ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 17 ਜਿਲ੍ਹਿਆਂ ਵਿਚ ਅਲਰਟ
ਚੰਡੀਗੜ੍ਹ, 19 ਜਨਵਰੀ (ਨਿਊਜ 18)- ਪੰਜਾਬ ‘ਚ ਕੜਾਕੇ ਦੀ ਠੰਡ ਦਾ ਕਹਿਰ ਫਿਲਹਾਲ ਜਾਰੀ ਰਹੇਗਾ। ਮੌਸਮ ਵਿਭਾਗ ਨੇ 17 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸੰਘਣੀ ਧੁੰਦ ਅਤੇ ਸੀਤ ਲਹਿਰ ਰਹੇਗੀ। ਕੁਝ ਥਾਵਾਂ ਉਤੇ ਬਾਰਸ਼ ਦੀ ਵੀ ਸੰਭਾਵਨਾ ਹੈ।
ਪੰਜਾਬ ਵਿੱਚ ਪਟਿਆਲਾ ਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਸ਼ਹਿਰ ਰਹੇ ਹਨ। ਪਟਿਆਲਾ ਵਿੱਚ ਘੱਟ ਤੋਂ ਘੱਟ ਤਾਪਮਾਨ 3.1 ਡਿਗਰੀ ਸੈਲਸੀਅਸ ਜਦਕਿ ਮਹਿੰਦਰਗੜ੍ਹ ਦਾ ਤਾਪਮਾਨ 2.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਚੰਡੀਗੜ੍ਹ ਦਾ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਹੋਇਆ।
ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨ ਠੰਢ ਤੋਂ ਰਾਹਤ ਮਿਲਣ ਦੇ ਕੋਈ ਆਸਾਰ ਨਹੀਂ ਹਨ। ਮੌਸਮ ਵਿਭਾਗ ਨੇ 19, 20 ਤੇ 21 ਜਨਵਰੀ ਨੂੰ ਸੰਘਣੀ ਧੁੰਦ ਤੇ ਅਤਿ ਦੀ ਠੰਢ ਪੈਣ ਸਬੰਧੀ ਔਰੈਂਜ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
ਆਈਐਮਡੀ ਦੇ ਅਨੁਸਾਰ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 21 ਜਨਵਰੀ ਤੱਕ ਗੰਭੀਰ ਠੰਡ ਦੀ ਲਹਿਰ ਜਾਰੀ ਰਹੇਗੀ। ਪੰਜਾਬ ਅਤੇ ਹਰਿਆਣਾ-ਚੰਡੀਗੜ੍ਹ ਵਿੱਚ 19 ਜਨਵਰੀ ਨੂੰ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 20 ਅਤੇ 21 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਜਾਰੀ ਰਹੇਗੀ। ਪੱਛਮੀ ਉੱਤਰ ਪ੍ਰਦੇਸ਼ ਵਿੱਚ 20 ਅਤੇ 21 ਜਨਵਰੀ ਨੂੰ ਅਤੇ ਉੱਤਰੀ ਰਾਜਸਥਾਨ ਵਿੱਚ 19 ਤੋਂ 21 ਜਨਵਰੀ ਦੌਰਾਨ ਸ਼ੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।