ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਪੰਜਾਬ ਸਰਕਾਰ ਨੇ ਜ਼ਮਾਨਤ ਰੱਦ ਕਰਨ ਦੀ ਪਾਈ ਸੀ ਪਟੀਸ਼ਨ
ਨਵੀਂ ਦਿੱਲੀ, 18 ਜਨਵਰੀ (ਏਬੀਪੀ ਸਾਂਝਾ)- ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਵਿੱਚ ਮਿਲੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ। ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਖਹਿਰਾ ਮਾਮਲੇ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਕਿਉਂ ਸਰਕਾਰ ਵੱਲੋਂ ਪਾਈ ਗਈ ਸੀ ਪਟੀਸ਼ਨ
ਜ਼ਿਕਰ ਕਰ ਦਈਏ ਕਿ ਸੁਖਪਾਲ ਖਹਿਰਾ ਬੇਸ਼ੱਕ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆ ਗਏ ਹਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਖ਼ਲ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਪਟੀਸ਼ਨ ਰੱਦ ਕਰਦਿਆਂ ਸੁਖਪਾਲ ਖਹਿਰਾ ਨੂੰ ਰਾਹਤ ਦਿੱਤੀ ਹੈ।
ਸੁਖਪਾਲ ਖਹਿਰਾ ਨੇ ਖ਼ੁਦ ਨੂੰ ਦੱਸਿਆ ਬੇਗੁਨਾਹ
ਦੱਸ ਦਈਏ ਕਿ ਜੇਲ੍ਹ ਵਿਚੋਂ ਬਾਹਰ ਆਉਣ ਮਗਰੋਂ ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਉਹ ਬਿਲਕੁਲ ਬੇਗੁਨਾਹ ਹਨ। ਇਸ ਦੇ ਬਾਵਜੂਦ ਵੀ ਮੈਨੂੰ ਕੈਦ ਕੱਟਣੀ ਪਈ ਹੈ। ਜੇਕਰ ਮੈਂ ਗੁਨਾਹਗਾਰ ਹੁੰਦਾ ਤਾਂ ਜਿੰਨੀ ਮਰਜ਼ੀ ਮੈਨੂੰ ਸਜ਼ਾ ਕਰ ਦਿੰਦੇ ਪਰ ਅਫ਼ਸੋਸ ਇਸੇ ਗੱਲ ਦਾ ਹੈ ਕਿ ਮੈਂ ਪੂਰੀ ਤਰ੍ਹਾਂ ਬੇਗੁਨਾਹ ਹਾਂਉਨ੍ਹਾਂ ਕਿਹਾ ਕਿ ਇਹ ਪੁਰਾਣੇ ਸਮੇਂ ਤੋਂ ਚੱਲਦਾ ਆ ਰਿਹਾ ਹੈ ਕਿ ਤੁਹਾਨੂੰ ਸੱਚ ਬੋਲਣ ਦੀ ਕੀਮਤ ਅਦਾ ਕਰਨੀ ਪੈਂਦੀ ਹੈ। ਜੋ ਵੀ ਮੇਰੇ ‘ਤੇ ਝੂਠੇ ਪਰਚੇ ਹੋਏ, ਇਸੇ ਲਈ ਹੋਏ ਕਿਉਂਕਿ ਮੈਂ ਪੰਜਾਬ ਬਾਰੇ ਸੱਚ ਬੋਲਦਾ ਰਿਹਾ ਹਾਂ ਅਤੇ ਇਹ ਮੇਰੇ ਲਈ ਕੋਈ ਬਹੁਤ ਵੱਡੀ ਸਜ਼ਾ ਨਹੀਂ