Image default
About us

ਪੰਜਾਬ ‘ਚ ਕੋਰੋਨਾ ਨਾਲ ਹੋਈ ਪਹਿਲੀ ਮੌਤ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

ਪੰਜਾਬ ‘ਚ ਕੋਰੋਨਾ ਨਾਲ ਹੋਈ ਪਹਿਲੀ ਮੌਤ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

 

 

 

Advertisement

 

ਜਲੰਧਰ, 23 ਦਸੰਬਰ (ਰੋਜਾਨਾ ਸਪੋਕਸਮੈਨ)- ਜਲੰਧਰ ‘ਚ ਕਰੀਬ 8 ਮਹੀਨਿਆਂ ਬਾਅਦ ਇਕ 60 ਸਾਲਾ ਔਰਤ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ। ਔਰਤ ਨੂੰ ਸ਼ੂਗਰ ਵੀ ਸੀ। ਉਹ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਇਕ ਨਿੱਜੀ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ ‘ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ ਵਿਚ ਉਹ ਪਾਜ਼ੇਟਿਵ ਪਾਈ ਗਈ ਸੀ। ਮਹਿਲਾ ਦਾ ਸਸਕਾਰ ਕੋਵਿਡ ਪ੍ਰੋਟੋਕੋਲ ਨਾਲ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਜਲੰਧਰ ‘ਚ 46 ਸਾਲਾ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਨੂੰ ਘਰ ‘ਚ ਆਈਸੋਲੇਟ ਕਰ ਦਿਤਾ ਗਿਆ ਹੈ। ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਦਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ ‘ਚ ਮਰੀਜ਼ਾਂ ਲਈ ਤਿਆਰੀਆਂ ਕੀਤੀਆਂ ਗਈਆਂ ਹਨ| 4 ਬਿਸਤਰਿਆਂ ਦਾ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਹਿਰ ‘ਚ ਰੋਜ਼ਾਨਾ 90 ਦੇ ਕਰੀਬ ਬੁਖਾਰ ਅਤੇ ਖੰਘ ਦੇ ਮਰੀਜ਼ ਆ ਰਹੇ ਸਨ। ਪਰ ਹੁਣ ਇਹ ਗਿਣਤੀ 185 ਦੇ ਨੇੜੇ ਪਹੁੰਚ ਗਈ ਹੈ। ਸੂਬੇ ‘ਚ ਜੇ.ਐੱਨ.1 ਵੇਰੀਐਂਟ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਨੇ ਭੀੜ ਵਾਲੀਆਂ ਥਾਵਾਂ ‘ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਹਸਪਤਾਲਾਂ ਵਿਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਹੋਣਗੇ।

Advertisement

Related posts

Breaking- ਪੰਜਾਬ ਐਂਡ ਸਿੰਧ ਬੈਂਕ ਨੇ ਜਾਗਰੂਕਤਾ ਪ੍ਰੋਗਰਾਮ ਦੇ ਤਹਿਤ ਕੀਤੀ ਮੀਟਿੰਗ

punjabdiary

ਪਿੰਡ ਮਚਾਕੀ ਖੁਰਦ ਵਿਖੇ ਨਿਉਟਰੀ ਗਾਰਡਨ ਤਿਆਰ ਕਰਨ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

punjabdiary

ਸੁਪਰੀਮ ਕੋਰਟ ਦੇ ਹੁਕਮਾਂ ਤੇ ਸਹਾਰਾ ਗਰੁੱਪ ਦੇ ਅਸਲ ਜਮਾਂਕਰਤਾਵਾਂ ਨੂੰ ਰਿਫੰਡ ਦੀ ਪ੍ਰਕਿਰਿਆ ਆਨਲਾਈਨ ਉਪਲਬਧ ਹੈ-ਡੀ.ਸੀ. ਫਰੀਦਕੋਟ

punjabdiary

Leave a Comment