੋਰੀ ਕਰਨ ਵਾਲਾ ਗਿਰੋਹ ਕੀਤਾ ਕਾਬੂ ਦੋ ਹੋਏ ਫ਼ਰਾਰ

punjabdiary

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਵੀਂ ਵਰਦੀ, ਸਿੱਖਿਆ ਮੰਤਰੀ ਨੇ ਤਸਵੀਰਾਂ ਕੀਤੀਆਂ ਸਾਂਝੀਆਂ

punjabdiary

ਮਾਨ ਸਰਕਾਰ ਦਾ ਫੈਸਲਾ, ਪ੍ਰੇਸ਼ਾਨੀਆਂ ਤੋਂ ਬਚਣ ਲਈ ਬਜ਼ੁਰਗਾਂ ਦੀ ਕੋਰਟਾਂ ‘ਚ ਆਨਲਾਈਨ ਹੋਵੇਗੀ ਪੇਸ਼ੀ

punjabdiary

Leave a Comment