Image default
About us

ਪੰਜਾਬ ‘ਚ ਵਾਹਨ ਚਾਲਕਾਂ ਨੂੰ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਪੰਜਾਬ ‘ਚ ਵਾਹਨ ਚਾਲਕਾਂ ਨੂੰ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ

 

 

 

Advertisement

ਚੰਡੀਗੜ੍ਹ, 3 ਜਨਵਰੀ (ਡੇਲੀ ਪੋਸਟ ਪੰਜਾਬੀ)- ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ । ਜਿਸ ਕਾਰਨ ਬੁੱਧਵਾਰ ਸਵੇਰੇ 6 ਵਜੇ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ । ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ। ਇਸੇ ਵਿਚਾਲੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਤੇਲ ਕੰਪਨੀਆਂ ਵੱਲੋਂ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਗੁਜਰਾਤ ਵਿੱਚ ਪੈਟ੍ਰੋਲ ਦੀ ਕੀਮਤ ਵਿੱਚ 84 ਪੈਸੇ ਦਾ ਵਾਧਾ ਹੋਇਆ ਹੈ, ਪਰ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੰਜਾਬ ਵਿੱਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ । ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿੱਚ ਵੀ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ । ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਵਿੱਚ ਪੈਟ੍ਰੋਲ 11 ਪੈਸੇ ਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ।

ਦੱਸ ਦੇਈਏ ਕਿ ਦਿੱਲੀ ਵਿੱਚ ਪੈਟ੍ਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ, ਮੁੰਬਈ ਵਿੱਚ ਪੈਟ੍ਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Advertisement

Related posts

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਣ ਬਾਰੇ ਸਿੱਖਿਆ ਮੰਤਰੀ ਨੇ ਦਿੱਤਾ ਜਵਾਬ

punjabdiary

Home equity loans set to soar along with home prices

Balwinder hali

ਨਸ਼ੇ ਦੇ ਮੁਕੰਮਲ ਖਾਤਮੇ ਲਈ ਨੌਜਵਾਨ ਵਰਗ ਅਰਥਾਤ ਵਿਦਿਆਰਥੀਆਂ ਦਾ ਸਹਿਯੋਗ ਜਰੂਰੀ : ਡੀਐੱਸਪੀ

punjabdiary

Leave a Comment