Image default
About us

ਪੰਜਾਬ ਸਰਕਾਰ ਵੱਲੋਂ ‘ਫ਼ਰਿਸ਼ਤੇ ਸਕੀਮ’ ਦੀ ਹੋਈ ਸ਼ੁਰੂਆਤ, ਪੀੜਤਾਂ ਦੀ ਮਦਦ ਕਰਨ ਵਾਲੇ ਨੂੰ ਮਿਲਣਗੇ 2000 ਰੁਪਏ

ਪੰਜਾਬ ਸਰਕਾਰ ਵੱਲੋਂ ‘ਫ਼ਰਿਸ਼ਤੇ ਸਕੀਮ’ ਦੀ ਹੋਈ ਸ਼ੁਰੂਆਤ, ਪੀੜਤਾਂ ਦੀ ਮਦਦ ਕਰਨ ਵਾਲੇ ਨੂੰ ਮਿਲਣਗੇ 2000 ਰੁਪਏ

 

 

ਚੰਡੀਗੜ੍ਹ, 27 ਜਨਵਰੀ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਦੀ ‘ਫ਼ਰਿਸ਼ਤੇ ਸਕੀਮ’ ਦੀ ਸ਼ੁਰੂਆਤ ਹੋ ਗਈ ਹੈ। ਸਕੀਮ ਮੁਤਾਬਕ ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਨੂੰ 2000 ਰੁਪਏ ਮਿਲਣਗੇ ਤੇ ਨਾਲ ਹੀ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਮਦਦ ਕਰਨ ਵਾਲੇ ਤੋਂ ਕੋਈ ਪੁੱਛਗਿੱਛ ਨਹੀਂ ਕਰੇਗਾ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

Advertisement

ਦੱਸ ਦੇਈਏ ਇਹ ਸਕੀਮ ਪੰਜਾਬ ਸਰਕਾਰ ਵੱਲੋਂ ਇਸ ਤਹਿਤ ਲਾਗੂ ਕੀਤੀ ਗਈ ਹੈ ਕਿ ਸੜਕ ਹਾਦਸਿਆਂ ਵਿਚ ਲੋਕਾਂ ਦੀਆਂ ਜਾਨਾਂ ਨਾ ਜਾਣ ਤੇ ਉਨ੍ਹਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ ਤੇ ਵਿਅਕਤੀ ਬਿਨਾਂ ਕਿਸੇ ਡਰੋਂ ਜ਼ਖਮੀਆਂ ਦੀ ਮਦਦ ਕਰਨ ਤੇ ਉਨ੍ਹਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਚਾਉਣ। ਹਾਦਸਿਆਂ ਦੇ ਪੀੜਤ ਵਿਅਕਤੀ ਨੂੰ ਸਰਕਾਰੀ ਹਸਪਤਾਲ ਜਾਂ ਨੇੜਲੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਸਕਦਾ ਹੈ। ਉਥੇ ਉਸ ਨੂੰ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਇਸ ਤੋਂ ਪਹਿਲਾਂ ਲੋਕ ਅਕਸਰ ਕਿਸੇ ਵੀ ਪੀੜਤ ਦੀ ਮਦਦ ਕਰਨ ਤੋਂ ਇਹ ਸੋਚ ਕੇ ਪਿੱਛੇ ਹਟ ਜਾਂਦੇ ਸੀ ਕਿ ਉਨ੍ਹਾਂ ਨੂੰ ਪੁਲਿਸ ਪੁੱਛਗਿਛ ਦਾ ਸਾਹਮਣਾ ਕਰਨਾ ਪਵੇਗਾ ਜਾਂ ਕੋਰਟ ਕਚਹਿਰੀਆਂ ਦੇ ਚੱਕਰਾਂ ਵਿਚ ਪੈਣਾ ਪਵੇਗਾ। ਪਰ ਹੁਣ ਫਰਿਸ਼ਤੇ ਸਕੀਮ ਤਹਿਤ ਲੋਕਾਂ ਦੀਆਂ ਜਾਨਾਂ ਬਚਾ ਸਕਦੇ ਹਨ ਤੇ ਨਾਲ ਹੀ ਉਨ੍ਹਾਂ ਨੂੰ 2000 ਰੁਪਏ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਸਕੀਮ ਦੀ ਸ਼ੁਰੂਆਤ 27 ਜਨਵਰੀ ਯਾਨੀ ਅੱਜ ਤੋਂ ਕਰ ਦਿੱਤੀ ਗਈ ਹੈ।

Related posts

ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ- ਸਪੀਕਰ ਸੰਧਵਾਂ

punjabdiary

ਬਾਬਾ ਫ਼ਰੀਦ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ  ਤੀਜ- ਮੁਕਾਬਲਿਆਂ ਵਿੱਚੋਂ ਅੱਵਲ

punjabdiary

ਹੁਣ ਵਾਹਨ ਚਾਲਕ ਪਤਾ ਲਗਾ ਸਕਣਗੇ ਕਿੱਥੇ ਹੈ ਬਲੈਕ ਸਪਾਟ, ਸੜਕ ਹਾ.ਦਸਿਆਂ ਨੂੰ ਰੋਕਣ ਲਈ ਪੰਜਾਬ ਅਪਣਾਏਗਾ ਨਵੀਂ ਤਕਨੀਕ

punjabdiary

Leave a Comment