ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ 16 ਲੋਕਾਂ ਵਿਰੁੱਧ ਮਾਮਲਾ ਦਰਜ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਵਿੱਚ 16 ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੈ, ਅਤੇ ਪੁਲਿਸ ਜਾਂਚ ਜਾਰੀ ਹੈ।

ਸ੍ਰੀ ਅਮ੍ਰਿਤਸਰ ਸਾਹਿਬ- ਸਿੱਖ ਭਾਈਚਾਰੇ ਦੇ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗਾਇਬ ਹੋਣ ਦੇ ਮਾਮਲੇ ਵਿੱਚ 16 ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਵਿੱਚ ਠੰਢ ਤੋਂ ਰਾਹਤ, ਸਵੇਰੇ ਅਤੇ ਸ਼ਾਮ ਨੂੰ ਹਲਕੀ ਧੁੰਦ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਹਰ ਧਰਮ ਦੀ ਰੱਖਿਆ ਕਰਨ ਦਾ ਰਸਤਾ ਦਿਖਾਇਆ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਾਵਨ ਸਰੂਪਾਂ ਦੀ ਬੇਅਦਬੀ ਕਰਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਐਫਆਈਆਰ ਦਰਜ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਜਿਹਾ ਕਾਨੂੰਨ ਪਾਸ ਕਰਨ ਜੋ ਬੇਅਦਬੀ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਨੂੰ ਯਕੀਨੀ ਬਣਾਏ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ, ਜੋ ਸਮਾਜ ਲਈ ਇੱਕ ਮਜ਼ਬੂਤ ਮਿਸਾਲ ਕਾਇਮ ਕਰੇ।
ਇਸ ਸਬੰਧੀ ਐਫ.ਆਈ.ਆਰ., ਆਈ.ਪੀ.ਸੀ. ਦੀਆਂ ਧਾਰਾਵਾਂ 295 (ਕਿਸੇ ਧਰਮ ਦਾ ਨਿਰਾਦਰ ਕਰਨ ਦੇ ਇਰਾਦੇ ਨਾਲ ਪੂਜਾ ਸਥਾਨ ਜਾਂ ਪਵਿੱਤਰ ਵਸਤੂ ਨੂੰ ਨੁਕਸਾਨ ਪਹੁੰਚਾਉਣਾ ਜਾਂ ਬੇਅਦਬੀ ਕਰਨਾ), 295-ਏ (ਧਾਰਮਿਕ ਭਾਵਨਾਵਾਂ ਭੜਕਾਉਣ ਦੇ ਇਰਾਦੇ ਨਾਲ ਜਾਣ-ਬੁੱਝਕੇ ਕੀਤੀਆਂ ਘਿਨਾਉਣੀਆਂ ਗਤੀਵਿਧੀਆਂ), 409 (ਅਪਰਾਧਿਕ ਤੌਰ ‘ਤੇ ਭਰੋਸੇ ਦੀ ਉਲੰਘਣਾ), 465 (ਜਾਅਲਸਾਜ਼ੀ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਪੁਲਿਸ ਥਾਣਾ ਡਿਵੀਜ਼ਨ-ਸੀ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਕੰਚਨ ਕੁਮਾਰੀ ਕਤਲ ਕੇਸ ਵਿੱਚ ਇੱਕ ਵੱਡਾ ਅਪਡੇਟ: ਅਦਾਲਤ ਨੇ ਮੁਲਜ਼ਮ ਮਹਿਰੋ ਅਤੇ ਉਸਦੇ ਸਾਥੀ ਵਿਰੁੱਧ ਪੀਓ ਕਾਰਵਾਈ ਕੀਤੀ ਸ਼ੁਰੂ
ਇਹ ਕਾਰਵਾਈ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਕਾਸ਼ਨ ਘਰ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਰਿਕਾਰਡ ਦੇ ਰੱਖ-ਰੱਖ ਵਿੱਚ ਸਾਹਮਏ ਆਈਆਂ ਊਣਤਾਈਆਂ ਅਤੇ ਗਲਤ ਪ੍ਰਬੰਧਨ ਦੀ ਲੰਮੇ ਸਮੇਂ ਦੀ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
-(ਜੀ ਨਿਊਜ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


